November 13, 2026, 11:21 am
----------- Advertisement -----------
HomeNewsLatest Newsਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪਿੰਡ ਥਾਂਦੇਵਾਲਾ ਦੇ ਮੰਗਤ ਸਿੰਘ ਦੇ ਕਤਲ...

ਸ੍ਰੀ ਮੁਕਤਸਰ ਸਾਹਿਬ ਪੁਲਿਸ ਨੇ ਪਿੰਡ ਥਾਂਦੇਵਾਲਾ ਦੇ ਮੰਗਤ ਸਿੰਘ ਦੇ ਕਤਲ ਦੀ ਗੁੱਥੀ 12 ਘੰਟਿਆਂ ਅੰਦਰ ਸੁਲਝਾਈ

Published on

----------- Advertisement -----------

ਸ੍ਰੀ ਮੁਕਤਸਰ ਸਾਹਿਬ, 26 ਅਗਸਤ: ਜਿਲ੍ਹਾ ਪੁਲਿਸ ਮੁਖੀ ਤੁਸ਼ਾਰ ਗੁਪਤਾ ਆਈ.ਪੀ.ਐਸ. ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਪੁਲਿਸ ਵੱਲੋਂ ਪਿੰਡ ਥਾਂਦੇ ਵਾਲਾ ਵਿਖੇ ਹੋਏ ਮੰਗਤ ਸਿੰਘ ਦਾ ਕਤਲ ਦੀ 12 ਘੰਟਿਆਂ ਵਿੱਚ ਗੁੱਥੀ ਨੂੰ ਸੁਲਝਾ ਕੇ ਅਤੇ 03 ਵਿਅਕਤੀਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ।

ਤੁਸ਼ਾਰ ਗੁਪਤਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਮਿਤੀ 23.08.2024 ਨੂੰ ਮੰਗਤ ਸਿੰਘ ਪੁੱਤਰ ਬੰਸਾ ਸਿੰਘ ਵਾਸੀ ਥਾਂਦੇਵਾਲਾ ਦੀ ਲਾਸ਼ ਮਲੋਟ ਤੋਂ ਡੱਬਵਾਲੀ ਰੋਡ ਆਧਨੀਆ ਪੁੱਲ ਨਹਿਰ ਤੋਂ ਮਿਲੀ। ਜਿਸ ਤੇ ਮ੍ਰਿਤਕ ਮੰਗਤ ਸਿੰਘ ਦੇ ਚਾਚਾ ਜਸਵੰਤ ਸਿੰਘ ਉਰਫ ਬਬਲੀ ਪੁੱਤਰ ਗੁਰਦੇਵ ਸਿੰਘ ਵਾਸੀ ਪਿੰਡ ਥਾਦੇਵਾਲਾ ਦੇ ਬਿਆਨਾ ਤੇ ਮੁਕੱਦਮਾ ਨੰਬਰ 158 ਅ/ਧ 103(1),3(5),238 ਬੀ.ਐਨ.ਐਸ ਥਾਣਾ ਸਦਰ ਸ੍ਰੀ ਮੁਕਤਸਰ ਸਾਹਿਬ ਬਰਖਿਲਾਫ ਜੁਵੈਨਾਇਲ, ਦਲੀਪ ਸਿੰਘ ਉਰਫ ਦੀਪੂ ਪੁੱਤਰ ਸ਼ੀਰਾ ਸਿੰਘ ਅਤੇ ਜਗਨਾਮ ਸਿੰਘ ਪੁੱਤਰ ਉਰਫ ਜੱਗ ਪੁੱਤਰ ਸ਼ਮਸ਼ੇਰ ਸਿੰਘ ਵਾਸੀਆਨ ਥਾਂਦੇਵਾਲਾ ਦਰਜ ਕੀਤਾ ਗਿਆ।

ਜਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਅਧੁਨਿਕ ਢੰਗ ਤਰੀਕਿਆ ਦੀ ਵਰਤੋਂ ਕਰਦਿਆ ਉੱਕਤ ਜੁਵੈਨਾਇਲ, ਦਲੀਪ ਸਿੰਘ ਅਤੇ ਜਗਨਾਮ ਨੂੰ ਕਾਬੂ ਕਰ ਲਿਆ, ਮੁੱਢਲੀ ਪੁੱਛਗਿੱਛ ਦੌਰਾਨ ਮੰਗਤ ਸਿੰਘ ਦੇ ਕਤਲ ਦੀ ਵਜ਼ਾ ਰੰਜਿਸ਼ ਦੱਸੀ ਕਿ ਮੰਗਤ ਸਿੰਘ ਜੋ ਕੇ ਜੁਵੈਨਾਇਲ ਦੀ ਭੈਣ ਤੇ ਅੱਖ ਰੱਖਦਾ ਸੀ, ਜਿਸ ਦੇ ਕਾਰਨ ਲੋਹੇ ਦੀ ਰਾੜ ਮੰਗਤ ਸਿੰਘ ਦੇ ਸਿਰ ਵਿੱਚ ਮਾਰ ਕੇ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਉਨ੍ਹਾਂ ਕਿਹਾ ੳੱਕਤ ਵਿਅਕਤੀਆਂ ਨੂੰ ਮਾਨਯੋਗ ਅਦਾਲਤ ਵਿਖੇ ਪੇਸ਼ ਕਰਕੇ ਰਿਮਾਂਡ ਹਾਸਿਲ ਕੀਤਾ ਜਾਵੇਗਾ। ਜਿਸ ਤੇ ਹੋਰ ਵੀ ਡੁਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਜਿਸ ਤੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾਂ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...

 ਸ੍ਰੀ ਅਨੰਦਪੁਰ ਸਾਹਿਬ ਬਣਿਆ ਪੰਜਾਬ ਦਾ ਸਭ ਤੋਂ ਸਾਫ਼ ਸ਼ਹਿਰ, ਬੈਂਸ ਨੇ ਕੀਤਾ ਐਲਾਨ

ਚੰਡੀਗੜ੍ਹ; 12 ਨਵੰਬਰ 2026:ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀਆਂ ਲਾਸਾਨੀ ਸ਼ਹਾਦਤਾਂ ਨਾਲ ਵਰੋਸਾਈ...

ਕੇਜਰੀਵਾਲ ਨੂੰ ਜਾਨੋਂ ਮਾਰਨ ਦੀ ਧਮਕੀ ਤੇ 7 ਕਰੋੜ ਦੀ ਫਿਰੌਤੀ, ਚੀਮਾ ਨੇ ਭਾਜਪਾ ’ਤੇ ਲਾਏ ਗੰਭੀਰ ਇਲਜ਼ਾਮ

ਚੰਡੀਗੜ੍ਹ 12 ਨਵੰਬਰ:ਆਮ ਆਦਮੀ ਪਾਰਟੀ (ਆਪ) ਨੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ...

ਹਰਿਆਣਾ ਦੇ ਸ਼ਾਹਬਾਦ ਵਿਚ ਵਾਪਰੇ ਹਾਦਸੇ ਵਿਚ ਮਾਂ ਤੇ ਪੁੱਤ ਦੀ ਦਰਦਨਾਕ ਮੌਤ, ਪਤੀ ਜ਼ਖ਼ਮੀ

ਹਰਿਆਣਾ ਦੇ ਕੁਰੂਕਸ਼ੇਤਰ ਜ਼ਿਲ੍ਹੇ ਦੇ ਸ਼ਾਹਬਾਦ ਵਿੱਚ, ਰਤਨਗੜ੍ਹ ਪਿੰਡ ਨੇੜੇ ਦਿੱਲੀ-ਜੰਮੂ ਨੈਸ਼ਨਲ ਹਾਈਵੇ-44 'ਤੇ...

ਚੰਡੀਗੜ੍ਹ ਦੇ ਬੈਂਕਾਂ ਨੂੰ ਬੰਬ ਦੀ ਧਮਕੀ, ਈਮੇਲ ‘ਚ ਲਿਖਿਆ – ਦਿਲਜੀਤ ਦੇ iPhone ‘ਚ ਕਰਾਂਗੇ ਧਮਾਕਾ

ਬੈਂਕ ਆਫ਼ ਇੰਡੀਆ ਦੀ ਚੰਡੀਗੜ੍ਹ ਬ੍ਰਾਂਚ ਨੂੰ ਭੇਜੇ ਗਏ ਈਮੇਲ ਵਿੱਚ ਚੰਡੀਗੜ੍ਹ ਅਤੇ ਮੋਹਾਲੀ...

ਸਵੇਰ ਦੀ ਸੈਰ ਦੌਰਾਨ ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੇਹੋਸ਼, ਏਮਜ਼ ਵਿੱਚ ਦਾਖ਼ਲ

ਸਾਬਕਾ ਉਪ ਰਾਸ਼ਟਰਪਤੀ ਜਗਦੀਪ ਧਨਖੜ ਬੁੱਧਵਾਰ ਨੂੰ ਆਪਣੀ ਸਵੇਰ ਦੀ ਸੈਰ ਦੌਰਾਨ ਡਿੱਗ ਗਏ...