August 9, 2026, 5:44 pm
----------- Advertisement -----------
HomeNewsBreaking Newsਲੁਧਿਆਣਾ ਦੇ ਪੀਏਯੂ 'ਚ ਮਿਲੀ ਵਿਦਿਆਰਥੀ ਦੀ ਲਾਸ਼, ਜਾਣੋ ਪੂਰਾ ਮਾਮਲਾ

ਲੁਧਿਆਣਾ ਦੇ ਪੀਏਯੂ ‘ਚ ਮਿਲੀ ਵਿਦਿਆਰਥੀ ਦੀ ਲਾਸ਼, ਜਾਣੋ ਪੂਰਾ ਮਾਮਲਾ

Published on

----------- Advertisement -----------

ਐਤਵਾਰ ਦੇਰ ਸ਼ਾਮ ਲੁਧਿਆਣਾ ਵਿੱਚ ਪੀਏਯੂ (ਪੰਜਾਬ ਐਗਰੀਕਲਚਰਲ ਯੂਨੀਵਰਸਿਟੀ) ਦੇ ਹੋਸਟਲ ਦੇ ਕਮਰੇ ਵਿੱਚ ਇੱਕ ਵਿਦਿਆਰਥੀ ਦੀ ਲਾਸ਼ ਲਟਕਦੀ ਮਿਲੀ। ਹੋਸਟਲ ‘ਚ ਰਹਿਣ ਵਾਲੇ ਬਾਕੀ ਵਿਦਿਆਰਥੀਆਂ ਨੇ ਲਾਸ਼ ਨੂੰ ਲਟਕਦੀ ਦੇਖ ਕੇ ਰੌਲਾ ਪਾ ਦਿੱਤਾ। ਹੋਸਟਲ ਵਾਰਡਨ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਪੁਲਿਸ ਨੇ ਘਟਨਾ ਵਾਲੀ ਥਾਂ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਮ੍ਰਿਤਕ ਵਿਦਿਆਰਥੀ ਦਾ ਨਾਂ ਯੋਗੇਸ਼ ਹੈ। ਯੋਗੇਸ਼ ਪੈਥੋਲੋਜੀ ਵਿਭਾਗ ਦੇ ਪਹਿਲੇ ਸਾਲ ਵਿੱਚ ਪੜ੍ਹਦਾ ਸੀ। ਯੋਗੇਸ਼ ਰਾਜਸਥਾਨ ਦਾ ਰਹਿਣ ਵਾਲਾ ਹੈ।

ਜਾਣਕਾਰੀ ਅਨੁਸਾਰ ਮੌਕੇ ‘ਤੇ ਪੁੱਜੀ ਪੀ.ਏ.ਯੂ. ਪੁਲਿਸ ਨੇ ਹੋਸਟਲ ਵਿੱਚ ਰਹਿ ਰਹੇ ਕਈ ਵਿਦਿਆਰਥੀਆਂ ਤੋਂ ਵੀ ਪੁੱਛਗਿੱਛ ਕੀਤੀ। ਪੁਲਸ ਨੇ ਯੋਗੇਸ਼ ਦੀ ਲਾਸ਼ ਨੂੰ ਫਾਹੇ ਤੋਂ ਹੇਠਾਂ ਉਤਾਰਿਆ। ਉਸ ਦੇ ਕਮਰੇ ਦੀ ਤਲਾਸ਼ੀ ਵੀ ਲਈ ਗਈ ਪਰ ਪੁਲਸ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ। ਪੁਲਸ ਨੇ ਯੋਗੇਸ਼ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਹੈ। ਭਲਕੇ ਇੱਥੇ ਪੁੱਜਣ ਤੋਂ ਬਾਅਦ ਯੋਗੇਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

ਸੂਤਰਾਂ ਤੋਂ ਪਤਾ ਲੱਗਾ ਹੈ ਕਿ ਯੋਗੇਸ਼ ਕਾਫੀ ਤਣਾਅ ਵਿਚ ਸੀ। ਤਣਾਅ ‘ਚ ਰਹਿਣ ਦਾ ਕਾਰਨ ਕੀ ਹੈ, ਇਸ ਬਾਰੇ ਅਜੇ ਪਤਾ ਨਹੀਂ ਲੱਗ ਸਕਿਆ ਹੈ। ਫਿਲਹਾਲ ਪੁਲਸ ਮਾਮਲੇ ਦੀ ਜਾਂਚ ‘ਚ ਜੁਟੀ ਹੈ। ਪੁਲਿਸ ਮ੍ਰਿਤਕ ਦੇ ਮੋਬਾਈਲ ਡਿਟੇਲ ਆਦਿ ਦੀ ਵੀ ਜਾਂਚ ਕਰ ਰਹੀ ਹੈ। ਵਿਦਿਆਰਥੀ ਦੀ ਮੌਤ ਤੋਂ ਬਾਅਦ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...