August 26, 2026, 8:41 am
----------- Advertisement -----------
HomeNewsLatest Newsਬਾਲ ਘਰਾਂ ਤੋਂ ਰਲੀਵ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਸਟੇਟ...

ਬਾਲ ਘਰਾਂ ਤੋਂ ਰਲੀਵ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੇ ਹਨ ਸਟੇਟ ਆਫਟਰ ਕੇਅਰ ਹੋਮਜ਼: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 4 ਮਈ : ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਬਾਲ ਘਰ ਤੋਂ ਰਲੀਵ ਹੋਏ ਬੱਚੇ, ਜਿਨ੍ਹਾਂ ਦੀ ਪੜ੍ਹਾਈ ਅਤੇ ਸਿਖਲਾਈ ਬਾਲ ਘਰਾਂ ਵਿੱਚ ਅਧੂਰੀ ਰਹਿ ਜਾਂਦੀ ਹੈ, ਨੂੰ ਸਿੱਖਿਅਤ ਤੇ ਹੁਨਰਮੰਦ ਬਣਾਉਣ ਲਈ 18 ਤੋਂ 21 ਸਾਲ ਦੀ ਉਮਰ ਤੱਕ ਸਟੇਟ ਆਫਟਰ ਕੇਅਰ ਹੋਮ ਵਿੱਚ ਰੱਖਿਆ ਜਾਂਦਾ ਹੈ ਤਾਂ ਉਹ ਆਤਮ ਨਿਰਭਰ ਬਣ ਸਕਣ।
ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵਲੋਂ ਲੜਕੀਆਂ ਲਈ ਅੰਮ੍ਰਿਤਸਰ ਅਤੇ ਲੜਕਿਆਂ ਲਈ ਲੁਧਿਆਣਾ ਵਿਖੇ ਦੋ ਸਟੇਟ ਆਫਟਰ ਕੇਅਰ ਹੋਮ ਚਲਾਏ ਜਾ ਰਹੇ ਹਨ। ਇਨ੍ਹਾਂ ਸੰਸਥਾਵਾਂ ਵਿੱਚ 18 ਤੋਂ 21 ਸਾਲ ਦੇ ਬੱਚਿਆਂ ਦੀ ਦੇਖਭਾਲ, ਭੋਜਨ, ਕੱਪੜੇ, ਸਿੱਖਿਆ, ਡਾਕਟਰੀ ਸਹਾਇਤਾ, ਮੁਫਤ ਰਹਿਣ ਅਤੇ ਰਹਿਣ ਦੀਆਂ ਬੁਨਿਆਦੀ ਲੋੜਾਂ ਪੂਰੀਆਂ ਕਰਨ ਦੇ ਨਾਲ-ਨਾਲ ਕਿੱਤਾਮੁਖੀ ਸਿਖਲਾਈ ਮੁਹੱਈਆ ਕਾਰਵਾਈ ਜਾਂਦੀ ਹੈ। ਇਸ ਸਕੀਮ ਦਾ ਲਾਭ ਲੋੜਵੰਦ ਬੱਚੇ ਲੈ ਸਕਦੇ ਹਨ ਤੇ ਕਿਸੇ ਦਸਤਾਵੇਜ਼ ਦੀ ਜਰੂਰਤ ਨਹੀਂ ਹੈ।
ਉਨ੍ਹਾਂ ਕਿਹਾ ਕਿ ਇਸ ਸਕੀਮ ਬਾਰੇ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਅਤੇ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਨਾਲ ਜਾਂ ਹੈਲਪਲਾਈਨ ਨੰਬਰ 1098 ‘ਤੇ ਸੰਪਰਕ ਕੀਤਾ ਜਾ ਸਕਦਾ ਹੈ। ਕਿਸੇ ਵੀ ਸ਼ਿਕਾਇਤ ਦੀ ਸੂਰਤ ਵਿੱਚ ਸਬੰਧਤ ਡਿਪਟੀ ਕਮਿਸ਼ਨਰ ਅਤੇ ਮੁੱਖ ਦਫ਼ਤਰ ਨਾਲ ਹੈਲਪਲਾਈਨ 0172-2608746 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।
ਉਨ੍ਹਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਇਹ ਉਪਰਾਲਾ ਰਾਜ ਵਿੱਚ ਬੱਚਿਆਂ ਦੀ ਭਲਾਈ ਨੂੰ ਯਕੀਨੀ ਬਣਾਉਣ ਅਤੇ ਉਨ੍ਹਾਂ ਨੂੰ ਬਿਹਤਰ ਭਵਿੱਖ ਲਈ ਮੌਕੇ ਪ੍ਰਦਾਨ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਦਾ ਵੱਡਾ ਫੈਸਲਾ: ਆਦਰਸ਼ ਸਕੂਲਾਂ ਦੇ ਅਧਿਆਪਕਾਂ ਦੀ ਤਨਖਾਹ ਵਿੱਚ 120 ਫੀਸਦੀ ਦਾ ਵਾਧਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਦਰਸ਼ ਸਕੂਲਾਂ ਵਿੱਚ ਸੇਵਾਵਾਂ ਨਿਭਾ ਰਹੇ...

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...