November 24, 2026, 11:09 pm
----------- Advertisement -----------
HomeNewsLatest Newsਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ...

ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤ

Published on

----------- Advertisement -----------

ਚੰਡੀਗੜ੍ਹ, 13 ਅਪ੍ਰੈਲ : ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ (ਐਸ.ਆਈ.ਪੀ.ਯੂ), ਅਤੇ ਜੀ.ਐਸ.ਟੀ ਪ੍ਰਾਈਮ ਜੋ ਕਿ ਰਾਜ ਦੇ ਜੀ.ਐਸ.ਟੀ ਅਧਿਕਾਰੀਆਂ ਵਾਸਤੇ ਆਪਣੇ ਅਧਿਕਾਰ ਖੇਤਰ ਅੰਦਰ ਕਰ ਵਸੂਲੀ ਅਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਕਰਨ ਲਈ ਇੱਕ ਵਿਸ਼ਲੇਸ਼ਣਾਤਮਕ ਪੋਰਟਲ ਹੈ, ਦੀ ਸ਼ੁਰੂਆਤ ਕੀਤੀ ਗਈ। ਇੱਥੇ ਪੰਜਾਬ ਭਵਨ ਵਿਖੇ ਇਸ ਸਬੰਧੀ ਹੋਈ ਵਿਸ਼ੇਸ਼ ਈਵੈਂਟ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਰ ਵਿਭਾਗ ਦੇ ਮੌਜੂਦਾ 7 ਮੋਬਾਈਲ ਵਿੰਗਾਂ ਅੰਮ੍ਰਿਤਸਰ, ਬਠਿੰਡਾ, ਫਾਜ਼ਿਲਕਾ, ਸ਼ੰਭੂ (ਪਟਿਆਲਾ), ਲੁਧਿਆਣਾ ਅਤੇ ਜਲੰਧਰ ਨੂੰ ਹੁਣ ਸਟੇਟ ਇੰਟੈਲੀਜੈਂਸ ਅਤੇ ਪ੍ਰੀਵੈਨਟਿਵ ਯੂਨਿਟਾਂ ਵਿੱਚ ਤਬਦੀਲ ਕਰਨ ਤੋਂ ਇਲਾਵਾ 3 ਨਵੇਂ ਐਸ.ਆਈ.ਪੀ.ਯੂ ਸਥਾਪਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਵੇਂ ਸਥਾਪਤ ਕੀਤੇ ਗਏ ਐਸ.ਆਈ.ਪੀ.ਯੂ ਵਿੱਚ ਮਾਧੋਪੁਰ (ਪਠਾਨਕੋਟ), ਮੋਹਾਲੀ ਅਤੇ ਮੁੱਖ ਦਫਤਰ, ਪਟਿਆਲਾ ਵਿਖੇ ਕੇਂਦਰੀ ਯੂਨਿਟ ਸ਼ਾਮਿਲ ਹੋਣਗੇ। ਉਨ੍ਹਾਂ ਕਿਹਾ ਕਿ ਕੇਂਦਰੀ ਯੂਨਿਟ ਅਤੇ ਐਸ.ਆਈ.ਪੀ.ਯੂ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਦੇ ਨਾਲ ਸਿੱਧੇ ਤਾਲਮੇਲ ਵਿੱਚ ਕੰਮ ਕਰਨਗੇ।

ਜੀ.ਐਸ.ਟੀ ਪ੍ਰਾਈਮ ਦੀਆਂ ਮੁੱਖ ਵਿਸ਼ੇਸ਼ਤਾਵਾਂ ਬਾਰੇ ਖੁਲਾਸਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਇਸ ਪੋਰਟਲ ਦੇ ਨਤੀਜੇ ਵਜੋਂ ਕਰ ਅਧਿਕਾਰੀਆਂ ਦੁਆਰਾ ਬਿਹਤਰ ਕਰ ਨਿਗਰਾਨੀ ਕੀਤੀ ਜਾ ਸਕੇਗੀ ਅਤੇ ਕਰਦਾਤਾਵਾਂ ਦੁਆਰਾ ਕਰ ਪਾਲਣਾ ਵਿੱਚ ਵੀ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਪ੍ਰਣਾਲੀ ਡਿਫਾਲਟਰਾਂ ਅਤੇ ਟੈਕਸ ਚੋਰੀ ਕਰਨ ਵਾਲਿਆਂ ਦੀ ਪਛਾਣ ਕਰਨ ਲਈ ਖੇਤਰੀ ਪੱਧਰ ਦੇ ਦਫਤਰਾਂ ਅਤੇ ਇਨਫੋਰਸਮੈਂਟ ਅਤੇ ਖੁਫੀਆ ਦਫਤਰਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰੇਗਾ। ਉਨ੍ਹਾਂ ਕਿਹਾ ਕਿ ਇਹ ਪੋਰਟਲ ਜੀ.ਐਸ.ਟੀ ਕਾਮਨ ਪੋਰਟਲ ਅਤੇ ਈ-ਵੇਅ ਬਿੱਲ ਪ੍ਰਣਾਲੀਆਂ ਅਤੇ ਕਰ ਪ੍ਰਸ਼ਾਸਨ ਵਿਚਕਾਰ ਇੱਕ ਪੁੱਲ ਵਜੋਂ ਕੰਮ ਕਰਦਾ ਹੈ। ਵਿੱਤ ਮੰਤਰੀ ਨੇ ਅੱਗੇ ਕਿਹਾ ਕਿ ਕਰ ਵਿਭਾਗ ਦੀਆਂ ਇਨ੍ਹਾਂ ਪਹਿਲਕਦਮੀਆਂ ਦਾ ਉਦੇਸ਼ ਕਰ ਦੀ ਪ੍ਰਭਾਵੀ ਪਾਲਣਾ, ਚੋਟੀ ਦੇ ਡਿਫਾਲਟਰਾਂ ਦੀ ਪਛਾਣ, ਕਰਦਾਤਾ ਦੇ ਵੇਰਵਿਆਂ ਦਾ ਆਸਾਨ ਰਿਕਾਰਡ ਰੱਖਣਾ ਅਤੇ ਧੋਖਾਧੜੀ ਦਾ ਪਤਾ ਲਗਾਉਣ ਲਈ ਆਡਿਟ ਅਤੇ ਨਿਰੀਖਣ ਲਈ ਕਰਦਾਤਾਵਾਂ ਦੀ ਪਛਾਣ ਕਰਨਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿੱਤ ਕਮਿਸ਼ਨਰ ਕਰ ਸ੍ਰੀ ਵਿਕਾਸ ਪ੍ਰਤਾਪ, ਕਰ ਕਮਿਸ਼ਨਰ ਸ੍ਰੀ ਕਮਲ ਕਿਸ਼ੋਰ ਯਾਦਵ, ਵਧੀਕ ਕਮਿਸ਼ਨਰ-1 ਸ੍ਰੀ ਵਿਰਾਜ ਐਸ. ਤਿਡਕੇ ਅਤੇ ਵਧੀਕ ਕਮਿਸ਼ਨਰ ਆਡਿਟ ਸ੍ਰੀ ਰਵਨੀਤ ਖੁਰਾਣਾ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...