June 27, 2026, 3:47 am
----------- Advertisement -----------
HomeNewsEducationਬਾਰਵੀਂ ਜਮਾਤ ਦੇ ਸਟਰੀਮ ਵਾਇਜ਼ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਕੀਤਾ ਜਾਵੇ...

ਬਾਰਵੀਂ ਜਮਾਤ ਦੇ ਸਟਰੀਮ ਵਾਇਜ਼ ਵਿਦਿਆਰਥੀਆਂ ਨੂੰ ਨਕਦ ਰਾਸ਼ੀ ਨਾਲ ਕੀਤਾ ਜਾਵੇ ਸਨਮਾਨਿਤ

Published on

----------- Advertisement -----------

ਗੌਰਮਿੰਟ ਸਕੂਲ ਲੈਕਚਰਾਰਜ਼ ਯੂਨੀਅਨ ਪੰਜਾਬ ਦੀ ਮੀਟਿੰਗ ਸੂਬਾ ਪ੍ਰਧਾਨ ਸੰਜੀਵ ਕੁਮਾਰ ਅਤੇ ਸੀਨੀਅਰ ਮੀਤ ਪ੍ਰਧਾਨ ਅਮਨ ਸ਼ਰਮਾ ਦੀ ਅਗਵਾਈ ਵਿੱਚ ਕੀਤੀ ਗਈ। ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਸੂਬਾ ਪ੍ਰੈੱਸ ਸਕੱਤਰ ਰਣਬੀਰ ਸਿੰਘ ਸੋਹਲ ਨੇ ਦੱਸਿਆ ਕਿ ਬਾਰਵੀਂ ਜਮਾਤ ਦੇ ਸਲਾਨਾ ਪੇਪਰਾਂ ਦੀ ਮਾਰਕਿੰਗ ਦਾ ਕੰਮ ਜੰਗੀ ਪੱਧਰ ਤੇ ਹੋ ਰਿਹਾ ਹੈ। ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬਾਰਵੀਂ ਜਮਾਤ ਦੇ ਨਤੀਜੇ ਦੇ ਐਲਾਨ ਸਮੇਂ ਪੰਜਾਬ ਵਿੱਚ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ ਪੰਜਾਬ ਸਰਕਾਰ ਵੱਲੋਂ ਕੀਤਾ ਜਾਂਦਾ ਹੈ। ਜਥੇਬੰਦੀ ਦੇ ਆਗੂਆਂ ਵੱਲੋਂ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਸਤਬੀਰ ਬੇਦੀ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਪੁਰਜ਼ੋਰ ਅਪੀਲ ਕੀਤੀ ਜਾਂਦੀ ਹੈ ਕਿ ਹੁਸ਼ਿਆਰ ਵਿਦਿਆਰਥੀਆਂ ਦੇ ਸਨਮਾਨ ਲਈ ਬਾਰਵੀਂ ਜਮਾਤ ਦੇ ਵੱਖ ਵੱਖ ਸਟਰੀਮ ਵਿਚੋਂ ਪਹਿਲੇ ਤਿੰਨ ਤਿੰਨ ਪੁਜੀਸ਼ਨ ਦਾ ਐਲਾਨ ਕਰਕੇ ਪਹਿਲੀ ਪੁਜੀਸ਼ਨ ਵਾਲੇ ਹਰੇਕ ਵਿਦਿਆਰਥੀ ਨੂੰ 11ਹਜਾ਼ਰ ਰੁਪਏ ਦੀ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਜਾਵੇ ਤਾਂ ਜੋ ਉਚ ਸਿੱਖਿਆ ਪ੍ਰਾਪਤ ਕਰਨ ਲਈ ਵਿਦਿਆਰਥੀ ਆਪਣੇ ਮਾਪਿਆਂ ਤੇ ਬੋਝ ਨਾ ਮਹਿਸੂਸ ਕਰੇ ਇਸ ਨਾਲ ਮੁਕਾਬਲਾ ਦੀ ਭਾਵਨਾ ਪੈਦਾ ਹੋਵੇਗੀ।
ਉਨ੍ਹਾਂ ਕਿਹਾ ਕਿ ਵੱਖ ਵੱਖ ਸਟਰੀਮ ਦੇ ਵਿਦਿਆਰਥੀਆਂ ਨੂੰ ਮੇਹਨਤ ਕਰਨ ਲਈ ਵੱਖ ਵੱਖ ਪੱਧਰ ਦੀ ਤਿਆਰੀ ਕਰਨੀ ਪੈਂਦੀ ਹੈ ਇਸ ਲਈ ਸਟਰੀਮ ਵਾਇਜ਼ ਸਨਮਾਨ ਹੋਣਾ ਚਾਹੀਦਾ ਹੈ। ਜਥੇਬੰਦੀ ਉਮੀਦ ਕਰਦੀ ਹੈ ਇਸ ਨਕ ਕਾਰਜ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਚੇਅਰਪਰਸਨ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਜਲਦੀ ਫੈਸਲਾ ਲੈ ਕੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਵਾਂਗ ਤੁਰੰਤ ਲਾਗੂ ਪਹਿਲੀਆਂ ਪੁਜੀਸ਼ਨਾਂ ਲੈਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਣਗੇ। ਇਸ ਮੌਕੇ ਸੀਨੀਅਰ ਸਲਾਹਕਾਰ ਸੁਖਦੇਵ ਸਿੰਘ ਰਾਣਾ, ਹਰਜੀਤ ਸਿੰਘ ਬਲਾੜ੍ਹੀ, ਬਲਰਾਜ ਥਾਜਵਾ, ਰਵਿੰਦਰ ਪਾਲ ਸਿੰਘ, ਅਵਤਾਰ ਸਿੰਘ ਧਨੋਆ, ਜਸਪਾਲ ਸਿੰਘ ਅਤੇ ਸੂਬਾ ਵਿੱਤ ਸਕੱਤਰ ਰਾਮ ਵੀਰ ਸਿੰਘ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...