June 27, 2026, 2:02 pm
----------- Advertisement -----------
HomeNewsLatest News10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

10000 ਰੁਪਏ ਦੀ ਰਿਸ਼ਵਤ ਲੈਂਦਾ ਐਸਡੀਐਮ ਦਾ ਸਟੈਨੋ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ੍ਹ, 23 ਮਈ 2024 (ਬਲਜੀਤ ਮਰਵਾਹਾ)– ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਵੀਰਵਾਰ ਨੂੰ ਐਸ.ਡੀ.ਐਮ ਫਿਰੋਜ਼ਪੁਰ ਨਾਲ ਤਾਇਨਾਤ ਸਟੈਨੋ ਗੁਰਮੀਤ ਸਿੰਘ ਵਾਸਿ ਪਿੰਡ ਹਸਨ ਢੱਟ, ਜ਼ਿਲ੍ਹਾ ਫਿਰੋਜ਼ਪੁਰ ਨੂੰ 10000 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਮੋਗਾ ਜ਼ਿਲ੍ਹੇ ਦੇ ਕਸਬਾ ਬਾਘਾ ਪੁਰਾਣਾ ਦੇ ਵਸਨੀਕ ਹਰਪ੍ਰੀਤ ਸਿੰਘ ਕੰਬੋ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਲੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਕਤ ਮੁਲਜ਼ਮ ਨੇ ਰਿਹਾਇਸ਼ੀ ਮਕਾਨ ਵਿੱਚੋਂ ਉਸ ਦੀ ਭੈਣ ਦੇ ਨਾਮ ਹਿੱਸਾ ਕਰਵਾਉਣ ਲਈ ਉਸ ਦੀ ਮੱਦਦ ਕਰਨ ਬਦਲੇ 25000 ਰੁਪਏ ਦੀ ਮੰਗ ਕੀਤੀ ਹੈ ਕਿਉਂਕਿ ਇਸ ਸਬੰਧੀ ਐਸਡੀਐਮ ਦਫ਼ਤਰ ਵਿੱਚ ਅਰਜ਼ੀ ਲੰਬਿਤ ਪਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਕੇ ਉਕਤ ਸਟੈਨੋ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਊਰੋ ਦੇ ਥਾਣਾ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਯੂਨਿਟ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...