July 4, 2026, 5:28 am
----------- Advertisement -----------
HomeNewsLatest Newsਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖ਼ਤੀ

ਡੇਂਗੂ ਮੱਛਰ ਦੇ ਲਾਰਵੇ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਪ੍ਰਤੀ ਸਖ਼ਤੀ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 01 ਅਗਸਤ, 2024 (ਬਲਜੀਤ ਮਰਵਾਹਾ): ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਂਗੂ ਮੱਛਰ ਦੇ ਲਾਰਵੇ ਨੂੰ ਨਸ਼ਟ ਕਰਨ ਪ੍ਰਤੀ ਲਾਪ੍ਰਵਾਹੀ ਵਰਤਣ ਵਾਲਿਆਂ ਨਾਲ ਸਖ਼ਤੀ ਅਪਣਾਈ ਜਾ ਰਹੀ ਹੈ ਤਾਂ ਜੋ ਖੜ੍ਹੇ ਪਾਣੀ ਚ ਪੈਦਾ ਹੋਣ ਵਾਲੇ ਏਡੀਜ਼ ਨਾਮਕ ਮੱਛਰ ਦੇ ਲਾਰਵੇ ਨੂੰ ਖ਼ਤਮ ਕਰਨ ਪ੍ਰਤੀ ਲੋਕ ਚੇਤੰਨ ਰਹਿਣ। ਅੱਜ ਸਮੇਤ ਪਿਛਲੇ ਚਾਰ ਦਿਨਾਂ ਚ 95 ਘਰਾਂ ਦੇ ਮੱਛਰ ਦਾ ਲਾਰਵਾ ਮਿਲਣ ਤੇ ਚਲਾਣ ਕੀਤੇ ਜਾ ਚੁੱਕੇ ਹਨ।

ਸਿਵਲ ਸਰਜਨ, ਸਾਹਿਬਜਾਦਾ ਅਜੀਤ ਸਿੰਘ ਨਗਰ ਡਾ. ਦਵਿੰਦਰ ਕੁਮਾਰ ਪੁਰੀ ਅਨੁਸਾਰ ਜ਼ਿਲ੍ਹੇ ਵਿੱਚ ਐਂਟੀ-ਡੇਂਗੂ ਟੀਮਾਂ ਜੋ ਕਿ ਘਰਾਂ ਵਿੱਚ ਸਰਵੇ ਕਰ ਰਹੀਆ ਹਨ, ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰ ਰਹੀਆਂ ਹਨ। ਉਨ੍ਹਾਂ ਨੂੰ ਦੱਸਿਆ ਜਾਂਦਾ ਹੈ ਕਿ ਡੇਂਗੂ ਬੁਖਾਰ ਏਡੀਜ਼ ਨਾਮਕ ਮੱਛਰ ਦੇ ਕੱਟਣ ਨਾਲ ਹੁੰਦਾ ਹੈ। ਇਸ ਮੱਛਰ ਤੋਂ ਬਚਣ ਲਈ ਆਪਣੇ ਘਰਾਂ ਵਿੱਚ ਰੱਖੇ ਕੂਲਰਾਂ, ਗਮਲੇ, ਫਰਿੱਜ ਦੀਆ ਟ੍ਰੇਆਂ ਅਤੇ ਹੋਰ ਭਾਂਡਿਆਂ ਵਿੱਚ ਪਾਣੀ ਜਮ੍ਹਾਂ ਨਾ ਹੋਣ ਦਿਉ, ਉਸ ਨੂੰ ਡੋਲ ਦਿੱਤਾ ਜਾਵੇ ਅਤੇ ਹਰ ਸ਼ੁਰਕਵਾਰ ਨੂੰ ਡੇਂਗੂ ਤੇ ਵਾਰ ਦੇ ਤੌਰ ਤੇ ਡ੍ਰਾਈ ਡੇਅ ਵਜੋਂ ਮਨਾਇਆ ਜਾਵੇ।

ਇਹ ਡੇਂਗੂ ਵਾਲਾ ਮੱਛਰ ਦਿਨ ਵੇਲੇ ਕੱਟਦਾ ਹੈ, ਜਿਸ ਤੋਂ ਬਚਣ ਲਈ ਪੂਰੀਆਂ ਬਾਂਹਾ ਦੇ ਕੱਪੜੇ ਪਹਿਨੇ ਜਾਣ। ਜੇਕਰ ਬੁਖ਼ਾਰ ਹੁੰਦਾ ਹੈ ਤਾਂ ਤੁਰੰਤ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਵਿੱਚ ਆਪਣੇ ਖ਼ੂਨ ਦਾ ਟੈਸਟ ਕਰਵਾਇਆ ਜਾਵੇ। ਸਿਹਤ ਵਿਭਾਗ ਦੇ ਨਾਲ ਮਿਊਂਸਿਪਲ ਕਾਰਪੋਰੇਸ਼ਨ/ਕੌਂਸਲਾਂ ਵਲੋਂ ਜਿਨ੍ਹਾਂ ਘਰਾਂ ਵਿਚੋਂ ਲਾਰਵਾ ਮਿਲਦਾ ਹੈ। ਉਨ੍ਹਾਂ ਦੇ ਚਲਾਣ ਕੱਟੇ ਜਾਂਦੇ ਹਨ, ਜਿਸ ਦੇ ਤਹਿਤ ਅੱਜ ਮਿਤੀ 01.08.2024 ਨੂੰ 25 ਚਲਾਣ ਕੀਤੇ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਂਝਾ ਸੁਨੇਹਾ ਸੰਮੇਲਨ ਨੇ ਸਿਵਲ ਸੁਸਾਇਟੀ, ਇਨਫਲੂਐਂਸਰਾਂ ਅਤੇ ਸਰਕਾਰ ਨੂੰ ਇੱਕ ਛੱਤ ਹੇਠ ਲਿਆ...

ਦੇਸ਼ ਦੇ ਕਰੋੜਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ, ਹੁਣ ਹਰ ਹਿੰਦੂ ਅਤੇ ਸਨਾਤਨੀ ਨੂੰ ਇਹਨਾਂ ਖਿਲਾਫ ਆਵਾਜ਼ ਚੁੱਕਣੀ ਪਵੇਗੀ- ਕੇਜਰੀਵਾਲ

ਨਵੀਂ ਦਿੱਲੀ/ਗੋਆ, 3 ਜੁਲਾਈ:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਰਾਮ ਮੰਦਰ...

‘2 ਕਿੱਲੋ ਸੋਨੇ ਦੇ ਗਹਿਣੇ, 20 ਕਿੱਲੋ ਚਾਂਦੀ…’, DSP ਦੇ ਘਰੋਂ ਮਿਲਿਆ 200 ਕਰੋੜ ਦਾ ਖਜ਼ਾਨਾ !

ਤੇਲੰਗਾਨਾ 'ਚ ਇੱਕ ਡੀਐਸਪੀ ਕੋਲੋਂ 200 ਕਰੋੜ ਰੁਪਏ ਦਾ ਖਜ਼ਾਨਾ ਬਰਾਮਦ ਹੋਣ ਦੀ ਖ਼ਬਰ...

ਮਸ਼ਹੂਰ ਪੰਜਾਬੀ ਗਾਇਕ ਖਿਲਾਫ ਈਸਾਈ ਭਾਈਚਾਰੇ ਦੇ ਆਗੂਆਂ ਨੇ ਦਰਜ ਕਰਵਾਈ ਸ਼ਿਕਾਇਤ

ਈਸਾਈ ਸਮਾਜ ਨੇ ਮਸ਼ਹੂਰ ਪੰਜਾਬੀ ਗਾਇਕ ਅਤੇ ਗੀਤਕਾਰ ਜਾਨੀ ਦੇ ਗਾਣੇ ‘ਅਪਸਰਾ 2’ ਨੂੰ...

ਪੰਜਾਬ ਕਾਂਗਰਸ ਦੋਫਾੜ! ਰਾਜਾ ਵੜਿੰਗ ਦੀ ਜਗ੍ਹਾ ਚੰਨੀ ਨੂੰ ਬਣਾਇਆ ਜਾਵੇ ਪੰਜਾਬ ਕਾਂਗਰਸ ਪ੍ਰਧਾਨ

ਪੰਜਾਬ ਕਾਂਗਰਸ ਪ੍ਰਧਾਨ ਨਾ ਬਣਾਏ ਜਾਣ ਤੋਂ ਨਾਰਾਜ਼ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ...

61 ਸਾਲ ਦੀ ਉਮਰ ‘ਚ ਆਮਿਰ ਖਾਨ ਦਾ ਤੀਜਾ ਵਿਆਹ, 5 ਜੁਲਾਈ ਨੂੰ ਗੌਰੀ ਸਪ੍ਰੈਟ ਨਾਲ ਹੋਵੇਗਾ ਵਿਆਹ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੇ ਵੀਰਵਾਰ ਨੂੰ ਜਨਤਕ ਤੌਰ ‘ਤੇ ਆਪਣੇ ਤੀਜੇ ਵਿਆਹ ਨੂੰ...

ਪਤੀ ਏਕਮ ਢਿੱਲੋਂ ਦੇ ਕਤਲ ਮਾਮਲੇ ‘ਚ ਪਤਨੀ ਸੀਰਤ ਕੌਰ ਨੂੰ ਉਮਰ ਕੈਦ ਦੀ ਸਜ਼ਾ ਸੁਂਣਾਈ

3 ਜੁਲਾਈ- ਸਾਲ 2017 ਵਿਚ ਮੁਹਾਲੀ ਦੇ ਫੇਜ਼-3ਬੀ1 ਵਿਚ ਵਾਪਰੇ ਇਕ ਦਿਲ ਦਹਿਲਾ ਦੇਣ...

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...