November 11, 2026, 12:48 am
----------- Advertisement -----------
HomeNewsLatest Newsਸੀ-ਪਾਈਟ ਵੱਲੋਂ ਨੌਜਵਾਨਾਂ ਨੂੰ ਐਸ.ਐਸ.ਬੀ. ਲਈ ਸਿਖਲਾਈ ਦਿੱਤੀ ਜਾਵੇਗੀ: ਅਮਨ ਅਰੋੜਾ

ਸੀ-ਪਾਈਟ ਵੱਲੋਂ ਨੌਜਵਾਨਾਂ ਨੂੰ ਐਸ.ਐਸ.ਬੀ. ਲਈ ਸਿਖਲਾਈ ਦਿੱਤੀ ਜਾਵੇਗੀ: ਅਮਨ ਅਰੋੜਾ

Published on

----------- Advertisement -----------

ਚੰਡੀਗੜ੍ਹ, 11 ਦਸੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਹਥਿਆਰਬੰਦ ਬਲਾਂ ਵਿੱਚ ਭਰਤੀ ਹੋਣ ਦੀਆਂ ਚਾਹਵਾਨ ਪੰਜਾਬ ਦੀਆਂ ਲੜਕੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਦੀ ਦਿਸ਼ਾ ਵਿੱਚ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਕਪੂਰਥਲਾ ਵਿਖੇ ਵਿਸ਼ੇਸ਼ ਤੌਰ ‘ਤੇ ਲੜਕੀਆਂ ਲਈ ਸੈਂਟਰ ਫਾਰ ਟ੍ਰੇਨਿੰਗ ਐਂਡ ਇੰਪਲਾਇਮੈਂਟ ਆਫ਼ ਪੰਜਾਬ ਯੂਥ (ਸੀ-ਪਾਈਟ) ਕੈਂਪ ਖੋਲ੍ਹਣ ਦਾ ਫ਼ੈਸਲਾ ਕੀਤਾ ਹੈ। ਦੱਸਣਯੋਗ ਹੈ ਕਿ ਇਸ ਕੈਂਪ ਨੂੰ ਮਹਿਲਾ ਸਟਾਫ਼ ਵੱਲੋਂ ਹੀ ਚਲਾਇਆ ਜਾਵੇਗਾ।

ਇਹ ਫੈਸਲਾ ਪੰਜਾਬ ਦੇ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਪ੍ਰਧਾਨਗੀ ਹੇਠ ਹੋਈ ਸੀ-ਪਾਈਟ ਦੇ ਐਗਜ਼ੀਕਿਊਟਵ ਬੋਰਡ ਦੀ 33ਵੀਂ ਮੀਟਿੰਗ ਵਿੱਚ ਲਿਆ ਗਿਆ।

ਅਮਨ ਅਰੋੜਾ ਨੇ ਦੱਸਿਆ ਕਿ ਕਪੂਰਥਲਾ ਜ਼ਿਲ੍ਹੇ ਵਿੱਚ ਥੇਹ ਕਾਂਝਲਾ ਵਿਖੇ ਸਥਿਤ ਮੌਜੂਦਾ ਸੀ-ਪਾਈਟ ਕੈਂਪ ਨੂੰ ਲੜਕੀਆਂ ਦੇ ਕੈਂਪ ਵਿੱਚ ਤਬਦੀਲ ਕੀਤਾ ਜਾਵੇਗਾ, ਜਿੱਥੇ ਉਨ੍ਹਾਂ ਨੂੰ ਹਥਿਆਰਬੰਦ ਬਲਾਂ, ਕੇਂਦਰੀ ਹਥਿਆਰਬੰਦ ਪੁਲਿਸ ਬਲਾਂ (ਸੀ.ਏ.ਪੀ.ਐਫ.) ਅਤੇ ਪੰਜਾਬ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਦਿੱਤੀ ਜਾਵੇਗੀ। ਇਸ ਤੋਂ ਪਹਿਲਾਂ ਇਸ ਸੀ-ਪਾਈਟ ਕੈਂਪ ਵਿੱਚ ਸਿਰਫ਼ ਲੜਕਿਆਂ ਨੂੰ ਹੀ ਸਿਖਲਾਈ ਦਿੱਤੀ ਜਾ ਰਹੀ ਸੀ।

ਉਨ੍ਹਾਂ ਦੱਸਿਆ ਕਿ ਸੀ-ਪਾਈਟ ਵੱਲੋਂ ਹਥਿਆਰਬੰਦ ਬਲਾਂ ਵਿੱਚ ਅਫ਼ਸਰ ਵਜੋਂ ਭਰਤੀ ਹੋਣ ਲਈ ਐਨ.ਡੀ.ਏ. ਜਾਂ ਸੀ.ਡੀ.ਐਸ. ਦੀ ਲਿਖਤੀ ਪ੍ਰੀਖਿਆ ਪਾਸ ਕਰਨ ਵਾਲੇ ਪੰਜਾਬ ਦੇ ਨੌਜਵਾਨਾਂ ਲਈ ਸਰਵਿਸ ਸਿਲੈਕਸ਼ਨ ਬੋਰਡ (ਐਸ.ਐਸ.ਬੀ.) ਦੀ ਟ੍ਰੇਨਿੰਗ ਦਾ ਪ੍ਰਬੰਧ ਵੀ ਕੀਤਾ ਜਾਵੇਗਾ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਨੌਜਵਾਨਾਂ ਲਈ ਸਕਿਊਰਿਟੀ ਅਤੇ ਫਾਇਰ-ਫਾਈਟਿੰਗ ਦੀ ਸਿਖਲਾਈ ਸ਼ੁਰੂ ਕਰਨ ਤੋਂ ਇਲਾਵਾ ਆਰਮਡ ਸਕਿਊਰਿਟੀ ਟ੍ਰੇਨਿੰਗ ਦੇਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸੂਬੇ ਦੇ ਸੀ-ਪਾਈਟ ਕੈਂਪਾਂ ਵਿੱਚ ਨੌਜਵਾਨਾਂ ਲਈ ਡਰਾਈਵਿੰਗ ਸਿਖਲਾਈ, ਜੇ.ਸੀ.ਬੀ./ਪੋਕਲੇਨ ਅਤੇ ਡਰੋਨ ਨੂੰ ਅਪਰੇਟ ਕਰਨ ਦੀ ਸਿਖਲਾਈ ਵੀ ਸ਼ੁਰੂ ਕੀਤੀ ਜਾਵੇਗੀ।

ਇਸ ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਰੋਜ਼ਗਾਰ ਉੱਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਜਸਪ੍ਰੀਤ ਤਲਵਾੜ, ਡਾਇਰੈਕਟਰ ਮਿਸ ਅੰਮ੍ਰਿਤ ਸਿੰਘ, ਡਾਇਰੈਕਟਰ ਜਨਰਲ ਸੀ-ਪਾਈਟ ਮੇਜਰ ਜਨਰਲ (ਸੇਵਾਮੁਕਤ) ਰਾਮਬੀਰ ਸਿੰਘ ਮਾਨ ਅਤੇ ਹੋਰ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਕਾਲੀ ਦਲ ਵਾਰਸ ਪੰਜਾਬ ਦੇ ਵੱਲੋਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ

 ਅਕਾਲੀ ਦਲ "ਵਾਰਿਸ ਪੰਜਾਬ ਦੇ" ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਦੇ ਹੋਏ...

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...