July 3, 2026, 6:03 pm
----------- Advertisement -----------
HomeNewsLatest News5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

5000 ਰੁਪਏ ਰਿਸ਼ਵਤ ਲੈਂਦਾ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵੱਲੋਂ ਕਾਬੂ

Published on

----------- Advertisement -----------

ਚੰਡੀਗੜ, 20 ਅਪ੍ਰੈਲ, 2024 – ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਸ਼ਨੀਵਾਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਜ਼ਿਲੇ ਅਧੀਨ ਪੈਂਦੇ ਥਾਣਾ ਪਿੰਡ ਕੰਬੋ ਵਿਖੇ ਤਾਇਨਾਤ ਸਬ ਇੰਸਪੈਕਟਰ (ਐਸ.ਆਈ.) ਧਨਵਿੰਦਰ ਸਿੰਘ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਓਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਦਿਨੇਸ਼ ਸ਼ਰਮਾ ਵਾਸੀ ਛੇਹਰਟਾ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਸਨੇ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਸੰਪਰਕ ਕਰਕੇ ਦੱਸਿਆ ਕਿ ਉਸਨੇ ਆਪਣੀ ਕਾਰ ਆਪਣੇ ਜਾਣਕਾਰ ਮਲਕੀਤ ਸਿੰਘ ਨੂੰ ਵੇਚੀ ਸੀ ਪਰ ਉਸਨੇ ਵੇਚੀ ਕਾਰ ਦੀ ਰਕਮ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਮਲਕੀਤ ਸਿੰਘ ਤੋਂ ਉਸਦੀ ਕਾਰ ਵਾਪਸ ਕਰਵਾਉਣ ਬਦਲੇ 10,000 ਰੁਪਏ ਦੀ ਰਿਸ਼ਵਤ ਮੰਗ ਰਿਹਾ ਹੈ ਅਤੇ ਇਸ ਸਬੰਧੀ 2000 ਰੁਪਏ ਦੀ ਰਿਸ਼ਵਤ ਪਹਿਲਾਂ ਹੀ ਲੈ ਚੁੱਕਾ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਪੁਲਿਸ ਮੁਲਾਜ਼ਮਾਂ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਕਾਰਵਾਈ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੈਸ਼ਨੋ ਦੇਵੀ ਜਾ ਰਹੀ ਬੱਸ ਅੰਡਰਪਾਸ ਦੇ ਪਾਣੀ ‘ਚ ਫਸੀ, ਪੁਲਿਸ ਨੇ 55 ਸ਼ਰਧਾਲੂਆਂ ਨੂੰ ਬਚਾਇਆ

ਜਲੰਧਰ-ਜੰਮੂ ਰਾਸ਼ਟਰੀ ਰਾਜਮਾਰਗ-44 ‘ਤੇ ਸੁਜਾਨਪੁਰ ਵਿੱਚ ਬੀਤੀ ਦੇਰ ਰਾਤ ਇੱਕ ਵੱਡਾ ਹਾਦਸਾ ਹੋਣ ਤੋਂ...

ਪੈਟਰੋਲ-ਡੀਜ਼ਲ ‘ਤੇ ਪੈਟਰੋਲੀਅਮ ਮੰਤਰੀ ਹਰਦੀਪ ਪੁਰੀ ਨੇ ਦਿੱਤਾ ਬਿਆਨ, ਕਿਹਾ-‘ਫਿਲਹਾਲ ਘੱਟ ਨਹੀਂ ਹੋਣਗੇ ਰੇਟ’

ਹਰ ਦਿਨ ਜਦੋਂ ਤੁਸੀਂ ਆਪਣੀ ਗੱਡੀ ਵਿਚ ਪੈਟਰੋਲ ਜਾਂ ਡੀਜ਼ਲ ਭਰਵਾਉਣ ਜਾਂਦੇ ਹੋ ਤਾਂ...

ਜਲੰਧਰ ‘ਚ ਨਸ਼ੇ ‘ਚ ਧੁੱਤ ਪੁਲਿਸ ਵਾਲੇ ਨੇ ਕਈ ਗੱਡੀਆਂ ਨੂੰ ਮਾਰੀ ਟੱਕਰ, ਭਾਜਪਾ ਆਗੂ ਨੇ ਪਿੱਛਾ ਕਰ ਫੜਿਆ; ਮੁਲਾਜ਼ਮ ਸਸਪੈਂਡ

ਜਲੰਧਰ ਵਿੱਚ ਵੀਰਵਾਰ ਦੇਰ ਰਾਤ ਇੱਕ ਬੇਹੱਦ ਸ਼ਰਮਨਾਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਸ਼ਰਾਬ...

ਪੰਜਾਬ ਕਾਂਗਰਸ ‘ਚ ਆਰ-ਪਾਰ ਦੀ ਲੜਾਈ! ਸਾਬਕਾ CM ਚੰਨੀ ਨੇ ਹਾਈਕਮਾਨ ਖਿਲਾਫ ਖੋਲ੍ਹਿਆ ਮੋਰਚਾ, ਦਿੱਗਜ ਆਗੂ ਪਹੁੰਚੇ ਘਰ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰੂਨੀ ਹਾਲਾਤ...

ਯੋਗ ਅਣਅਧਿਕਾਰਤ ਕਲੋਨੀਆਂ ਨੂੰ ਨਿਯਮਤ ਕਰਨ ਲਈ 30 ਸਤੰਬਰ ਤੱਕ ਤਾਜ਼ਾ ਅਰਜ਼ੀਆਂ ਮੰਗੀਆਂ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਪੰਜਾਬ ਭਰ ਵਿੱਚ ਅਣਅਧਿਕਾਰਤ ਕਲੋਨੀਆਂ ਵਿੱਚ ਰਹਿੰਦੇ ਹਜ਼ਾਰਾਂ ਵਸਨੀਕਾਂ ਨੂੰ ਵੱਡੀ...

‘ਚਿੱਟੇ’ ਖ਼ਿਲਾਫ਼ ਚਾਕ: ਪੰਜਾਬ ਦੇ ਸਕੂਲ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦਾ ਅਗਲਾ ਮੋਰਚਾ ਬਣੇ

ਚੰਡੀਗੜ੍ਹ, 02 ਜੁਲਾਈ 2026:ਗਰਮੀਆਂ ਦੀ ਇੱਕ ਮਹੀਨੇ ਦੀਆਂ ਛੁੱਟੀਆਂ ਤੋਂ ਬਾਅਦ ਜਿਵੇਂ ਹੀ ਪੰਜਾਬ...

ਜ਼ਮੀਨ ਐਕਵਾਇਰ ਦੌਰਾਨ ਜ਼ਮੀਨ ਮਾਲਕਾਂ ਨੂੰ ਮਿਲਣਗੇ ਵੱਧ ਰਿਹਾਇਸ਼ੀ ਅਤੇ ਵਪਾਰਕ ਪਲਾਟ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ:ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ...

ਤਿੰਨ ਮਹੀਨਿਆਂ ਦੀ ਮਿਆਦ ਦੌਰਾਨ ਸਰਕਾਰੀ ਫ਼ੀਸਾਂ ਅਤੇ ਸਹੂਲਤ ਖ਼ਰਚਿਆਂ ਦਾ ਬੋਝ ਪੰਜਾਬ ਸਰਕਾਰ ਖ਼ੁਦ ਸਹਿਣ ਕਰੇਗੀ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 2 ਜੁਲਾਈ :ਵੋਟਰ ਸੂਚੀਆਂ ਦੀ ਚੱਲ ਰਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ...