June 28, 2026, 2:51 am
----------- Advertisement -----------
HomeNewsBreaking Newsਘਰ 'ਚ ਵਰਦੀ ਬਦਲਦੇ ਸਮੇਂ ਡਿੱਗੀ ਸਬ-ਇੰਸਪੈਕਟਰ ਦੀ ਪਿਸਤੌਲ, ਲੱਤ 'ਚ ਲੱਗੀ...

ਘਰ ‘ਚ ਵਰਦੀ ਬਦਲਦੇ ਸਮੇਂ ਡਿੱਗੀ ਸਬ-ਇੰਸਪੈਕਟਰ ਦੀ ਪਿਸਤੌਲ, ਲੱਤ ‘ਚ ਲੱਗੀ ਗੋ+ਲੀ

Published on

----------- Advertisement -----------
  • ਜ਼ਖਮੀ SI ਹਸਪਤਾਲ ‘ਚ ਦਾਖਲ

ਚੰਡੀਗੜ੍ਹ, 25 ਅਪ੍ਰੈਲ 2023 – ਵੀਆਈਪੀ ਸੁਰੱਖਿਆ ਵਿੱਚ ਤਾਇਨਾਤ ਸਬ-ਇੰਸਪੈਕਟਰ 54 ਸਾਲਾ ਸੁਖਪਾਲ ਸਿੰਘ ਸੋਮਵਾਰ ਨੂੰ ਆਪਣੇ ਹੀ ਪਿਸਤੌਲ ਵਿੱਚੋਂ ਚੱਲੀ ਗੋਲੀ ਨਾਲ ਜ਼ਖ਼ਮੀ ਹੋ ਗਿਆ ਸੀ। ਉਹ ਸੈਕਟਰ-26 ਸਥਿਤ ਪੁਲੀਸ ਲਾਈਨ ਸਥਿਤ ਆਪਣੇ ਘਰ ਆਪਣੀ ਵਰਦੀ ਬਦਲ ਰਿਹਾ ਸੀ ਕਿ ਅਚਾਨਕ ਹੀ ਗਲਤੀ ਨਾਲ ਉਸ ਕੋਲੋਂ ਉਸ ਦੀ ਸਰਕਾਰੀ ਪਿਸਤੌਲ ਡਿੱਗ ਪਿਆ ਅਤੇ ਗੋਲੀ ਚੱਲ ਗਈ। ਗੋਲੀ ਉਸ ਦੀ ਲੱਤ ‘ਚ ਲੱਗ ਕੇ ਕੰਧ ‘ਚ ਜਾ ਵੱਜੀ।

ਗੋਲੀ ਦੀ ਆਵਾਜ਼ ਸੁਣ ਕੇ ਘਰ ਦੇ ਮੈਂਬਰ ਅਤੇ ਗੁਆਂਢੀ ਇਕੱਠੇ ਹੋ ਗਏ। ਘਟਨਾ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਪੀਸੀਆਰ ਜ਼ਖ਼ਮੀ ਐਸਆਈ ਸੁਖਪਾਲ ਨੂੰ ਜੀਐਮਐਸਐਚ-16 ਲੈ ਗਈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਥਾਣਾ ਸੈਕਟਰ-26 ਦੇ ਐਸਐਚਓ ਇੰਸਪੈਕਟਰ ਮਨਿੰਦਰ ਸਿੰਘ ਨੇ ਦੱਸਿਆ ਕਿ ਹਾਲੇ ਤੱਕ ਜ਼ਖ਼ਮੀ ਦੇ ਬਿਆਨ ਨਹੀਂ ਲਏ ਗਏ ਹਨ ਪਰ ਪੁਲੀਸ ਨੇ ਆਪਣੇ ਪੱਖ ਤੋਂ ਜਾਂਚ ਸ਼ੁਰੂ ਕਰ ਦਿੱਤੀ ਹੈ।

ਸੁਖਪਾਲ ਸਿੰਘ ਵੀਆਈਪੀ ਸੁਰੱਖਿਆ ਵਿੰਗ ਵਿੱਚ ਤਾਇਨਾਤ ਹਨ, ਪਰ ਅਜੇ ਤੱਕ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਪੀਐਸਓ ਅੱਗੇ ਕਿਸ ਅਧਿਕਾਰੀ ਨਾਲ ਨਿਯੁਕਤ ਹੈ। ਪਰਿਵਾਰਕ ਮੈਂਬਰਾਂ ਅਨੁਸਾਰ ਇਹ ਘਟਨਾ ਸੋਮਵਾਰ ਸ਼ਾਮ ਕਰੀਬ 6.30 ਵਜੇ ਸੈਕਟਰ-26 ਸਥਿਤ ਪੁਲਿਸ ਲਾਈਨ ਕੁਆਟਰ ਵਿੱਚ ਵਾਪਰੀ। ਵਿਭਾਗ ਵੱਲੋਂ ਇਹ ਕੁਆਰਟਰ ਸਬ-ਇੰਸਪੈਕਟਰ ਸੁਖਪਾਲ ਸਿੰਘ ਨੂੰ ਅਲਾਟ ਕੀਤਾ ਗਿਆ ਹੈ। ਪੁਲਿਸ ਨੇ ਮੌਕੇ ਤੋਂ ਖੋਲ ਬਰਾਮਦ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...