August 4, 2026, 4:32 am
----------- Advertisement -----------
HomeNewsLatest Newsਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਮੰਗੇ ਗਏ ਸੁਝਾਅ

ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ 31 ਮਾਰਚ ਤੱਕ ਮੰਗੇ ਗਏ ਸੁਝਾਅ

Published on

----------- Advertisement -----------

ਚੰਡੀਗੜ੍ਹ, 20 ਮਾਰਚ ਖੇਤੀਬਾੜੀ ਪ੍ਰਧਾਨ ਸੂਬੇ ਪੰਜਾਬ ਦੇ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਦੇ ਹੱਲ ਅਤੇ ਖੇਤੀ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਪੰਜਾਬ ਵਿੱਚ ਪਹਿਲੀ ਵਾਰ ਬਣਾਈ ਜਾ ਰਹੀ ਖੇਤੀਬਾੜੀ ਨੀਤੀ ਲਈ ਆਮ ਲੋਕਾਂ ਤੋਂ ਸੁਝਾਅ ਮੰਗੇ ਗਏ ਹਨ।

ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਕਿਸਾਨੀ ਨੂੰ ਕਰਜ਼ਾ ਮੁਕਤ ਬਣਾਉਣ ਅਤੇ ਸਮੇਂ ਦੀ ਲੋੜ ਅਨੁਸਾਰ ਕਿਸਾਨੀ ਨੂੰ ਨਵੀਆਂ ਲੀਹਾਂ ਉਤੇ ਚੜ੍ਹਾਉਣ ਲਈ ਮੁੱਖ ਮੰਤਰੀ ਤਰਫੋਂ ਖੇਤੀਬਾੜੀ ਨੀਤੀ ਬਣਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸੇ ਦੇ ਸਿਲਸਿਲੇ ਵਿੱਚ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਮੁੱਖ ਮੰਤਰੀ ਵੱਲੋਂ ਸਰਕਾਰ-ਕਿਸਾਨ ਮਿਲਣੀ ਕਰਵਾਈ ਗਈ। ਉਨ੍ਹਾਂ ਕਿਹਾ ਕਿ ਖੇਤੀਬਾੜੀ ਨੀਤੀ ਵਿੱਚ ਕਿਸਾਨਾਂ ਦੀ ਫੀਡਬੈਕ ਨੂੰ ਸ਼ਾਮਲ ਕਰਨ ਲਈ ਸਰਕਾਰ ਵੱਲੋਂ ਕਿਸਾਨਾਂ, ਗਰੁੱਪ ਸਮੂਹਾਂ, ਸੈਲਫ ਹੈਲਪ ਗਰੁੱਪਾਂ, ਐਫ.ਪੀ.ਓ., ਕਿਸਾਨ ਐਸੋਸੀਏਸ਼ਨ, ਐਗਰੋ ਇੰਡਸਟਰੀਅਲ ਐਸੋਸੀਏਸ਼ਨਜ਼ ਤੋਂ ਇਲਾਵਾ ਆਮ ਲੋਕਾਂ ਤੋਂ 31 ਮਾਰਚ 2023 ਤੱਕ ਸੁਝਾਅ ਮੰਗੇ ਗਏ ਹਨ।

ਖੇਤੀਬਾੜੀ ਮੰਤਰੀ ਨੇ ਸੂਬਾ ਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵੱਧ-ਚੜ੍ਹ ਕੇ ਆਪਣੇ ਸੁਝਾਅ ਦੇਣ ਤਾਂ ਜੋ ਉਨ੍ਹਾਂ ਨੂੰ ਨੀਤੀ ਦਾ ਹਿੱਸਾ ਬਣਾਇਆ ਜਾ ਸਕੇ। ਸੁਝਾਅ ਦੇਣ ਲਈ ਮੋਬਾਈਲ ਨੰਬਰ 75080-18998 ਉਤੇ ਵੱਟਸਐਪ ਜਾਂ ਫੋਨ ਨੰਬਰ- 0172- 2969340 ਉਤੇ ਕਾਲ ਜਾਂ farmercomm@punjabmail.gov.in ਉਤੇ ਈਮੇਲ ਜਾਂ ਪੰਜਾਬ ਸਟੇਟ ਫਾਰਮਰਜ਼ ਐਂਡ ਫਾਰਮ ਵਰਕਰਜ਼ ਕਮਿਸ਼ਨ, ਕਾਲਕਟ ਭਵਨ, ਏਅਰ ਪੋਰਟ ਚੌਕ, ਨੇੜੇ ਐਰੋਸਿਟੀ ਬਲਾਕ ਸੀ, ਏਅਰਪੋਰਟ ਰੋਡ, ਐਸ.ਏ.ਐਸ. ਨਗਰ (ਮੁਹਾਲੀ) ਉਤੇ ਚਿੱਠੀ ਪੱਤਰ ਭੇਜਿਆ ਜਾ ਸਕਦਾ ਹੈ। ਉਕਤ ਵਿੱਚੋਂ ਕਿਸੇ ਵੀ ਸੰਪਰਕ ਨੰਬਰ, ਈਮੇਲ ਜਾਂ ਪਤੇ ਉਤੇ ਆਪਣੀ ਸਹੂਲਤ ਅਨੁਸਾਰ ਸੁਝਾਅ ਭੇਜੇ ਜਾ ਸਕਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਵੜਿੰਗ ਨੇ ਚੰਨੀ ਸਮਰਥਕ ਨੂੰ ਸਟੇਜ ‘ਤੇ ਬੁਲਾਇਆ, ਫੋਨ ਕਰਵਾ ਕੇ ਕੀਤਾ ਸਿਆਸੀ ਤੰਜ

ਪੰਜਾਬ ਕਾਂਗਰਸ ਦੀ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ‘ਚ ਬੀਤੇ ਦਿਨਾਂ ਤੋਂ ਵੱਖ-ਵੱਖ ਹਲਕਿਆਂ...

ਪੰਜਾਬ ਵਿਧਾਨ ਸਭਾ ‘ਚ ਪੇਪਰ ਲੀਕ ਅਤੇ ਵਿਦਿਆਰਥੀਆਂ ‘ਤੇ ਪੁਲੀਸ ਅੱਤਿਆਚਾਰ ਖ਼ਿਲਾਫ਼ ਮਤਾ ਪੇਸ਼

ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਅੱਜ ਸ਼ੁਰੂ ਹੋ ਗਿਆ ਹੈ। ਸੈਸ਼ਨ ਸ਼ੁਰੂ ਹੁੰਦਿਆਂ...

ਕੇਵਲ ਸਿੰਘ ਢਿੱਲੋਂ ਨੇ ਭਾਜਪਾ ਪੰਜਾਬ ਦੀ ਨਵੀਂ ਟੀਮ ਦਾ ਕੀਤਾ ਐਲਾਨ, ਉਪ ਪ੍ਰਧਾਨਾਂ ਤੋਂ ਸਕੱਤਰਾਂ ਤੱਕ ਮਿਲੀਆਂ ਵੱਡੀਆਂ ਜ਼ਿੰਮੇਵਾਰੀਆਂ

ਚੰਡੀਗੜ੍ਹ: ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਨਿਤਿਨ...

ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਨਿਰਮਾਤਾ ਮਨਜੀਤ ਸਰਾਂ ਦਾ ਦੇਹਾਂਤ: ਜੱਦੀ ਘਰੋਂ ਭੇਦਭਰੀ ਹਾਲਤ ਵਿੱਚ ਮਿਲੀ ਲਾਸ਼

ਅਦਾਕਾਰ ਯੋਗਰਾਜ ਸਿੰਘ ਦੀ ਮਸ਼ਹੂਰ ਪੰਜਾਬੀ ਫ਼ਿਲਮ ‘ਕਬਜ਼ਾ’ ਦੇ ਲੇਖਕ, ਨਿਰਮਾਤਾ ਅਤੇ ਨਿਰਦੇਸ਼ਕ ਮਨਜੀਤ...

Punjab Government ਨੂੰ ਦੇਣਾ ਪਵੇਗਾ ਮੁਲਾਜ਼ਮਾਂ ਨੂੰ DA ਦਾ ਬਕਾਇਆ ! ਹਾਈਕੋਰਟ ਤੋਂ ਪੰਜਾਬ ਸਰਕਾਰ ਨੂੰ ਲੱਗਿਆ ਵੱਡਾ ਝਟਕਾ

ਪੰਜਾਬ ਸਰਕਾਰ ਨੂੰ  ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ...

‘ਮੇਰੇ ਪੁੱਤ ਸਿੱਧੂ ਦੀ ਫੈਨ following PM ਮੋਦੀ ਦੀ ਫੈਨ following ਦੇ ਬਰਾਬਰ ਹੈ’ : ਬਲਕੌਰ ਸਿੱਧੂ

ਕਾਂਗਰਸ ਪਾਰਟੀ ਵੱਲੋਂ ‘ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ ਬਰਨਾਲਾ ਵਿਖੇ ਸਮਾਗਮ ਕਰਵਾਇਆ ਗਿਆ।...

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...