ਪਿੰਡ ਜੌੜਾ ਵਿਖੇ ਕੱਲ ਨਸ਼ੇ ਦੀ ਓਵਰਡੋਜ ਕਾਰਨ ਨੌਜਵਾਨ ਦੀ ਮੌਤ ਤੋਂ ਬਾਅਦ ਪੁਲਿਸ ਵੱਲੋਂ ਹਰਕਤ ਵਿੱਚ ਆਉਂਦੇ ਹੋਏ ਦੋ ਵਿਅਕਤੀਆਂ ਤੇ ਮਾਮਲਾ ਦਰਜ ਕੀਤਾ ਸੀ ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਸੀ ਅਤੇ ਇੱਕ ਵਿਅਕਤੀ ਭੱਜਣ ਵਿੱਚ ਕਾਮਯਾਬ ਹੋ ਗਿਆ ਸੀ।
ਅੱਜ ਐਸਐਸਪੀ ਤਰਨ ਤਾਰਨ ਵੱਲੋਂ ਪਿੰਡ ਜੌੜਾ ਵਿਖੇ ਪਹੁੰਚ ਕੇ ਪੀੜਤ ਪਰਿਵਾਰ ਨਾਲ ਅਤੇ ਪਿੰਡ ਵਾਸੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ੇ ਵੇਚਣ ਵਾਲੇ ਵਿਅਕਤੀਆਂ ਦਾ ਉਹਨਾਂ ਨੂੰ ਦੱਸਣ ਤਾਂ ਜੋ ਉਹ ਉਹਨਾਂ ਦੇ ਬੰਦ ਦੀ ਕਾਨੂੰਨੀ ਕਾਰਵਾਈ ਕਰ ਸਕਣ ਇਸ ਮੌਕੇ ਪਿੰਡ ਵਾਲਿਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਉਨਾਂ ਨੇ ਕੱਲ ਪਿੰਡ ਜੌੜਾ ਵਿਖੇ ਨੌਜਵਾਨ ਸਰਜੀਤ ਸਿੰਘ ਦੀ ਮੌਤ ਬਾਰੇ ਥਾਣਾ ਤਰਨ ਤਾਰਨ ਦੀ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਸੀ ਜਿਸ ਤੇ ਤੁਰੰਤ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਦੋ ਵਿਅਕਤੀਆਂ ਤੇ ਮਾਮਲਾ ਦਰਜ ਕਰ ਉਹਨਾਂ ਵਿੱਚੋਂ ਇੱਕ ਵਿਅਕਤੀ ਨੂੰ ਕਾਬੂ ਕਰ ਲਿਆ ਸੀ ਉਹਨਾਂ ਕਿਹਾ ਕਿ ਅੱਜ ਐਸਐਸਪੀ ਤਰਨ ਤਰਨ ਅਸ਼ਵਨੀ ਕਪੂਰ ਵੱਲੋਂ ਉਹਨਾਂ ਦੇ ਪਿੰਡ ਵਿੱਚ ਆਣ ਕੇ ਉਹਨਾਂ ਨੂੰ ਵਿਸ਼ਵਾਸ ਦਵਾਇਆ ਕਿ ਉਹ ਪਿੰਡ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਨਾਲ ਖਤਮ ਕਰਨ ਵਿੱਚ ਉਹਨਾਂ ਦੀ ਸਹਾਇਤਾ ਕਰਨਗੇ।












