March 19, 2025, 9:00 am
----------- Advertisement -----------
HomeNewsBreaking Newsਖਾਧ ਪਦਾਰਥਾਂ ਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ 'ਚ ਮਿਲਾਵਟ ਕਰਨ ਵਾਲਿਆਂ...

ਖਾਧ ਪਦਾਰਥਾਂ ਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ‘ਚ ਮਿਲਾਵਟ ਕਰਨ ਵਾਲਿਆਂ ਵਿਰੁੱਧ ਅਮਲ ਵਿੱਚ ਲਿਆਂਦੀ ਜਾਵੇਗੀ ਸਖਤ ਕਾਨੂੰਨੀ ਕਾਰਵਾਈ

Published on

----------- Advertisement -----------

ਤਰਨ ਤਾਰਨ, 18 ਜੂਨ : ਡਿਪਟੀ ਕਮਿਸ਼ਨਰ ਤਰਨ ਤਾਰਨ ਸੰਦੀਪ ਕੁਮਾਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਫੂਡ ਸੇਫਟੀ ਦੀ ਜ਼ਿਲ੍ਹਾ ਪੱਧਰੀ ਅਡਵਾਇਜ਼ਰੀ ਕਮੇਟੀ ਦੀ ਮੀਟਿੰਗ ਹੋਈ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੇ ਹਰ ਇੱਕ ਫੂਡ ਵਿਕਰੇਤਾ ਲਈ ਫੂਡ ਦਾ ਲਾਇਸੰਸ ਅਤੇ ਰਜ਼ਿਸਟ੍ਰੇਸ਼ਨ ਲਾਜ਼ਮੀ ਹੈ। ਉਹਨਾਂ ਕਿਹਾ ਕਿ ਜੇਕਰ ਕੋਈ ਵੀ ਦੁਕਾਨਦਾਰ, ਰੈਸਟੋਰੈੱਟ, ਢਾਬੇ ਵਾਲਾ, ਲਾਇਸੰਸ ਜਾਂ ਰਜ਼ਿਸਟ੍ਰੇਸ਼ਨ ਲਈ ਅਪਲਾਈ ਨਹੀਂ ਕਰਦਾ ਤਾਂ ਉਸਦੇ ਉੱਪਰ ਫੂਡ ਐੱਕਟ ਮੁਤਾਬਿਕ ਕਾਰਵਾਈ ਕੀਤੀ ਜਾਵੇਗੀ।

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਆਏ ਡੇਅਰੀਆਂ ਦੇ ਨੁਮਾਇੰਦੀਆਂ ਨੂੰ ਹਦਾਇਤ ਕੀਤੀ ਗਈ ਕਿ ਉਹ ਤਰਨ ਤਾਰਨ ਦੀ ਜਨਤਾ ਨੂੰ ਮਿਲਾਵਟ ਰਹਿਤ ਦੁੱਧ ਅਤੇ ਦੁੱਧ ਤੋਂ ਬਣੇ ਪਦਾਰਥ ਸਪਲਾਈ ਕਰਨ ਅਤੇ ਮਿਲਾਵਟਖੋਰੀ ਸਹਿਣਯੋਗ ਨਹੀਂ ਹੈ।ਉਹਨਾਂ ਕਿਹਾ ਕਿ ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਖਾਧ ਪਦਾਰਥਾਂ ਅਤੇ ਦੁੱਧ ਤੇ ਦੁੱਧ ਤੋਂ ਬਣਨ ਵਾਲੇ ਪਦਾਰਥਾਂ ਵਿੱਚ ਮਿਲਾਵਟ ਕਰਨ ਵਾਲਿਆਂ ਵਿਰੁੱਧ ਸਖਤ ਤੋਂ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਕੂਲਾਂ ਵਿੱਚ ਫੂਡ ਸੇਫਟੀ ਦੀ ਰਜ਼ਿਸਟ੍ਰੇਸ਼ਨ ਜਲਦ ਤੋਂ ਜਲਦ ਕਰਵਾਈ ਜਾਵੇ ਅਤੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਭੋਜਨ ਨੂੰ ਫੂਡ ਸੇਫਟੀ ਦੀਆਂ ਹਦਾਇਤਾਂ ਅਨੁਸਾਰ ਬਣਾਇਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਾਨੂੰ ਸਭ ਨੂੰ ਮੋਟੇ ਅਨਾਜ ਮਿਲਟਸ ਨੂੰ ਆਪਣੀ ਖ਼ੁਰਾਕ ਦਾ ਹਿੱਸਾ ਬਣਾਉਣਾ ਚਾਹੀਦਾ ਹੈ ਅਤੇ ਮੋਟੇ ਅਨਾਜ ਦੀ ਪੈਦਾਵਾਰ ਵਧਾਉਣੀ ਚਾਹੀਦੀ ਹੈ, ਜਿਸ ਨੂੰ ਉਗਾਉਣ ਵਿੱਚ ਪਾਣੀ ਵੀ ਘੱਟ ਇਸਤੇਮਾਲ  ਹੁੰਦਾ ਹੈ।

     ਇਸ ਮੌਕੇ ‘ਤੇ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਨੇ ਸਾਰੇ ਮੈਂਬਰਾਂ ਨੂੰ ਮਈ ਮਹੀਨੇ ਵਿੱਚ ਫੂਡ ਸੇਫ਼ਟੀ ਦੀਆਂ ਹੋਈਆਂ ਗਤੀਵਿਧੀਆਂ ਬਾਰੇ ਜਾਗਰੂਕ ਕਰਵਾਇਆ।ਉਨ੍ਹਾਂ ਦੱਸਿਆ ਕਿ ਮਈ ਮਹੀਨੇ ਵਿੱਚ ਵੱਖ-ਵੱਖ ਸਕੂਲਾਂ ਵਿੱਚ ਮਿਡ ਡੇ ਮੀਲ ਵੀ ਚੈੱਕ ਕੀਤੇ ਗਏ ਅਤੇ ਇਸ ਬਾਬਤ ਫੂਡ ਸੇਫਟੀ ਦੀਆਂ ਸਾਰੀਆਂ ਗਾਈਡਲਾਈਨਜ਼ ਵੀ ਸਾਝੀਆਂ ਕੀਤੀਆਂ ਗਈਆਂ।ਡਾ. ਸੁਖਬੀਰ ਕੌਰ ਨੇ ਮੋਟੇ ਅਨਾਜ ਦੀਆਂ ਖੂਬੀਆਂ ਅਤੇ ਹੋਣ ਵਾਲੇ ਲਾਭਾਂ ਨੂੰ ਸਾਰਿਆਂ ਨਾਲ ਸਾਂਝਾ ਕੀਤਾ ਗਿਆ।

ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਭਾਰਤ ਭੂਸ਼ਣ ਨੇ ਕਿਹਾ ਕਿ ਸਿਹਤ ਵਿਭਾਗ ਲੋਕਾਂ ਨੂੰ ਮਿਲਾਵਟ ਰਹਿਤ ਅਤੇ ਸਵੱਛ ਖਾਧ ਪਦਾਰਥ ਮੁਹੱਇਆ ਕਰਵਾਉਣ ਲਈ ਵਚਨਬੱਧ ਹੈ ਅਤੇ ਨਿਰੰਤਰ ਇਸ ਵਾਸਤੇ ਉਪਰਾਲੇ ਕਰ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੇ-ਚਾਂਦੀ ਦੀਆਂ ਕੀਮਤਾਂ ‘ਚ ਰਿਕਾਰਡ ਤੇਜ਼ੀ, ਇੱਕ ਝਟਕੇ ‘ਚ 1300 ਰੁ. ਮਹਿੰਗਾ ਹੋਇਆ ਗੋਲਡ

ਵਿਆਹ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਸੋਨੇ-ਚਾਂਦੀ ਦੇ ਰੇਟ ਵਿਚ ਕਮਾਲ ਦੀ ਤੇਜ਼ੀ...

ਪ੍ਰਧਾਨ ਮੰਤਰੀ ਮੋਦੀ ਨੇ ਸੁਨੀਤਾ ਵਿਲੀਅਮਜ਼ ਨੂੰ ‘ਧਰਤੀ ‘ਤੇ ਵਾਪਸ ਪਰਤਣ ਮਗਰੋਂ…’ PM ਮੋਦੀ ਨੇ ਸੁਨੀਤਾ ਵਿਲੀਅਮਸ ਨੂੰ ਲਿਖਿਆ ਪੱਤਰ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਾਸਾ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਨੂੰ ਪੱਤਰ ਲਿਖਿਆ...

ਕਬੱਡੀ ਜਗਤ ਤੋਂ ਮੰਦਭਾਗੀ ਖ਼ਬਰ, ਚੋਟੀ ਦੇ ਖਿਡਾਰੀ ਰਣਜੀਤ ਸਿੰਘ ਜੀਤਾ ਮੌੜ ਦਾ ਹੋਇਆ ਦਿਹਾਂਤ

ਕਬੱਡੀ ਜਗਤ ਤੋਂ ਇੱਕ ਮੰਦਭਾਗੀ ਖਬਰ ਸਾਹਮਣੇ ਆਈ ਹੈ। ਕਾਲਾ ਸੰਘਿਆਂ ਦੇ ਜੰਮਪਲ ਨਾਮਵਰ...

ਹਰਜਿੰਦਰ ਸਿੰਘ ਧਾਮੀ ਨੂੰ ਮਿਲਣ ਪਹੁੰਚੇ ਸੁਖਬੀਰ ਬਾਦਲ, ਧਾਮੀ ਨੂੰ ਮਨਾਉਣ ਦੀਆਂ ਕੋਸ਼ਿਸ਼ਾਂ ਹੋਈਆਂ ਤੇਜ਼

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਮਨਾਉਣ ਦੀਆਂ...

ਲੁਧਿਆਣਾ ਪੱਛਮੀ ਸੀਟ ਲਈ ਸਾਬਕਾ ਮੰਤਰੀ ਨੇ ਠੋਕਿਆ ਦਾਅਵਾ, ‘ਆਪ’ ਨੇ ਵੀ ਖਿੱਚੀ ਤਿਆਰੀ

ਲੁਧਿਆਣਾ ਪੱਛਮੀ ਸੀਟ ਤੇ ਸਿਆਸੀ ਹਲਚਲ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ ਕਿਉਂਕਿ ਹੁਣ...

ਸ੍ਰੀ ਦਰਬਾਰ ਸਾਹਿਬ ‘ਚ ਸੋਨੇ ਦੀ ਸਫਾਈ ਹੋਈ ਸ਼ੁਰੂ, ਧੁਆਈ ਲਈ ਕੁਦਰਤੀ ਤਰੀਕਿਆਂ ਦੀ ਹੋ ਰਹੀ ਵਰਤੋਂ

ਅੰਮ੍ਰਿਤਸਰ ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਅਤੇ ਸਫ਼ਾਈ ਦੀ ਸੇਵਾ...

ਪੰਜਾਬੀ ਦੇ ਕੈਦੇ ‘ਚ ਗਲਤੀਆਂ! ਸਪੀਕਰ ਸੰਧਵਾਂ ਨੇ ਚੁੱਕਿਆ ਮੁੱਦਾ, ਕੇਂਦਰੀ ਸਿੱਖਿਆ ਮੰਤਰੀ ਨੂੰ ਲਿਖੀ ਚਿੱਠੀ

ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ...

ਐਡਵੋਕੇਟ ਹਰਜਿੰਦਰ ਧਾਮੀ ਨੇ ਆਪਣਾ ਅਸਤੀਫ਼ਾ ਲਿਆ ਵਾਪਸ, ਸੁਖਬੀਰ ਬਾਦਲ ਨਾਲ ਮੁਲਾਕਾਤ ਮਗਰੋਂ ਲਿਆ ਫ਼ੈਸਲਾ

ਸੁਖਬੀਰ ਬਾਦਲ ਦੀ ਹਰਜਿੰਦਰ ਧਾਮੀ ਨਾਲ ਮੁਲਾਕਾਤ ਤੋਂ ਬਾਅਦ ਵੱਡੀ ਅਪਡੇਟ ਸਾਹਮਣੇ ਆਈ ਹੈ।...

MP ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਅੰਮ੍ਰਿਤਸਰ ਲਿਆ ਕੋਰਟ ‘ਚ  ਕੀਤਾ ਜਾ ਸਕਦੈ ਪੇਸ਼

ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ ਦੇ...