September 28, 2026, 1:27 am
----------- Advertisement -----------
HomeNewsLatest Newsਵੋਟਾਂ ਲਈ ਪ੍ਰੇਰਿਤ ਕਰਨ ਲਈ ਦਸਵੀਂ ਦੀ ਵਿਦਿਆਰਥਣ ਨੇ 3500 ਵਰਗ ਫੁੱਟ...

ਵੋਟਾਂ ਲਈ ਪ੍ਰੇਰਿਤ ਕਰਨ ਲਈ ਦਸਵੀਂ ਦੀ ਵਿਦਿਆਰਥਣ ਨੇ 3500 ਵਰਗ ਫੁੱਟ ‘ਚ ਬਣਾਈ ਸ਼ਾਨਦਾਰ ਰੰਗੋਲੀ

Published on

----------- Advertisement -----------

ਮਾਹਿਲਪੁਰ/ਹੁਸ਼ਿਆਰਪੁਰ: ਦੋਆਬਾ ਪਬਲਿਕ ਸਕੂਲ ਦੋਹਲੜੋਂ ਮਾਹਿਲਪੁਰ ਵਿਚ ਦੱਸਵੀਂ ਕਲਾਸ ਦੀ ਵਿਦਿਆਰਥਣ ਦੀਕਸ਼ਾ ਨੇ ਆਪਣੀ ਅਨੌਖੀ ਕਲਾ ਨਾਲ ਵੋਟਰ ਜਾਗਰੂਕਤਾ ਸੰਦੇਸ਼ ਦਾ ਕੰਮ ਕੀਤਾ ਹੈ। ਸਕੂਲ ਦੀ ਚੇਅਰਪਰਸਨ ਹਰਪ੍ਰੀਤ ਕੌਰ ਨੇ ਦੱਸਿਆ ਕਿ ਇਸ ਦੇ ਲਈ ਦੀਕਸ਼ਾ ਵੱਲੋਂ 3500 ਵਰਗ ਫੁੱਟ ਵਿਚ ਇਕ ਸ਼ਾਨਦਾਰ ਰੰਗੋਲੀ ਬਣਾਈ ਗਈ।

ਇਸ ਪ੍ਰੋਜੈਕਟ ਨਾਲ ਦੀਕਸ਼ਾ ਨੇ 3100 ਵਰਗ ਫੁੱਟ ਦੀ ਰੰਗੋਲੀ ਦਾ ਆਪਣਾ ਹੀ ਵਿਸ਼ਵ ਰਿਕਾਰਡ ਤੋੜ ਦਿੱਤਾ ਹੈ, ਜੋ ਉਸ ਨੇ ਖਟਕੜ ਕਲਾਂ ਵਿਚ ਬਣਾਇਆ ਸੀ। ਇਸ ਰੰਗੋਲੀ ਵਿਚ ਵੋਟਾਂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਸੰਦੇਸ਼ ਦਿੱਤਾ ਗਿਆ ਹੈ। ਇਸ ਰੰਗੋਲੀ ਨੂੰ ਬਣਾਉਣ ਤੋਂ ਬਾਅਦ ਦੀਕਸ਼ਾ ਵਰਲਡਵਾਈਡ ਬੁੱਕ ਆਫ਼ ਰਿਕਾਰਡ ਲਈ ਨਾਮਜ਼ਦ ਹੋ ਗਈ ਹੈ।
ਇਸ ਦੌਰਾਨ ਦੀਕਸ਼ਾ ਦੀ ਹੌਂਸਲਾ-ਅਫ਼ਜਾਈ ਕਰਨ ਐਸ.ਡੀ.ਐਮ ਗੜ੍ਹਸ਼ੰਕਰ ਸ਼ਿਵਰਾਜ ਸਿੰਘ ਬੱਲ ਸਕੂਲ ਪਹੁੰਚੇ ਅਤੇ ਦੀਕਸ਼ਾ ਦੀ ਪ੍ਰਾਪਤੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਦੀਕਸ਼ਾ ਵੱਲੋਂ ਬਣਾਈ ਗਈ ਰੰਗੋਲੀ ਵਿਚ ਭਾਰਤੀ ਲੋਕਤੰਤਰ ਅਦਭੁਤ ਅਕਸ ਦੇਖਣ ਨੂੰ ਮਿਲਿਆ ਹੈ। ਵੱਖ-ਵੱਖ ਰੰਗਾਂ-ਫੁੱਲਾਂ ਰਾਹੀਂ ਬਣੀ ਰੰਗੋਲੀ ਵਿਚ ਇਕ ਪਾਸੇ ਭਾਰਤ ਮਾਤਾ ਦੀ ਕਲਾਕਾਰੀ ਬਣਾਈ ਹੈ, ਤਾਂ ਇਸ ਦੇ ਨਾਲ ਹੀ ਚਾਰ ਫੌਜਾਂ ਦਿਖਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਪ੍ਰਤੀ ਚੋਣਾਂ ਦਾ ਪਰਵ, ਜ਼ਿੰਮੇਵਾਰੀ ਨਾਲ ਵੋਟ ਪਾਉਣ ਦਾ ਫਰਜ਼ ਜਾਗਰੂਕਤਾ ਦੀ ਤਸਵੀਰ ਦਿਖਾਈ ਗਈ ਹੈ।
ਦੀਕਸ਼ਾ ਦਾ ਇਹ ਯਤਨ ਉਸਦੀ ਸਮਰਪਣ ਅਤੇ ਰਚਨਾਤਮਕਤਾ ਨੂੰ ਦਰਸਾਉਂਦਾ ਹੈ। ਐਨੀ ਘੱਟ ਉਮਰ ਵਿਚ ਉਸ ਨੇ ਜੋ ਮੁਕਾਮ ਹਾਸਲ ਕੀਤਾ ਹੈ, ਉਹ ਪ੍ਰੇਰਣਾ ਸਰੋਤ ਹੈ। ਉਸਦੇ ਇਸ ਕੰਮ ਨੇ ਉਸ ਨੂੰ ਇਕ ਨਵੀਂ ਪਹਿਚਾਣ ਦਿਵਾਈ ਹੈ ਅਤੇ ਇਹ ਪ੍ਰਮਾਣਿਤ ਕੀਤਾ ਹੈ ਕਿ ਭਾਰਤੀ ਨੌਜਵਾਨ ਆਪਣੀ ਪ੍ਰਤਿਭਾ ਅਤੇ ਮਿਹਨਤ ਨਾਲ ਵਿਸ਼ਵ ਪੱਧਰ ’ਤੇ ਪਹਿਚਾਣ ਬਣਾ ਸਕਦੇ ਹਨ। ਦੀਕਸ਼ਾ ਨੇ ਦੱਸਿਆ ਕਿ ਉਹ ਭਵਿੱਖ ਵਿਚ ਇਕ ਸ਼ਾਨਦਾਰ ਕਲਾਕਾਰ ਬਣਨਾ ਚਾਹੁੰਦੀ ਹੈ। ਉਹ ਆਪਣਾ ਸੁਪਨਾ ਪੂਰਾ ਕਰਨ ਲਈ ਟੀਚੇ ਨੂੰ ਪ੍ਰਾਪਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਸ ਨੇ ਦੱਸਿਆ ਕਿ ਪਿਛਲੇ 11 ਦਿਨਾਂ ਤੋਂ ਉਸ ਵੱਲੋਂ ਤਿਆਰੀ ਚੱਲ ਰਹੀ ਸੀ।
ਉਨ੍ਹਾਂ ਦੱਸਿਆ ਕਿ ਇਕ ਪਾਸੇ ਜਿਥੇ ਵੋਟਾਂ ਸਬੰਧੀ ਵੱਖ-ਵੱਖ ਪ੍ਰਕਾਰ ਦੇ ਪੋਸਟਰ ਤਿਆਰ ਕੀਤੇ ਗਏ ਉਥੇ ਕਿਹੜੀਆਂ ਚੀਜਾਂ ਦਾ ਇਸ ਵਿਚ ਪ੍ਰਯੋਗ ਕੀਤਾ ਜਾਵੇ, ਤਾਂ ਜੋ ਘੱਟ ਬਜ਼ਟ ਵਿਚ ਬਿਹਤਰ ਸੰਦੇਸ਼ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਲੋਕਤੰਤਰ ਦੇ ਮਹਾਂਪਰਵ ਵਿਚ ਸਾਰਿਆਂ ਨੂੰ ਹੀ ਭਾਗੀਦਾਰੀ ਕਰਨੀ ਚਾਹੀਦੀ ਹੈ, ਇਸੇ ਉਦੇਸ਼ ਨਾਲ ਸਕੂਲ ਕੈਂਪਸ ਵਿਚ ਇਹ ਰੰਗੋਲੀ ਬਣਾਈ ਹੈ। ਅਜਿਹੇ ਵਿਚ ਵੱਧ ਤੋਂ ਵੱਧ ਲੋਕਾਂ ਤੱਕ ਸੰਦੇਸ਼ ਪਹੁੰਚੇ ਇਸ ਲਈ ਇਹ ਰੰਗੋਲੀ ਬਣਾਈ ਗਈ ਹੈ। ਪ੍ਰਿੰਸੀਪਲ ਅਰੁਣ ਗੁਪਤਾ ਨੇ ਦੱਸਿਆ ਕਿ ਦੀਕਸ਼ਾ ਦੇ ਇਸ ਸਫਰ ਵਿਚ ਉਸਦੇ ਪਰਿਵਾਰ, ਸਕੂਲ ਅਤੇ ਦੋਸਤਾਂ ਦਾ ਵੀ ਮਹੱਤਵਪੂਰਨ ਯੋਗਦਾਨ ਰਿਹਾ ਹੈ, ਜਿਨ੍ਹਾਂ ਨੇ ਹਰ ਕਦਮ ’ਤੇ ਉਸਦਾ ਸਮਰਥਨ ਕੀਤਾ।ਦੋਆਬਾ ਸਕੂਲ ਦੇ ਡਾਇਰੈਕਟਰ ਗੁਰਿੰਦਰ ਸਿੰਘ ਬੈਂਸ ਅਤੇ ਹਾਜ਼ਰ ਸਾਰੇ ਪਤਵੰਤੇ ਲੋਕਾਂ ਨੇ ਦੀਕਸ਼ਾ ਦੇ ਇਸ ਸ਼ਲਾਘਾਯੋਗ ਕਾਰਗੁਜਾਰੀ ਦੀ ਸ਼ਲਾਘਾ ਕੀਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਫ਼ਿਰੋਜ਼ਪੁਰ ‘ਚ ਵੱਡੀ ਕਾਰਵਾਈ, ਸੀਆਈ ਇੰਸਪੈਕਟਰ ਨੂੰ 3 ਕਿਲੋ ਹੈਰੋਇਨ ਤੇ ਹਥਿਆਰ ਸਣੇ ਨੂੰ ਕੀਤਾ ਗ੍ਰਿਫਤਾਰ

ਕਾਊਂਟਰ ਇੰਟੈਲੀਜੈਂਸ ਵਿਚ ਤਾਇਨਾਤ ਇਕ ਇੰਸਪੈਕਟਰ ਨੂੰ ਫਿਰੋਜ਼ਪੁਰ ਵਿਚ ਗ੍ਰਿਫਤਾਰ ਕੀਤਾ ਗਿਆ ਹੈ। ਉਸ...

ਭਾਜਪਾ ਨੇ 125 ਦਿਨਾਂ ਦੇ ਰੁਜ਼ਗਾਰ ਦਾ ਵਾਅਦਾ ਕੀਤਾ ਸੀ, ਪਰ ਮਜ਼ਦੂਰਾਂ ਅਤੇ ਗਰੀਬਾਂ ਲਈ ਕੰਮ ਦੇ ਮੌਕੇ ਘਟਾ ਦਿੱਤੇ ਹਨ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 26 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਵਿੱਤ ਮੰਤਰੀ ਹਰਪਾਲ ਸਿੰਘ...

ਕਮੇਟੀ ‘ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ’ ਦੇ ਉਪਬੰਧਾਂ ਅਤੇ ਲਾਗੂਕਰਨ ਬਾਰੇ ਕਰੇਗੀ ਚਰਚਾ

ਚੰਡੀਗੜ੍ਹ, 26 ਸਤੰਬਰ:ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਰਵਉੱਚ ਪਵਿੱਤਰਤਾ ਅਤੇ ਮਰਿਆਦਾ ਪ੍ਰਤੀ ਡੂੰਘੀ...

Patiala ਨੇੜਲੀ ਨਿੱਜੀ ਯੂਨੀਵਰਸਿਟੀ ਵਿੱਚ ਵਿਦਿਆਰਥਣਾਂ ਦੀ ਖੁਦਕੁਸ਼ੀ ਦੀਆਂ ਅਫਵਾਹਾਂ ਕਾਰਨ ਹੰਗਾਮਾ

ਪਟਿਆਲਾ ਜ਼ਿਲ੍ਹੇ ਵਿੱਚ ਰਾਜਪੁਰਾ ਨੇੜੇ ਸਥਿਤ ਚਿਤਕਾਰਾ ਯੂਨੀਵਰਸਿਟੀ ਵਿੱਚ ਦੋ ਵਿਦਿਆਰਥਣਾਂ ਦੀ ਖੁਦਕੁਸ਼ੀ ਜਾਂ...

Sukhpal Khaira ਦਾ ਦਿਮਾਗੀ ਸੰਤੁਲਨ ਵਿਗੜਿਆ: ‘ਆਪ’ ਮਹਿਲਾ ਵਿੰਗ ਦੀ ਸੂਬਾ ਪ੍ਰਧਾਨ Amandeep Kaur ਦਾ ਸ਼ਬਦੀ ਹਮਲਾ

ਆਮ ਆਦਮੀ ਪਾਰਟੀ ਦੇ ਮਹਿਲਾ ਵਿੰਗ ਨੇ ਆਪਣੇ ਇੱਕ ਸੂਬਾ ਆਗੂ ਵਿਰੁੱਧ ਕਾਂਗਰਸੀ ਆਗੂ...

‘ਭਾਜਪਾ ਨੂੰ ਆਪਣੀ ਰਾਏ ਦੱਸਣ ਦਾ ਮਤਲਬ ਪਾਰਟੀ ਛੱਡਣਾ ਨਹੀਂ..’: ਕੈਪਟਨ ਅਮਰਿੰਦਰ ਸਿੰਘ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਭਾਰਤੀ...

ਲੁਧਿਆਣਾ ਪਹੁੰਚੇ ਧੀਰੇਂਦਰ ਸ਼ਾਸਤਰੀ, ਅੱਜ ਤੋਂ ਸ਼ੁਰੂ ਹੋਵੇਗੀ ਹਨੂੰਮਾਨ ਕਥਾ, ਟ੍ਰੈਫਿਕ ਰੂਟ ਪਲਾਨ ਜਾਰੀ

ਬਾਗੇਸ਼ਵਰ ਧਾਮ ਸਰਕਾਰ ਦੇ ਪੰਡਿਤ ਧੀਰੇਂਦਰ ਕ੍ਰਿਸ਼ਨ ਸ਼ਾਸਤਰੀ ਸ਼ੁੱਕਰਵਾਰ ਦੇਰ ਰਾਤ ਲੁਧਿਆਣਾ ਪਹੁੰਚੇ। ਸ਼ਰਧਾਲੂਆਂ...

ਤਰਨਤਾਰਨ ‘ਚ ਵੱਡੀ ਵਾਰਦਾਤ, ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਦੇ ਪਤੀ ਦਾ ਗੋਲੀਆਂ ਮਾਰ ਕੇ ਕਤਲ

ਤਰਨਤਾਰਨ ਦੇ ਪਿੰਡ ਗੱਗੋਬੂਆ ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਪੰਚ ਕੁਲਵਿੰਦਰ ਕੌਰ ਦੇ ਪਤੀ...

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ ਬਦਲੀ

ਮਾਸੂਮ ਦਿਲਰੋਜ਼ ਦੇ ਕਤਲ ਦਾ ਮਾਮਲਾ, ਮੁਲਜ਼ਮ ‘ਪਾਪੀ ਗੁਆਂਢਣ’ ਦੀ ਫਾਂਸੀ ਉਮਰ ਕੈਦ ‘ਚ...