August 9, 2026, 11:16 pm
----------- Advertisement -----------
HomeNewsLatest Newsਮੈਰਿਟ 'ਚ ਆਏ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ, ਮੁੱਖ ਮੰਤਰੀ,...

ਮੈਰਿਟ ‘ਚ ਆਏ ਵਿਦਿਆਰਥੀਆਂ ਨੇ ਵੇਖੀ ਵਿਧਾਨ ਸਭਾ ਦੀ ਕਾਰਵਾਈ, ਮੁੱਖ ਮੰਤਰੀ, ਸਪੀਕਰ ਅਤੇ ਸਿੱਖਿਆ ਮੰਤਰੀ ਨਾਲ ਖਿਚਵਾਈ ਯਾਦਗਾਰੀ ਤਸਵੀਰ

Published on

----------- Advertisement -----------

ਚੰਡੀਗੜ੍ਹ, 20 ਜੂਨ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਮੈਰਿਟ ਵਿੱਚ ਆਏ ਵਿਦਿਆਰਥੀਆਂ ਨੂੰ ਵਿਧਾਨ ਸਭਾ ਸੈਸ਼ਨ ਦਿਖਾਉਣ ਦੇ ਉਲੀਕੇ ਗਏ ਨਿਵੇਕਲੇ ਪ੍ਰੋਗਰਾਮ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਕਰੀਬ 250 ਵਿਦਿਆਰਥੀਆਂ ਨੇ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੇਖਿਆ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮੁੱਖ ਮੰਤਰੀ ਭਗਵੰਤ ਮਾਨ, ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨਾਲ ਮਿਲਣੀ ਵੀ ਕੀਤੀ ਅਤੇ ਉਨ੍ਹਾਂ ਨਾਲ ਯਾਦਗਾਰੀ ਤਸਵੀਰ ਖਿਚਵਾਈ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਦਿਆਰਥੀਆਂ ਨੂੰ ਆਪਣੇ ਬਿਹਤਰ ਭਵਿੱਖ ਲਈ ਨਿਰੰਤਰ ਮਿਹਨਤ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਕਾਰਜਪਾਲਿਕਾ, ਵਿਧਾਨਪਾਲਿਕਾ ਅਤੇ ਨਿਆਂਪਾਲਿਕਾ ਦੀ ਵਿਹਾਰਕ ਜਾਣਕਾਰੀ ਦੇਣ ਲਈ ਅਜਿਹੇ ਉਪਰਾਲੇ ਭਵਿੱਖ ਵਿੱਚ ਵੀ ਜਾਰੀ ਰਹਿਣਗੇ। ਮੁੱਖ ਮੰਤਰੀ ਨੇ ਸਕੂਲ ਸਿੱਖਿਆ ਵਿਭਾਗ ਨੂੰ ਆਦੇਸ਼ ਦਿੱਤੇ ਕਿ ਸੈਸ਼ਨਾਂ ਤੋਂ ਬਿਨਾਂ ਵਾਲੇ ਦਿਨਾਂ ਦੌਰਾਨ ਵੀ ਵਿਦਿਆਰਥੀਆਂ ਦੇ ਵਿਧਾਨ ਸਭਾ ਦੇ ਦੌਰੇ ਜਾਰੀ ਰੱਖੇ ਜਾਣ ਤਾਂ ਜੋ ਉਨ੍ਹਾਂ ਨੂੰ ਵਿਧਾਨਕ ਕਾਰਜ-ਪ੍ਰਣਾਲੀ ਸਬੰਧੀ ਜਾਣਕਾਰੀ ਨਿਰੰਤਰ ਮਿਲਦੀ ਰਹੇ। ਕਮੇਟੀ ਰੂਮ ਵਿੱਚ ਮਿਲਣੀ ਦੌਰਾਨ ਮੁੱਖ ਮੰਤਰੀ ਨੇ ਵਿਦਿਆਰਥੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਜਵਾਬ ਵੀ ਦਿੱਤੇ।

ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਲੋਕਾਂ ਦੀ ਭਲਾਈ ਲਈ ਕਾਨੂੰਨ ਬਣਾਉਣ ਜਾਂ ਸੋਧ ਕਰਨ ਦੀ ਵਿਧੀ ਬਾਰੇ ਸੰਖੇਪ ਚਾਨਣਾ ਪਾਇਆ। ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਹੁਸ਼ਿਆਰ ਅਤੇ ਲੋੜਵੰਦ ਬੱਚਿਆਂ ਦੀ ਹੌਸਲਾ-ਅਫ਼ਜ਼ਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਇਸ ਤੋਂ ਪਹਿਲਾਂ ਮੈਰਿਟ ਵਿੱਚ ਆਉਣ ਵਾਲੇ ਵਿਦਿਆਰਥੀਆਂ ਨੇ ਸੈਸ਼ਨ ਦੀ ਕਾਰਵਾਈ ਵੇਖੀ ਅਤੇ ਉਹ ਵੱਖ-ਵੱਖ ਮਤਿਆਂ ਬਾਰੇ ਹੋਈ ਬਹਿਸ ਦੇ ਗਵਾਹ ਬਣੇ। ਸਪੀਕਰ ਸੰਧਵਾਂ ਨੇ ਆਪਣੇ ਦਫ਼ਤਰ ਪੁੱਜਣ ‘ਤੇ ਇਨ੍ਹਾਂ ਵਿਦਿਆਰਥੀਆਂ ਦਾ ਮੂੰਹ ਮਿੱਠਾ ਕਰਵਾਇਆ। ਉਨ੍ਹਾਂ ਉਮੀਦ ਜਤਾਈ ਕਿ ਇਹ ਵਿਦਿਆਰਥੀ ਜ਼ਿੰਦਗੀ ‘ਚ ਵੱਡੀਆਂ ਬੁਲੰਦੀਆਂ ਹਾਸਲ ਕਰਨਗੇ ਅਤੇ ਆਪਣੇ ਅਧਿਆਪਕਾਂ ਅਤੇ ਮਾਪਿਆਂ ਦਾ ਨਾਂ ਰੌਸ਼ਨ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...