October 7, 2026, 10:32 pm
----------- Advertisement -----------
HomeNewsBreaking Newsਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ...

ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਮੌਕੇ ਵੱਖ- ਵੱਖ ਸ਼ਖਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਕੀਤਾ ਜਾਵੇਗਾ ਸਨਮਾਨ

Published on

----------- Advertisement -----------

ਚੰਡੀਗੜ੍ਹ, 3 ਦਸੰਬਰ (ਬਲਜੀਤ ਮਰਵਾਹਾ) – ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅੰਤਰਰਾਸ਼ਟਰੀ ਦਿਵਿਆਂਗਤਾ ਦਿਵਸ ਸਬੰਧੀ ਕਰਵਾਏ ਜਾ ਰਹੇ ਰਾਜ ਪੱਧਰੀ ਸਮਾਗਮ ਮੌਕੇ 5 ਦਸੰਬਰ ਨੂੰ ਚੰਡੀਗੜ੍ਹ ਵਿਖੇ ਵੱਖ- ਵੱਖ ਸ਼ਖ਼ਸ਼ੀਅਤਾਂ ਦਾ ਸਟੇਟ ਅਵਾਰਡ ਨਾਲ ਸਨਮਾਨ ਕੀਤਾ ਜਾਵੇਗਾ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਅੱਜ ਇਥੇ ਕੀਤਾ।

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਭਾਗ ਵੱਲੋਂ 3 ਦਸੰਬਰ ਤੋਂ 10 ਦਸੰਬਰ ਤੱਕ ਅੰਤਰਾਸ਼ਟਰੀ ਦਿਵਿਆਂਗਤਾਂ ਹਫਤਾ ਮਨਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੰਤਰਾਸ਼ਟਰੀ ਦਿਵਿਆਂਗਤਾਂ ਦਿਵਸ ਸਬੰਧੀ ਰਾਜ ਪੱਧਰੀ ਸਮਾਰੋਹ 5 ਦਸੰਬਰ ਨੂੰ ਆਡੀਟੋਰੀਅਮ, ਸਥਾਨਕ ਸਰਕਾਰਾਂ ਵਿਭਾਗ, ਪੰਜਾਬ, ਸੈਕਟਰ-35 ਵਿਖੇ ਹੋਵੇਗਾ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਰਾਜ ਪੱਧਰ ਦੇ ਇਸ ਸਮਾਗਮ ਵਿੱਚ ਉੱਤਮ ਕੰਮ ਕਰਨ ਵਾਲੇ ਕਰਮਚਾਰੀਆਂ, ਵਿਅਕਤੀਆਂ ਅਤੇ ਗੈਰ ਸਰਕਾਰੀ ਸੰਸਥਾਵਾਂ ਨੂੰ ਵੱਖ-ਵੱਖ ਸ਼੍ਰੇਣੀਆਂ ਅਧੀਨ ਸਨਮਾਨਿਤ ਕੀਤਾ ਜਾਵੇਗਾ।

ਡਾ. ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲਾ ਪੱਧਰ ‘ਤੇ ਦਿਵਿਆਂਗਜਨਾਂ ਨੂੰ ਉਹਨਾਂ ਵੱਲੋਂ ਕੀਤੇ ਜਾ ਰਹੇ ਸ਼ਲਾਘਾਯੋਗ ਕੰਮਾਂ ਲਈ ਵੀ ਇਸ ਵਾਰ ਸਨਮਾਨਿਤ ਕੀਤਾ ਜਾਵੇਗਾ।

ਉਹਨਾਂ ਵੱਲੋਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਇਹਨਾਂ ਸਮਾਰੋਹਾਂ ਵਿੱਚ ਸ਼ਾਮਿਲ ਹੋ ਕੇ ਉਹਨਾਂ ਦੀ ਭਲਾਈ ਲਈ ਚੱਲ ਰਹੀਆਂ ਵੱਖ ਵੱਖ ਸਕੀਮਾਂ ਦਾ ਲਾਭ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...