ਮੋਹਾਲੀ ਦੇ ਖਰੜ ਕਸਬੇ ਵਿੱਚ ਇੱਕ ਪੀਜੀ ਦੇ ਅੰਦਰ ਰਹਿਣ ਵਾਲੇ ਇੱਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਇਸ ਖੁਦਕੁਸ਼ੀ ਦਾ ਕਾਰਨ ਪ੍ਰਾਈਵੇਟ ਯੂਨੀਵਰਸਿਟੀ ਵੱਲੋਂ ਪ੍ਰੀਖਿਆ ਲਈ ਉਸ ਦਾ ਐਡਮਿਟ ਕਾਰਡ ਜਾਰੀ ਨਾ ਕਰਨਾ ਦੱਸਿਆ ਜਾ ਰਿਹਾ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਨਿਤਿਨ (16 ਸਾਲ) ਵਾਸੀ ਭਿਵਾਨੀ ਵਜੋਂ ਹੋਈ ਹੈ। ਪੁਲਿਸ ਨੇ ਇਸ ਮਾਮਲੇ ਵਿੱਚ ਸੀਆਰਪੀਸੀ ਦੀ ਧਾਰਾ 174 ਤਹਿਤ ਕਾਰਵਾਈ ਕੀਤੀ ਹੈ। ਨੌਜਵਾਨ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਪੋਸਟਮਾਰਟਮ ਦੀ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਅਗਲੀ ਕਾਰਵਾਈ ਕਰੇਗੀ।
ਜਾਣਕਾਰੀ ਦਿੰਦਿਆਂ ਨੌਜਵਾਨ ਦੇ ਪਿਤਾ ਸ਼ਿਸ਼ਰਾਮ ਨੇ ਦੱਸਿਆ ਕਿ ਉਸ ਦੇ ਪੁੱਤਰ ਨੇ ਖੁਦਕੁਸ਼ੀ ਨਹੀਂ ਕੀਤੀ ਹੈ। ਉਸ ਦਾ ਕਤਲ ਕਰ ਦਿੱਤਾ ਗਿਆ ਹੈ। ਉਸ ਨੇ ਦੱਸਿਆ ਕਿ ਇਸ ਘਟਨਾ ਤੋਂ ਕੁਝ ਸਮਾਂ ਪਹਿਲਾਂ ਉਨ੍ਹਾਂ ਦੀ ਉਸ ਨਾਲ ਗੱਲ ਹੋਈ ਸੀ। ਉਸ ਨੇ ਐਡਮਿਟ ਕਾਰਡ ਬਾਰੇ ਦੱਸਿਆ। ਫਿਰ ਉਸ ਨੂੰ ਘਰ ਵਾਪਸ ਆਉਣ ਲਈ ਕਿਹਾ। ਅਗਲੇ ਸਾਲ ਉਸ ਨੂੰ ਦੁਬਾਰਾ ਦਾਖਲ ਕਰਵਾ ਦੇਵਾਂਗੇ। ਉਸ ਸਮੇਂ ਉਸ ਨੇ ਅਜਿਹਾ ਕੁਝ ਨਹੀਂ ਕਿਹਾ ਸੀ।
ਮ੍ਰਿਤਕ ਨਿਤਿਨ ਦੇ ਦੋਸਤ ਅਰਮਾਨ ਸ਼ਰਮਾ ਨੇ ਦੱਸਿਆ ਕਿ ਜਦੋਂ ਉਹ ਕਾਲਜ ਤੋਂ ਆਪਣੇ ਪੀ.ਜੀ. ਪਹੁੰਚਿਆ ਤਾਂ ਉਸ ਨੇ ਨਿਤਿਨ ਦੇ ਕਮਰੇ ਦਾ ਦਰਵਾਜ਼ਾ ਖੜਕਾਇਆ। ਜਦੋਂ ਉਸ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਉਨ੍ਹਾਂ ਨੇ ਖਿੜਕੀ ਰਾਹੀਂ ਕਮਰੇ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਜਦੋਂ ਉਨ੍ਹਾਂ ਦੇਖਿਆ ਤਾਂ ਨਿਤਿਨ ਪੱਖੇ ਨਾਲ ਲਟਕ ਰਿਹਾ ਸੀ। ਉਸ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਸੀ। ਜਾਂਚ ਕਰ ਰਹੇ ਸਬ ਇੰਸਪੈਕਟਰ ਦਿਲਬਾਗ ਸਿੰਘ ਦਾ ਕਹਿਣਾ ਹੈ ਕਿ ਅਜੇ ਪੋਸਟ ਮਾਰਟਮ ਦੀ ਰਿਪੋਰਟ ਨਹੀਂ ਆਈ ਹੈ। ਜਿਵੇਂ ਹੀ ਪੋਸਟਮਾਰਟਮ ਦੀ ਰਿਪੋਰਟ ਆਵੇਗੀ, ਉਸ ਦੇ ਆਧਾਰ ‘ਤੇ ਮਾਮਲੇ ਦੀ ਅਗਲੀ ਕਾਰਵਾਈ ਕੀਤੀ ਜਾਵੇਗੀ।
----------- Advertisement -----------
ਮੋਹਾਲੀ – ਐਡਮਿਟ ਕਾਰਡ ਜਾਰੀ ਨਾ ਹੋਣ ਕਾਰਣ ਵਿਦਿਆਰਥੀ ਨੇ ਕੀਤੀ ਆਤਮ-ਹੱਤਿਆ
Published on
----------- Advertisement -----------
----------- Advertisement -----------