September 16, 2026, 2:27 am
----------- Advertisement -----------
HomeNewsLatest Newsਵਿਜੀਲੈਂਸ ਵੱਲੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਫਾਇਰ ਅਫ਼ਸਰ...

ਵਿਜੀਲੈਂਸ ਵੱਲੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਸਬ ਫਾਇਰ ਅਫ਼ਸਰ ਕਾਬੂ

Published on

----------- Advertisement -----------

ਚੰਡੀਗੜ੍ਹ, 4 ਜੁਲਾਈ: ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਮਾਲੇਰਕੋਟਲਾ ਵਿਖੇ ਤਾਇਨਾਤ ਸਬ ਫਾਇਰ ਅਫ਼ਸਰ ਰਾਣਾ ਨਰਿੰਦਰ ਸਿੰਘ ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰਪੁਰ ਦੇ ਵਸਨੀਕ ਤੋਂ 12,500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਇਸ ਸਬ ਫਾਇਰ ਅਫ਼ਸਰ ਨੂੰ ਲਵਲੀ ਸਿੰਘ ਵਾਸੀ ਪਿੰਡ ਸ਼ੇਰਪੁਰ ਦੀ ਸ਼ਿਕਾਇਤ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਪੁਲਿਸ ਸਟੇਸ਼ਨ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਕਤ ਅਧਿਕਾਰੀ ਉਸ ਨੂੰ ਅੱਗ ਬੁਝਾਊ (ਫਾਇਰ ਸਰਵਿਸਜ਼) ਵਿਭਾਗ ਵਿੱਚ ਨੌਕਰੀ ਦਿਵਾਉਣ ਬਦਲੇ ਪਹਿਲਾਂ ਹੀ 1,70,000 ਰੁਪਏ ਰਿਸ਼ਵਤ ਲੈ ਚੁੱਕਾ ਹੈ। ਹੁਣ ਉਸ ਨੇ ਸ਼ਿਕਾਇਤਕਰਤਾ ਦੀ ਪੁਲਿਸ ਵੈਰੀਫਿਕੇਸ਼ਨ ਕਰਵਾਉਣ ਲਈ 12,500 ਰੁਪਏ ਦੀ ਹੋਰ ਮੰਗ ਕੀਤੀ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਸਬ ਫਾਇਰ ਅਫ਼ਸਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 12,500 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਸਬ ਫਾਇਰ ਅਫ਼ਸਰ ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਗਰਸ ਲਾਸ਼ਾਂ ‘ਤੇ ਰਾਜਨੀਤੀ ਕਰਨੀ ਬੰਦ ਕਰੇ, ਪੰਜਾਬ 1984 ਵਿੱਚ ਆਪਣੇ ਰੋਲ ਨੂੰ ਨਹੀਂ ਭੁੱਲਿਆ: ਆਪ

ਚੰਡੀਗੜ੍ਹ, 15 ਸਤੰਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਮੰਗਲਵਾਰ ਨੂੰ ਕਾਂਗਰਸ ਵਲੋਂ ਆਪਣੇ ਰਿਕਾਰਡ...

ਪੰਜਾਬ ਵਿੱਚ ਬੀਜੇਪੀ ਸ਼ਾਸਿਤ ਗੁਜਰਾਤ, ਰਾਜਸਥਾਨ, ਹਰਿਆਣਾ, ਯੂਪੀ ਅਤੇ ਦਿੱਲੀ ਤੋਂ ਆ ਰਿਹਾ ਹੈ 80 ਫੀਸਦੀ ਨਸ਼ਾ – ਕੇਜਰੀਵਾਲ

ਨਵੀਂ ਦਿੱਲੀ 15 ਸਤੰਬਰ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਬੀਜੇਪੀ ਨੂੰ...

ਭਗਵੰਤ ਮਾਨ ਸਰਕਾਰ ਦਾ ਸੁਨੇਹਾ ਸਾਫ਼ ਹੈ – ਪੰਜਾਬ ‘ਚ ਅਪਰਾਧ ਕਰਨ ਵਾਲਾ ਗੈਂਗਸਟਰ ਦੁਨੀਆ ‘ਚ ਕਿਤੇ ਵੀ ਨਹੀਂ ਲੁਕ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 15 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

ਆਮ ਆਦਮੀ ਪਾਰਟੀ ਵਲੋਂ 19 ਨਵੇਂ ਅਹੁਦੇਦਾਰ ਨਿਯੁਕਤ

ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਅਤੇ ਪੰਜਾਬ ਪ੍ਰਧਾਨ ਅਮਨ ਅਰੋੜਾ ਦੀ...

ਗੋਲਡੀ ਬਰਾੜ ਦੇ ਨਾਂ ’ਤੇ ਸਭ ਤੋਂ ਵੱਡੀ ਫਿਰੌਤੀ: ਔਰਤ ਤੋਂ ਮੰਗੇ 200 ਕਰੋੜ

ਦਿੱਲੀ ਵਿੱਚ ਇੱਕ ਔਰਤ ਨੂੰ ਵਿਦੇਸ਼ੀ ਨੰਬਰ ਤੋਂ ਵਟਸਐਪ ਕਾਲ ਕਰਕੇ ਗੈਂਗਸਟਰ ਗੋਲਡੀ ਬਰਾੜ...

ਗੈਂਗਸਟਰ ਕਰਮਵੀਰ ਸਿੰਘ ਦਿਓ ਨੂੰ ਕੈਨੇਡਾ ਤੋਂ ਕੀਤਾ ਗਿਆ ਡਿਪੋਰਟ, AGTF ਪੰਜਾਬ ਨੇ ਦਿੱਲੀ ਏਅਰਪੋਰਟ ਤੋਂ ਕੀਤਾ ਗ੍ਰਿਫ਼ਤਾਰ

ਪੰਜਾਬ ਪੁਲਿਸ ਦੀ ਐਂਟੀ-ਗੈਂਗਸਟਰ ਟਾਸਕ ਫੋਰਸ ਨੇ ਅੱਜ ਦਿੱਲੀ ਦੇ ਆਈਜੀਆਈ ਹਵਾਈ ਅੱਡੇ ‘ਤੇ...

ਸ਼੍ਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ BJP ਚ ਸ਼ਾਮਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਚਚੇਰੇ ਭਰਾ ਰਿਟਾਇਰਡ ਮੇਜਰ ਭੁਪਿੰਦਰ...

ਚੰਡੀਗੜ੍ਹ ‘ਚ ਪੰਜਾਬ ਕਾਂਗਰਸ ਦਾ ਪ੍ਰਦਰਸ਼ਨ, ਇੱਕੋ ਮੰਚ ‘ਤੇ ਚੰਨੀ-ਵੜਿੰਗ, ਸਚਿਨ ਪਾਇਲਟ ਦੀ ਅਗਵਾਈ ‘ਚ ਹੋ ਰਿਹਾ ਪ੍ਰਦਰਸ਼ਨ

ਚੰਡੀਗੜ੍ਹ ਵਿਖੇ ਪੰਜਾਬ ਕਾਂਗਰਸ ਵੱਲੋਂ ਝੰਡਾ ਵਿਖੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਹ ਪ੍ਰਦਰਸ਼ਨ...