May 31, 2026, 4:19 pm
----------- Advertisement -----------
HomeNewsLatest Newsਜਗਤਾਰ ਸਿੰਘ ਹਵਾਰਾ ਦੇ ਬਰੀ ਹੋਣ ‘ਤੇ ਕੌਮੀ ਇਨਸਾਫ਼ ਮੋਰਚੇ ਦਾ ਬਿਆਨ...

ਜਗਤਾਰ ਸਿੰਘ ਹਵਾਰਾ ਦੇ ਬਰੀ ਹੋਣ ‘ਤੇ ਕੌਮੀ ਇਨਸਾਫ਼ ਮੋਰਚੇ ਦਾ ਬਿਆਨ ਆਇਆ ਸਾਹਮਣੇ

Published on

----------- Advertisement -----------

22 ਨਵੰਬਰ 2023 (ਬਲਜੀਤ ਮਰਵਾਹਾ) -ਕੌਮੀ ਇਨਸਾਫ਼ ਮੋਰਚੇ ਦੇ  ਆਗੂ ਵਕੀਲ ਅਮਰ ਸਿੰਘ ਚਾਹਲ ਅਤੇ ਦਿਲ ਸ਼ੇਰ ਸਿੰਘ ਨੇ ਪ੍ਰੈੱਸ ਕਾਨਫਰੰਸ ਕਰਦਿਆ ਦੱਸਿਆ ਗਿਆ ਕਿ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ  ਐਫ.ਆਈ.ਆਰ ਨੰਬਰ 187 ਮਿਤੀ 16.7.2005  u/s 121 , 121 ,123 ,120 B ipc 25/54/59 ਤਹਿਤ ਚੰਡੀਗੜ੍ਹ ਪੁਲਿਸ ਵੱਲੋਂ 2005 ਵਿੱਚ ਜਥੇਦਾਰ ‘ਤੇ ਕੇਸ ਦਰਜ ਕੀਤਾ ਗਿਆ ਸੀ।

2005 ਤੋਂ ਇਹ ਕੇਸ ਬਿਲਕੁਲ ਬੰਦ ਪਿਆ ਸੀ ਕੌਮੀ ਇਨਸਾਫ਼ ਮੋਰਚੇ ਦੇ ਯਤਨਾਂ ਸਦਕਾ ਇਸ ਕੇਸ ਦੀ ਮੁੜ ਫਾਈਲਾਂ ਖੋਲ੍ਹੀਆਂ ਗਈਆਂ ਤੇ ਕੇਸ ਫਾਸਟ ਟ੍ਰੈਕ ਰਾਹੀਂ ਚਲਾਇਆ ਗਿਆ ਜਿਸ ਕਾਰਨ ਅੱਜ ਚੰਡੀਗੜ੍ਹ ਕੋਰਟ ਦੇ ਐਡੀਸ਼ਨਲ ਸੈਸ਼ਨ ਜੱਜ ਨਰਿੰਦਰ ਵੱਲੋਂ ਜਥੇਦਾਰ ਜਗਤਾਰ ਸਿੰਘ ਹਵਾਰਾ ਨੂੰ ਸਬੂਤਾਂ ਦੀ ਘਾਟ ‘ਤੇ ਬਰੀ ਕਰ ਦਿੱਤਾ ਗਿਆ।

ਜਿਕਰਯੋਗ ਹੈ ਕਿ ਜਿਹੜਾ ਕੇਸ  3, 4 ਸਾਲਾਂ ‘ਚ ਖਤਮ ਹੋ ਸਕਦਾ ਸੀ ਓਸ ਕੇਸ ਨੂੰ ਖਤਮ ਹੋਣ ਲਈ ਸਰਕਾਰ ਤੇ ਅਦਾਲਤਾਂ ਨੇ 18 ਸਾਲ ਲਾ ਦਿੱਤਾ।

ਅੱਗੇ ਜਥੇਦਾਰ ਰਾਜਾ ਰਾਜ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਰਾਜਪੁਰਾ ਵੱਲੋਂ ਸਿੱਖ ਕੌਮ ਨੂੰ ਅਪੀਲ ਕਰਦਿਆਂ ਕਿਹਾ ਕਿ ਜਥੇਦਾਰ ਸਾਬ ਦਾ ਅੱਜ ਕੇਸ ਬਰੀ ਹੋਇਆ ਹੈ ਤੇ ਓਹਨਾਂ ਦੇ ਜਲਦ ਬਾਕੀ ਕੇਸ ਵੀ ਬਰੀ ਹੋਣਗੇ ।

ਰੋਜਾਨਾ ਦੀ ਤਰ੍ਹਾਂ ਕੌਮੀ ਇਨਸਾਫ਼ ਮੋਰਚੇ ਚੋਂ 31 ਮੈਂਬਰੀ ਜੱਥਾ ਮੁੱਖ ਮੰਤਰੀ ਦੀ ਕੋਠੀ ਵੱਲ ਅੱਜ ਵੀ ਬੰਦੀ ਸਿੰਘਾਂ ਦੀ ਰਿਹਾਈ ਲਈ ਪ੍ਰਦਰਸ਼ਨ ਕਰਦਾ ਹੋਇਆ ਰਵਾਨਾ ਹੋਇਆ ਹੈ ।

ਇਸ ਮੌਕੇ ਤੇ ਭਾਈ ਬਲਜਿੰਦਰ ਸਿੰਘ, ਭਾਈ ਬਲਵਿੰਦਰ ਸਿੰਘ ਕਾਲਾ, ਭਾਈ ਬਲਵੀਰ ਸਿੰਘ ਬੇਰੋਮਜਰਾ, ਜਥੇਦਾਰ ਕੁਲਵਿੰਦਰ ਸਿੰਘ , ਭਾਈ ਇੰਦਰਵੀਰ ਸਿੰਘ  ਅਤੇ ਹੋਰ  ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਲੜਕੀਆਂ ਲਈ ਦੇਸ਼ ਦੀਆਂ ਸਭ ਤੋਂ ਵੱਡੀਆਂ ਪਹਿਲਕਦਮੀਆਂ ਵਿੱਚ ਸ਼ਾਮਲ ਸਕੂਲ-ਅਧਾਰਤ ਮਾਹਵਾਰੀ ਸਿਹਤ ਸਿੱਖਿਆ ਦੀ ਸ਼ੁਰੂਆਤ

ਚੰਡੀਗੜ੍ਹ; 30 ਮਈ 2026:ਸੂਬੇ ਵਿੱਚ ਕੁੜੀਆਂ ਦੀ ਸਿੱਖਿਆ, ਬਾਲਗ ਸਿਹਤ ਅਤੇ ਲਿੰਗ-ਸੰਵੇਦਨਸ਼ੀਲ ਪੜ੍ਹਾਈ ਨੂੰ...

ਮਾਨ ਸਰਕਾਰ ਨੇ 19 ਹਜ਼ਾਰ ਤੋਂ ਵੱਧ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. ਕਰਵਾ ਕੇ ਸਿੱਖਿਆ ਵਿੱਚ ਪੰਜਾਬ ਦੀ ਅੱਵਲ ਦਰਜਾਬੰਦੀ ਦਾ ਜਸ਼ਨ ਮਨਾਇਆ

ਚੰਡੀਗੜ੍ਹ, 30 ਮਈ:ਕੌਮੀ ਸਿੱਖਿਆ ਦਰਜਾਬੰਦੀ 'ਚ ਪੰਜਾਬ ਵੱਲੋਂ ਸਿਖ਼ਰਲਾ ਸਥਾਨ ਮੱਲਣ ਦੇ ਜਸ਼ਨ ਮਨਾਉਣ...

ਪੰਜਾਬ ਸਰਕਾਰ ਵਿੱਚ ਠੇਕਾ ਸਿਸਟਮ ਹੋਇਆ ਖਤਮ

ਚੰਡੀਗੜ੍ਹ, 30 ਮਈ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਮੰਤਰੀ ਮੰਡਲ...

ਪੰਜਾਬ ਦੇ ਲੋਕਾਂ ਨੇ ਭਗਵੰਤ ਮਾਨ ਸਰਕਾਰ ਦੇ ਕੰਮ ਦੀ ਕੀਤੀ ਪ੍ਰਸ਼ੰਸਾ, ਈਡੀ ਪਾਰਟੀ ਦਾ ਸਫਾਇਆ ਕਰ ਦਿੱਤਾ – ਕੇਜਰੀਵਾਲ

ਨਵੀਂ ਦਿੱਲੀ, 29 ਮਈ:ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸ਼ਹਿਰੀ ਸਥਾਨਕ ਨਿਕਾਏ...

ਪੰਜਾਬ ਨੇ ਨਫ਼ਰਤ ਦੀ ਰਾਜਨੀਤੀ ਨੂੰ ਨਕਾਰਿਆ; ‘ਈ.ਡੀ. ਪਾਰਟੀ’ (ਭਾਜਪਾ) ਪੰਜਵੇਂ ਸਥਾਨ ‘ਤੇ ਖਿਸਕੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 29 ਮਈ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਿਉਂਸਪਲ ਚੋਣਾਂ ਵਿੱਚ ਆਮ...

‘ਭਾਜਪਾ ਇੱਕਲਿਆਂ ਚੋਣ ਜਿੱਤਣ ਦੀ ਸਥਿਤੀ ‘ਚ ਨਹੀਂ’, ਕੈਪਟਨ ਨੇ ਮੁੜ SAD-BJP ਗੱਠਜੋੜ ਦੀ ਕੀਤੀ ਵਕਾਲਤ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਵਾਰ ਫਿਰ ਸ਼੍ਰੋਮਣੀ ਅਕਾਲੀ ਦਲ ਤੇ...

ਗਰਮੀ ਦੇ ਮੱਦੇਨਜ਼ਰ ਪੰਜਾਬ ਦੇ ਸਮੂਹ ਸਰਕਾਰੀ, ਏਡਿਡ ਅਤੇ ਨਿੱਜੀ ਸਕੂਲਾਂ ਵਿਚ 1 ਜੂਨ ਤੋਂ 30 ਜੂਨ ਤੱਕ ਛੁੱਟੀਆਂ

ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਜਾਰੀ ਪੱਤਰ ਅਨੁਸਾਰ ਵੱਧ ਰਹੀ ਗਰਮੀ ਦੇ ਮੱਦੇਨਜ਼ਰ...

ਅਜੇ ਨਹੀਂ ਬਦਲੇਗਾ ਪੰਜਾਬ ਕਾਂਗਰਸ ਦਾ ਪ੍ਰਧਾਨ, ਦਿੱਲੀ ‘ਚ ਹਾਈਕਮਾਨ ਨੇ ਦਿੱਤੇ ਸੰਕੇਤ

ਪੰਜਾਬ ਕਾਂਗਰਸ ਦੇ ਆਗੂਆਂ ਵਿੱਚ ਅੰਦਰੂਨੀ ਲੜਾਈ ਦਾ ਮੁੱਦਾ ਸ਼ੁੱਕਰਵਾਰ ਨੂੰ ਦਿੱਲੀ ਵਿੱਚ ਉਠਾਇਆ...