November 19, 2026, 12:42 pm
----------- Advertisement -----------
HomeNewsBreaking Newsਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰੇਗੀ...

ਸੂਬਾ ਸਰਕਾਰ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਲੋਕਾਂ ਨੂੰ ਕਰੇਗੀ ਸਮਰਪਿਤ -ਮੁੱਖ ਮੰਤਰੀ ਮਾਨ

Published on

----------- Advertisement -----------

ਚੰਡੀਗੜ੍ਹ, 7 ਦਸੰਬਰ (ਬਲਜੀਤ ਮਰਵਾਹਾ)- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਛੇਤੀ ਹੀ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰੇਗੀ। ਅੱਜ ਸਿਹਤ ਤੇ ਪਰਿਵਾਰ ਭਲਾਈ ਦੇ ਕੰਮਕਾਜ ਦਾ ਜਾਇਜ਼ਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ ਦੀ ਕਾਇਆਕਲਪ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਤੱਕ 664 ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤੇ ਹਨ ਜਿੱਥੇ 84 ਜ਼ਰੂਰੀ ਦਵਾਈਆਂ ਅਤੇ 40 ਤੋਂ ਵੱਧ ਟੈਸਟਾਂ ਦੀ ਸਹੂਲਤ ਮੁਫ਼ਤ ਮੁਹੱਈਆ ਕਰਵਾਈ ਜਾ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਂਦੇ ਦਿਨਾਂ ਵਿੱਚ 100 ਹੋਰ ਕਲੀਨਿਕ ਲੋਕਾਂ ਨੂੰ ਸਮਰਪਿਤ ਕਰਨ ਨਾਲ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾ ਸਕਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਆਮ ਆਦਮੀ ਕਲੀਨਿਕ ਸੂਬੇ ਵਿੱਚ ਸਿਹਤ ਸੰਭਾਲ ਢਾਂਚੇ ਨੂੰ ਮਜ਼ਬੂਤ ਕਰਨ ਵਿੱਚ ਵਰਦਾਨ ਸਾਬਤ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ਦਾ ਹੁਣ ਤੱਕ 80 ਲੱਖ ਤੋਂ ਵੱਧ ਲੋਕਾਂ ਨੇ ਲਾਭ ਲਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਕਲੀਨਿਕਾਂ ਨੇ ਸਿਹਤ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ ਹੈ ਜਿਸ ਨਾਲ ਆਮ ਆਦਮੀ ਨੂੰ ਬਹੁਤ ਫਾਇਦਾ ਹੋਇਆ ਹੈ।
ਇੱਕ ਹੋਰ ਮੁੱਦੇ ‘ਤੇ ਚਰਚਾ ਕਰਦਿਆਂ ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਸੂਬੇ ਵਿੱਚ ਨਵੇਂ ਬਣ ਰਹੇ ਮੈਡੀਕਲ ਕਾਲਜਾਂ ਨੂੰ ਚਾਲੂ ਕਰਨ ਲਈ ਪ੍ਰਕਿਰਿਆ ਵਿੱਚ ਤੇਜ਼ੀ ਲਿਆਉਣ ਲਈ ਆਖਿਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ 75 ਸਾਲਾਂ ਬਾਅਦ ਸੂਬੇ ਵਿੱਚ ਸਿਰਫ਼ ਤਿੰਨ ਮੈਡੀਕਲ ਕਾਲਜ ਖੁੱਲ੍ਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਆਉਂਦੇ ਇੱਕ ਸਾਲ ਵਿੱਚ ਸੂਬੇ ਵਿੱਚ ਪੰਜ ਹੋਰ ਮੈਡੀਕਲ ਕਾਲਜ ਖੋਲ੍ਹੇ ਜਾਣਗੇ।
ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਆਉਣ ਵਾਲੇ ਸਾਲਾਂ ਵਿੱਚ ਇਕ-ਇਕ ਮੈਡੀਕਲ ਕਾਲਜ ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਖੁੱਲ੍ਹੇਗਾ ਅਤੇ ਇਹ ਯਕੀਨੀ ਬਣਾਇਆ ਜਾਵੇਗਾ ਕਿ ਆਮ ਆਦਮੀ ਇਸ ਦਾ ਲਾਭ ਉਠਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਦੇ ਵਿਦਿਆਰਥੀਆਂ ਨੂੰ ਮਿਆਰੀ ਇਲਾਜ ਅਤੇ ਡਾਕਟਰੀ ਸਿੱਖਿਆ ਪ੍ਰਦਾਨ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਦੇਸ਼ ਵਿੱਚ ਮੈਡੀਕਲ ਸਿੱਖਿਆ ਦਾ ਧੁਰਾ ਬਣਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਹਰ ਤਰ੍ਹਾਂ ਨਾਲ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਸਿਹਤ ਖੇਤਰ ਸੂਬਾ ਸਰਕਾਰ ਦਾ ਪ੍ਰਮੁੱਖ ਖੇਤਰ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਰਬਪੱਖੀ ਵਿਕਾਸ ਅਤੇ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਤ ਸਿੰਘ ਦੇ ਪਿੰਡ ਖਟਕੜ ਕਲਾਂ ਦਾ 20 ਸਾਲਾ ਯਸ਼ਵੀਰ ਕੈਨੇਡਾ ‘ਚ ਪੁਲੀਸ ਅਫ਼ਸਰ ਬਣਿਆ

ਮਿਹਨਤ, ਲਗਨ ਅਤੇ ਕਾਬਲੀਅਤ ਸਦਕਾ ਵੱਖਰੀ ਪਛਾਣ ਬਣਾਉਦਿਆਂ ਪਿੰਡ ਖਟਕੜ ਕਲਾਂ ਦੇ ਯਸ਼ਵੀਰ ਸਿੰਘ...

ਪੰਨੂ ਕੇਸ ’ਚ ਅਮਰੀਕੀ ਅਦਾਲਤ ਦਾ ਵੱਡਾ ਹੁਕਮ, NSA ਅਜੀਤ ਡੋਵਾਲ ਤੇ ਸਾਬਕਾ RAW ਮੁਖੀ ਨੂੰ ਭੇਜੇ ਜਾਣਗੇ ਸੰਮਨ

ਇੱਕ ਅਮਰੀਕੀ ਸੰਘੀ ਅਦਾਲਤ ਨੇ ਖਾਲਿਸਤਾਨੀ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਦਾਇਰ ਮੁਕੱਦਮੇ ਦੇ...

2027 ਚੋਣਾਂ ਲਈ ਪੰਜਾਬ ਕਾਂਗਰਸ ਨੇ ਖਿੱਚੀ ਤਿਆਰੀ! 42 ਮੈਂਬਰੀ ਕਮੇਟੀ ਦਾ ਕੀਤਾ ਗਠਨ, ਪਰਗਟ ਸਿੰਘ ਨੂੰ ਬਣਾਇਆ ਚੇਅਰਮੈਨ

ਪੰਜਾਬ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ਲਈ ਕਾਂਗਰਸ ਹਾਈਕਮਾਨ ਨੇ 42 ਮੈਂਬਰੀ ਸੂਬਾ...

ਪੰਜਾਬ ‘ਚ ਵੱਡਾ ਹਾਦਸਾ! ਅਚਾਨਕ ਟੁੱਟਿਆ ਨਹਿਰ ਵਾਲੇ ਲੋਹੇ ਦਾ ਪੁਲ, ਦੋ ਟਰੱਕ ਭਾਖੜਾ ਨਹਿਰ ‘ਚ ਲਟਕੇ

ਪਟਿਆਲਾ-ਸੰਗਰੂਰ ਨੈਸ਼ਨਲ ਹਾਈਵੇ ‘ਤੇ ਭਾਖੜਾ ਨਹਿਰ ‘ਤੇ ਬਣਿਆ ਲੋਹੇ ਦਾ ਪੁਲ ਅਚਾਨਕ ਟੁੱਟ ਗਿਆ।...

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...