November 21, 2026, 4:57 pm
----------- Advertisement -----------
HomeNewsBreaking Newsਲੁਧਿਆਣਾ 'ਚ ਹਾਈਵੇਅ 'ਤੇ ਦੇਰ ਰਾਤ ਟਰੱਕ 'ਤੇ ਪਥਰਾਅ, ਡਰਾਈਵਰ ਨੇ ਕਿਹਾ-...

ਲੁਧਿਆਣਾ ‘ਚ ਹਾਈਵੇਅ ‘ਤੇ ਦੇਰ ਰਾਤ ਟਰੱਕ ‘ਤੇ ਪਥਰਾਅ, ਡਰਾਈਵਰ ਨੇ ਕਿਹਾ- ਲੁੱਟ ਦੀ ਨੀਅਤ ਨਾਲ ਕੀਤਾ ਹਮਲਾ

Published on

----------- Advertisement -----------

ਲੁਧਿਆਣਾ, 23 ਨਵੰਬਰ 2023 – ਲੁਧਿਆਣਾ ਤੋਂ ਮੰਡੀ ਗੋਬਿੰਦਗੜ੍ਹ ਤੱਕ ਹਾਈਵੇਅ ’ਤੇ ਰਾਤ ਸਮੇਂ ਵਾਹਨਾਂ ’ਤੇ ਪਥਰਾਅ ਕੀਤਾ ਜਾ ਰਿਹਾ ਹੈ। ਦੇਰ ਰਾਤ ਵੀ ਕੁਝ ਲੋਕਾਂ ਨੇ ਟਰੱਕ ਡਰਾਈਵਰ ‘ਤੇ ਪਥਰਾਅ ਕੀਤਾ। ਖੁਸ਼ਕਿਸਮਤੀ ਇਹ ਰਹੀ ਕਿ ਪੱਥਰ ਟਰੱਕ ਦੇ ਅਗਲੇ ਸ਼ੀਸ਼ੇ ਵਿੱਚ ਫਸ ਗਿਆ। ਇਸ ਤੋਂ ਬਾਅਦ ਟਰੱਕ ਡਰਾਈਵਰ ਨੇ ਘਟਨਾ ਵਾਲੀ ਥਾਂ ‘ਤੇ ਆਪਣੇ ਜਾਣ-ਪਛਾਣ ਵਾਲੇ ਲੋਕਾਂ ਨੂੰ ਇਕੱਠਾ ਕਰ ਲਿਆ।

ਡਰਾਈਵਰ ਨੇ ਆਪਣਾ ਨਾਂ ਨਹੀਂ ਦੱਸਿਆ ਪਰ ਉਸ ਦੀ ਬਾਂਹ ‘ਤੇ ਪੱਥਰ ਲੱਗਿਆ ਹੈ। ਉਸ ਨੇ ਦੱਸਿਆ ਕਿ ਅਣਪਛਾਤੇ ਵਿਅਕਤੀਆਂ ਨੇ ਲੁੱਟ ਦੀ ਨੀਅਤ ਨਾਲ ਉਸ ਦੇ ਟਰੱਕ ’ਤੇ ਪਥਰਾਅ ਕੀਤਾ। ਜਿਸ ਕਾਰਨ ਸਾਰੀ ਗੱਡੀ ਦੇ ਸ਼ੀਸ਼ੇ ਟੁੱਟ ਗਏ।

ਸ਼੍ਰੋਮਣੀ ਅਕਾਲੀ ਅੰਮ੍ਰਿਤਸਰ ਦੇ ਹਲਕਾ ਪਾਇਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਿਤਪਾਲ ਸਿੰਘ ਘੁਡਾਣੀ ਨੇ ਕਿਹਾ ਕਿ ਦੋਰਾਹਾ ਨੇੜੇ ਹਾਈਵੇਅ ’ਤੇ ਸ਼ਰਾਰਤੀ ਅਨਸਰ ਵਾਹਨ ਚਾਲਕਾਂ ਨੂੰ ਆਪਣਾ ਸ਼ਿਕਾਰ ਬਣਾ ਰਹੇ ਹਨ। ਝਾੜੀਆਂ ਤੋਂ ਪੱਥਰ ਸੁੱਟੇ ਜਾ ਰਹੇ ਹਨ। ਕਰੀਬ ਦੋ ਮਹੀਨੇ ਪਹਿਲਾਂ ਵੀ ਅਜਿਹਾ ਹੀ ਇੱਕ ਮਾਮਲਾ ਸਾਹਮਣੇ ਆਇਆ ਸੀ ਪਰ ਉਸ ਸਮੇਂ ਵੀ ਪੁਲਿਸ ਪੱਥਰਬਾਜ਼ਾਂ ਨੂੰ ਫੜਨ ਵਿੱਚ ਨਾਕਾਮ ਰਹੀ ਸੀ।

ਆਸ-ਪਾਸ ਦੇ ਲੋਕਾਂ ਨੇ ਦੱਸਿਆ ਕਿ ਕਈ ਵਾਰ ਸ਼ਰਾਰਤੀ ਅਨਸਰ ਵਾਹਨਾਂ ਨੂੰ ਲੁੱਟਣ ਦੀ ਕੋਸ਼ਿਸ਼ ਕਰਦੇ ਹਨ ਪਰ ਚਾਲਕ ਵਾਹਨ ਨਹੀਂ ਰੋਕਦੇ। ਰਾਤ ਸਮੇਂ ਹਾਈਵੇਅ ’ਤੇ ਪੁਲੀਸ ਦੀ ਗਸ਼ਤ ਨਾ ਹੋਣ ਕਾਰਨ ਅੱਜ ਵਾਹਨ ਚਾਲਕਾਂ ਦੀ ਲੁੱਟ ਹੋ ਰਹੀ ਹੈ।

ਦੂਜੇ ਪਾਸੇ ਐਸਐਸਪੀ ਅਮਨਦੀਪ ਕੌਰ ਕੌਂਡਲ ਨੇ ਕਿਹਾ ਕਿ ਉਹ ਇਸ ਮਾਮਲੇ ਨੂੰ ਲੈ ਕੇ ਗੰਭੀਰ ਹਨ। ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾਵੇਗੀ। ਜਿਸ ਦੀ ਲੋਕੇਸ਼ਨ ਵੀਡੀਓ ਵਿੱਚ ਦਿਖਾਈ ਜਾ ਰਹੀ ਹੈ। ਵਿਸ਼ੇਸ਼ ਨਾਕਾਬੰਦੀ ਕੀਤੀ ਜਾਵੇਗੀ। ਪੱਥਰ ਸੁੱਟਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। ਇਸ ਮਾਮਲੇ ਵਿੱਚ ਹਲਕਾ ਪਾਇਲ ਦੇ ਡੀ.ਐਸ.ਪੀ ਨੂੰ ਜਾਂਚ ਲਈ ਭੇਜਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...