October 26, 2026, 6:53 pm
----------- Advertisement -----------
HomeNewsਨਸ਼ੀਲੇ ਪਦਾਰਥਾਂ ਦੇ ਮਾਮਲੇ 'ਚ ਐਸਟੀਐਫ ਰੂਪਨਗਰ ਰੇਂਜ ਨੇ 2 ਪੁਲਿਸ ਕਾਂਸਟੇਬਲਾਂ...

ਨਸ਼ੀਲੇ ਪਦਾਰਥਾਂ ਦੇ ਮਾਮਲੇ ‘ਚ ਐਸਟੀਐਫ ਰੂਪਨਗਰ ਰੇਂਜ ਨੇ 2 ਪੁਲਿਸ ਕਾਂਸਟੇਬਲਾਂ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

ਐਸ.ਏ.ਐਸ.ਨਗਰ, 7 ਜੁਲਾਈ: ਐਸ.ਟੀ.ਐਫ ਰੂਪਨਗਰ ਰੇਂਜ ਨੇ ਐਸ.ਏ.ਐਸ.ਨਗਰ ਵਿੱਚ ਤਾਇਨਾਤ 2 ਪੁਲਿਸ ਕਾਂਸਟੇਬਲਾਂ ਨੂੰ ਰਿਸ਼ਵਤ ਦੀ ਰਕਮ ਅਤੇ ਹੈਰੋਇਨ ਸਮੇਤ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਆਈ.ਜੀ. ਐਸ.ਟੀ.ਐਫ ਰੋਪੜ ਰੇਂਜ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਗ੍ਰਿਫਤਾਰ ਕਾਂਸਟੇਬਲ ਸੀ.ਟੀ. ਗੁਰਇਕਬਾਲ ਸਿੰਘ ਨੰਬਰ 2083/ਐਸ.ਏ.ਐਸ.ਨਗਰ ਅਤੇ ਐਸ.ਐਸ.ਟੀ.ਦਲਬੀਰ ਸਿੰਘ ਨੰਬਰ 432/ਐਸ.ਏ.ਐਸ ਨਗਰ ਨੂੰ ਗੁਪਤ ਸੂਚਨਾ ਦੇ ਆਧਾਰ ‘ਤੇ ਕਾਬੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕਾਂਸਟੇਬਲਾਂ ਨੂੰ ਹੈਰੋਇਨ ਅਤੇ 19000 ਰੁਪਏ ਰਿਸ਼ਵਤ ਦੇ ਨਕਦ ਪੈਸਿਆ ਸਮੇਤ ਕਾਬੂ ਕੀਤਾ ਗਿਆ ਹੈ।


ਉਨ੍ਹਾਂ ਦੱਸਿਆ ਕਿ ਉਕਤ ਹੌਲਦਾਰਾਂ ਨੇ ਇੱਕ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਅਤੇ ਐਸ.ਟੀ.ਐਫ ਦੇ ਪੁਲਿਸ ਮੁਲਾਜ਼ਮਾਂ ਦੇ ਬਹਾਨੇ ਉਸ ਤੋਂ ਰਿਸ਼ਵਤ ਲੈ ਕੇ ਬਿਨਾਂ ਕੋਈ ਕਾਨੂੰਨੀ ਕਾਰਵਾਈ ਕੀਤੇ ਛੱਡ ਦਿੱਤਾ। ਇਨ੍ਹਾਂ ਪੁਲਿਸ ਅਧਿਕਾਰੀਆਂ ਨੇ ਨਸ਼ਾ ਤਸਕਰਾਂ ਤੋਂ ਐਸਟੀਐਫ ਦੇ ਨਾਂ ‘ਤੇ ਰਿਸ਼ਵਤ ਵਜੋਂ ਪੈਸੇ ਇਕੱਠੇ ਕੀਤੇ ਹਨ ਅਤੇ ਕਈ ਮੌਕਿਆਂ ‘ਤੇ ਉਨ੍ਹਾਂ ਵਿਰੁੱਧ ਝੂਠਾ ਕੇਸ ਦਰਜ ਕਰਨ ਦੀਆਂ ਧਮਕੀਆਂ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦਾ ਡੋਪ ਟੈਸਟ ਵੀ ਕਰਵਾਇਆ ਗਿਆ ਹੈ। ਇਸ ਸਬੰਧੀ ਮੁਕੱਦਮਾ ਨੰਬਰ 149 ਮਿਤੀ 07-07-2022 ਅਧੀਨ 21, 29, 59 (2) ਐਨ.ਡੀ.ਪੀ.ਐਸ ਐਕਟ 1985, 7, 13 ਪੀ.ਸੀ. ਐਕਟ 1988 ਅਤੇ 384 ਆਈ.ਪੀ.ਸੀ., ਪੀ.ਐਸ ਐਸ.ਟੀ.ਐਫ ਫੇਜ਼ 4, ਮੋਹਾਲੀ ਵਿਖੇ ਦਰਜ ਕੀਤਾ ਗਿਆ ਹੈ। ਸੀ.ਟੀ ਗੁਰਇਕਬਾਲ ਸਿੰਘ 2083/ਐਸ.ਏ.ਐਸ.ਨਗਰ ਅਤੇ ਐਸ. ਸੀ.ਟੀ. ਦਲਬੀਰ ਸਿੰਘ 432/ਐਸ.ਏ.ਐਸ ਨਗਰ ਐਸ.ਏ.ਐਸ.ਨਗਰ, ਮੋਹਾਲੀ ਅਤੇ ਦੋ ਅਣਪਛਾਤੇ ਵਿਅਕਤੀਆਂ ਖਿਲਾਫ ਦਰਜ ਕੀਤਾ ਗਿਆ ਹੈ। ਇਸ ਸਬੰਧੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...