August 8, 2026, 4:49 pm
----------- Advertisement -----------
HomeNewsPunjabਹਰੀ ਨਗਰ ਸਕੂਲ ਮਾਮਲੇ 'ਚ ਅਦਾਲਤ ਵੱਲੋਂ ਸਿਰਸਾ ਖਿਲਾਫ ਐਫ ਆਈ ਆਰ...

ਹਰੀ ਨਗਰ ਸਕੂਲ ਮਾਮਲੇ ‘ਚ ਅਦਾਲਤ ਵੱਲੋਂ ਸਿਰਸਾ ਖਿਲਾਫ ਐਫ ਆਈ ਆਰ ’ਤੇ ਸਟੇਅ ਲਗਾਉਣਾ ਵਿਰੋਧੀਆਂ ਦੇ ਮੂੰਹ ’ਤੇ ਕਰਾਰੀ ਚਪੇੜ :ਕਾਲਕਾ,ਕਾਹਲੋਂ

Published on

----------- Advertisement -----------

ਨਵੀਂ ਦਿੱਲੀ, 24 ਅਗਸਤ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਹੈ ਕਿ ਹਰੀ ਨਗਰ ਸਕੂਲ ਦੇ ਮਾਮਲੇ ਵਿਚ ਰੋਜ਼ ਅਵੈਨਿਊ ਕੋਰਟ ਵੱਲੋਂ ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਖਿਲਾਫ ਐਫ ਆਈ ਆਰ ਦਰਜ ਕਰਨ ਦੇ ਹੁਕਮਾਂ ’ਤੇ ਰੋਕ ਲਗਾਉਣਾ ਮਨਜੀਤ ਸਿੰਘ ਜੀ ਕੇ ਤੇ ਉਹਨਾਂ ਦੇ ਸਾਥੀਆਂ ਦੇ ਮੂੰਹ ’ਤੇ ਕਰਾਰੀ ਚਪੇੜ ਹੈ ਤੇ ਅਦਾਲਤੀ ਹੁਕਮਾਂ ਨੇ ਦੁੱਧ ਦਾ ਦੁੱਧ ਤੇ ਪਾਣੀ ਦਾ ਪਾਣੀ ਕਰ ਕੇ ਸੱਚਾਈ ਸੰਗਤ ਸਾਹਮਣੇ ਲਿਆ ਦਿੱਤੀ ਹੈ।

ਅੱਜ ਕਾਲਕਾ ਤੇ ਕਾਹਲੋਂ ਨੇ ਅਵਤਾਰ ਸਿੰਘ ਹਿੱਤ ਦੀ ਉਹ ਵੀਡੀਓ ਮੀਡੀਆ ਸਾਹਮਣੇ ਵਿਖਾਈ ਜਿਸ ਵਿਚ ਉਹਨਾਂ ਆਖਿਆ ਸੀ ਕਿ 4.4.2016 ਨੁੰ ਦਿੱਲੀ ਕਮੇਟੀ ਦਾ ਪ੍ਰਧਾਨ ਹੁੰਦਿਆਂ ਮਨਜੀਤ ਸਿੰਘ ਜੀ ਕੇ ਨੇ ਇਹ ਸਕੂਲ ਉਹਨਾਂ ਨੂੰ ਸੌਂਪਣ ਦੀ ਚਿੱਠੀ ਆਪ ਸੌਂਪੀ ਸੀ। ਉਹਨਾਂ ਕਿਹਾ ਕਿ ਵੀਡੀਓ ਨੇ ਵਿਰੋਧੀਆਂ ਦੀ ਸਾਜ਼ਿਸ਼ ਬੇਨਕਾਬ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਜਿਹੜੇ ਮਨਜੀਤ ਸਿੰਘ ਜੀ ਕੇ ਤੇ ਅਵਤਾਰ ਸਿੰਘ ਹਿੱਤ ਕਦੇ ਇਕ ਦੂਜੇ ਖਿਲਾਫ ਬੋਲਦੇ ਸਨ, ਉਹ ਅੱਜ ਘਿਓ ਖਿਚੜੀ ਹਨ ਤੇ ਅਵਤਾਰ ਸਿੰਘ ਹਿੱਤ ਖਿਲਾਫ ਤਤਕਾਲੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਭਾਈ ਰਣਜੀਤ ਸਿੰਘ ਕੋਲ ਸ਼ਿਕਾਇਤ ਕਰਵਾ ਕੇ ਉਹਨਾਂ ਨੁੰ ਤਨਖਾਹੀਆ ਕਰਾਰ ਦੁਆਉਣ ਵਾਲੇ ਪਰਮਜੀਤ ਸਿੰਘ ਸਰਨਾ ਇਹਨਾਂ ਦੇ ਤੀਜੇ ਸਾਥੀ ਹਨ ਜੋ ਅਕਾਲੀ ਦਲ ਦੇ ਬੈਨਰ ਹੇਠ ਅੱਜ ਰਲ ਗੱਡ ਹੋਏ ਹਨ ਕਿਉਂਕਿ ਸੰਗਤਾਂ ਨੇ ਇਹਨਾਂ ਨੂੰ ਨਕਾਰ ਦਿੱਤਾ ਹੈ ਤੇ ਮੌਜੂਦਾ ਟੀਮ ਨੂੰ ਕਮੇਟੀ ਦੀ ਸੇਵਾ ਸੌਂਪੀ ਹੈ।
ਉਹਨਾਂ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਮਨਜੀਤ ਸਿੰਘ ਜੀ ਕੇ ਨੇ ਅਦਾਲਤ ਨੁੰ ਗੁੰਮਰਾਹ ਕਰ ਕੇ ਐਫ ਆਈ ਆਰ ਦਰਜ ਕਰਨ ਦਾ ਆਰਡਰ ਜਾਰੀ ਕਰਵਾਇਆ। ਉਹਨਾਂ ਕਿਹਾ ਕਿ ਅੱਜ ਜਦੋਂ ਮਾਣਯੋਗ ਜੱਜ ਐਮ ਕੇ ਨਾਗਪਾਲ ਨੇ ਮਾਮਲੇ ਦੀ ਸੁਣਵਾਈ ਕੀਤੀ ਤਾਂ ਉਹਨਾਂ ਤੁਰੰਤ ਆਰਥਿਕ ਅਪਰਾਧ ਵਿੰਗ ਨੂੰ ਹਦਾਇਤ ਕਰਦਿਆਂ ਪਿਛਲੇ ਹੁਕਮਾਂ ’ਤੇ ਸਟੇਅ ਲਗਾ ਦਿੱਤੀ। ਹਰਮੀਤ ਸਿੰਘ ਕਾਲਕਾ ਤੇ ਜਗਦੀਪ ਸਿੰਘ ਕਾਹਲੋਂ ਨੇ ਕਿਹਾ ਕਿ ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਕੌਮ ਦਾ ਮਜ਼ਾਕ ਬਣਾਇਆ ਜਾ ਰਿਹਾ ਹੈ। ਕੌਮ ਦੀਆਂ ਜਾਇਦਾਦਾਂ ਖੁਰਦ ਬੁਰਦ ਕਰਨ ਵਾਲੇ, ਗੁਰੂ ਘਰਾਂ ਵਿਚ ਚੋਰੀਆਂ ਕਰਨ ਵਾਲੇ ਲੋਕ ਅੱਜ ਸੰਗਤ ਨੁੰ ਵੀ ਗੁੰਮਰਾਹ ਕਰ ਰਹੇ ਹਨ ਤੇ ਅਦਾਲਤਾਂ ਵਿਚ ਵੀ ਗੁਰਦੁਆਰਾ ਕਮੇਟੀ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕਰ ਰਹੇ ਹਨ।
ਉਹਨਾਂ ਕਿਹਾ ਕਿ ਜੀ ਕੇ ਜਦੋਂ ਪ੍ਰਧਾਨਗੀ ਤੋਂ ਹਟੇ ਅਤੇ ਸਿਰਸਾ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਬਣੇ ਸਨ ਤਾਂ ਉਹਨਾਂ ਨੇ ਸਿਰਸਾ ਨਾਲ ਮਿਲ ਕੇ ਅਵਤਾਰ ਸਿੰਘ ਹਿੱਤ ਦੇ ਖਿਲਾਫ ਐਫ ਆਈ ਆਰ ਦਰਜ ਕਰਵਾਈ ਸੀ ਜਿਸ ਵਿਚ ਦੱਸਿਆ ਸੀ ਕਿ ਜਿਹੜੇ ਦਸਤਾਵੇਜ਼ਾਂ ਰਾਹੀਂ ਅਵਤਾਰ ਸਿੰਘ ਹਿੱਤ ਆਪਣੇ ਆਪ ਨੂੰ ਸਕੂਲ ਦਾ ਮਾਲਕ ਦੱਸਦਾ ਹੈ, ਉਹ ਸਕੂਲ ਨੂੰ ਹੜੱਪਣਾ ਚਾਹੁੰਦਾ ਸੀ। ਉਹਨਾਂ ਕਿਹਾ ਕਿ ਜਦੋਂ ਅਦਾਲਤ ਸਖ਼ਤ ਹੋਈ ਤੇ ਹਿੱਤ ਨੇ ਅਦਾਲਤ ਵਿਚ ਹਲਫਨਾਮਾ ਦਿੱਤਾ ਤੇ ਦੱਸਿਆ ਕਿ ਮੈਨੁੰ 4.4.2016 ਨੂੰ ਜਿਹੜੀ ਚਿੱਠੀ ਮਨਜੀਤ ਸਿੰਘ ਜੀ ਕੇ ਨੇ ਆਪਣੇ ਹੱਥ ਨਾਲ ਦਿੱਤੀ ਹੈ ਤੇ ਮੈਂ ਸਕੂਲ ਦਾ ਮਾਲਕ ਹਾਂ। ਉਹਨਾਂ ਕਿਹਾ ਕਿ ਜਿਸ ਹਿੱਤ ਨੇ ਆਪ ਇਹ ਬਿਆਨ ਜਨਤਕ ਤੌਰ ’ਤੇ ਦਿੱਤਾ ਸੀ ਜਦੋਂ ਕਿ ਅਦਾਲਤ ਵਿਚ ਉਹ ਚਿੱਠੀ ਤੋਂ ਮੁਕਰ ਗਏ। ਉਹਨਾਂ ਕਿਹਾ ਕਿ ਅੱਜ ਤੱਕ ਅਵਤਾਰ ਸਿੰਘ ਨੇ ਜਥੇਦਾਰ ਅਕਾਲ ਤਖਤ ਦੇ ਹੁਕਮਾਂ ਅਨੁਸਾਰ ਤਨਖਾਹੀਆ ਕਰਾਰ ਦਿੱਤੇ ਜਾਣ ਦੀ ਸੇਵਾ ਨਹੀਂ ਨਿਭਾਈ। ਉਹਨਾਂ ਕਿਹਾ ਕਿ ਇਹਨਾਂ ਲੋਕਾਂ ਵਿਚੋਂ ਇਕ ਨੇ ਗੁਰੂ ਘਰ ਦੀਆਂ ਗੋਲਕਾਂ ਲੁੱਟੀਆਂ ਹਨ ਤੇ ਦੂਜੇ ਨੇ ਗੁਰੂ ਘਰ ਦੀਆਂ ਜਾਇਦਾਦਾਂ ਹੜੱਪੀਆਂ ਹਨ। ਉਹਨਾਂ ਕਿਹਾ ਕਿ 1998 ਵਿਚ ਇਹ ਹਰੀ ਨਗਰ ਸਕੂਲ ਦਿੱਲੀ ਕਮੇਟੀ ਕੋਲ ਜਾ ਚੁੱਕਾ ਹੈ ਅਤੇ ਇਹ ਅਦਾਲਤ ਦਾ ਹੁਕਮ ਹੈ ਕਿ ਦਿੱਲੀ ਕਮੇਟੀ ਦਾ ਪ੍ਰਧਾਨ ਉਸ ਸੁਸਾਇਟੀ ਦਾ ਪ੍ਰਧਾਨ ਤੇ ਜਨਰਲ ਸਕੱਤਰ ਸੁਸਾਇਟੀ ਦਾ ਜਨਰਲ ਸਕੱਤਰ ਹੋਵੇਗਾ। ਉਹਨਾਂ ਕਿਹਾ ਕਿ ਉਹ ਅਦਾਲਤ ਦੇ ਧੰਨਵਾਦੀ ਹਨ ਜਿਹਨਾਂ ਨੇ ਸਟੇਅ ਆਰਡਰ ਜਾਰੀ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...

ਕੁੱਟਮਾਰ ਤੋਂ ਬਾਅਦ ਗੁਰਸਿਮਰਨ ਮੰਡ ਦਾ ਵੱਡਾ ਬਿਆਨ, ‘ਦੰਦ ਤੋੜ ਦਿੱਤੇ, ਪਰ ਮੈਂ ਡਰਨ ਵਾਲਾ ਨਹੀਂ’

ਅੰਬਾਲਾ ਨੇੜੇ ਪੰਜੋਖਰਾ ਸਾਹਿਬ ਵਿਖੇ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਨਾਲ ਹੋਈ ਕੁੱਟਮਾਰ ਤੋਂ...

ਰਾਹੁਲ ਦੇ ‘ਕੂਲ ਅੰਕਲ’ ਵਾਲੇ ਬਿਆਨ ’ਤੇ ਕੈਪਟਨ ਦਾ ਜਵਾਬ, ਕਿਹਾ- ‘ਭਾਜਪਾ ਮੇਰੀ ਪਹਿਲੀ ਪਸੰਦ, ਵਾਪਸੀ ਦਾ ਸਵਾਲ ਨਹੀਂ’

ਰਾਹੁਲ ਗਾਂਧੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ‘ਕੂਲ ਅੰਕਲ’ ਅਤੇ ਆਪਣੇ ਪਸੰਦੀਦਾ ਨੇਤਾਵਾਂ ਵਿੱਚੋਂ...

ਹਿਮਾਚਲ ਦੇ ਚੰਬਾ ਵਿੱਚ ਨਿੱਜੀ ਬੱਸ ਪਲਟਣ ਕਾਰਨ 7 ਦੀ ਮੌਤ

ਹਿਮਾਚਲ ਪ੍ਰਦੇਸ਼ ਦੇ ਚੰਬਾ ਜ਼ਿਲ੍ਹੇ ਵਿੱਚ ਅੱਜ ਸਵੇਰੇ ਟਿੱਸਾ-ਬੈਰਾਗੜ੍ਹ ਸੜਕ 'ਤੇ ਇੱਕ ਨਿੱਜੀ ਬੱਸ...

ਮੋਗਾ ਪੁਲਿਸ ਨੇ ਦਬੋਚੀ ‘ਨਕਲੀ SHO’, ਵਿਆਹ ਲਈ ਰਚਿਆ ਪੁਲਿਸ ਅਫਸਰ ਬਣਨ ਦਾ ਸਾਰਾ ਡਰਾਮਾ!

ਮੋਗਾ ਤੋਂ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਪੁਲਿਸ ਨੇ ਇੱਕ...

ਹਾਈ-ਟੈਕ ਹੋਵੇਗਾ PRTC, ਯੂਪੀਆਈ- ਡੈਬਿਟ ਤੇ ਕ੍ਰੈਡਿਟ ਕਾਰਡ ਰਾਹੀਂ ਆਨਲਾਈਨ ਭੁਗਤਾਨ ਦੀ ਮਿਲੇਗੀ ਸਹੂਲਤ

ਪੀਆਰਟੀਸੀ ਹੁਣ ਹਾਈ ਟੈਕ ਹੋਣ ਵੱਲ ਆਪਣੇ ਕਦਮ ਵਧਾ ਰਿਹਾ ਹੈ। ਸਵਾਰੀਆਂ ਦੀ ਸਹੂਲਤ...

ਪ੍ਰਧਾਨ ਮੰਤਰੀ ਮੋਦੀ ਨਾਲ ਸੁਖਬੀਰ ਬਾਦਲ ਦੀ ਮਿਲਣੀ ਨੇ ਮੁੜ ਸਿਆਸਤ ਗਰਮਾਈ

ਸ਼੍ਰੋਮਣੀ ਅਕਾਲੀ ਦਲ ਦੇ ਮੁਖੀ ਸੁਖਬੀਰ ਸਿੰਘ ਬਾਦਲ ਵੱਲੋਂ ਅੱਜ ਦਿੱਲੀ ਵਿੱਚ ਪ੍ਰਧਾਨ ਮੰਤਰੀ...