June 28, 2026, 8:32 pm
----------- Advertisement -----------
HomeNewsBreaking News'ਮਿਸ ਗਾਈਡਿਡ ਮਿਜ਼ਾਈਲ' ਤੋਂ ਬਾਅਦ ਹੁਣ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ...

‘ਮਿਸ ਗਾਈਡਿਡ ਮਿਜ਼ਾਈਲ’ ਤੋਂ ਬਾਅਦ ਹੁਣ ਸੁਖਬੀਰ ਬਾਦਲ ਨੇ ਨਵਜੋਤ ਸਿੱਧੂ ਨੂੰ ਕਿਹਾ ‘ਹਿਊਮਨ ਬੰਬ’

Published on

----------- Advertisement -----------

ਭਵਾਨੀਗੜ੍ਹ, 14 ਫਰਵਰੀ, 2022 – ਬੀਤੇ ਦਿਨ ਅਨਾਜ ਮੰਡੀ ਭਵਾਨੀਗੜ੍ਹ ਵਿਖੇ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਹੱਕ ‘ਚ ਰੱਖੀ ਚੋਣ ਪ੍ਰਚਾਰ ਰੈਲੀ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੂੰ ‘ਹਿਊਮਨ ਬੰਬ’ ਕਹਿ ਦਿੱਤਾ ਹੈ।

ਸੁਖਬੀਰ ਬਾਦਲ ਪਹਿਲਾਂ ਹੀ ਨਵਜੋਤ ਸਿੱਧੂ ਨੂੰ ‘ਮਿਸ ਗਾਈਡਿਡ ਮਿਜ਼ਾਈਲ’ ਕਹਿ ਕੇ ਸੰਬੋਧਨ ਕਰ ਚੁੱਕੇ ਹਨ। ਜ਼ਿਕਰਯੋਗ ਹੈ ਕੇ ਹੁਣ ਪ੍ਰਿਯੰਕਾ ਗਾਂਧੀ ਦੀ ਹਾਜ਼ਰੀ ‘ਚ ਧੂਰੀ ਰੈਲੀ ਦੌਰਾਨ ਮੰਚ ਤੋਂ ਬੋਲਣ ਤੋਂ ਸਾਫ਼ ਇਨਕਾਰ ਕਰ ਦਿੱਤਾ ਸੀ। ਇਸ ਸੰਬੰਧੀ ਸੁਖਬੀਰ ਕੋਲੋਂ ਪੁੱਛੇ ਸਵਾਲ ‘ਤੇ ਉਨ੍ਹਾਂ ਨੇ ਸਿੱਧੂ ਨੂੰ ‘ਹਿਊਮਨ ਬੰਬ’ ਕਹਿ ਦਿੱਤਾ ਹੈ। ਸੁਖਬੀਰ ਨੇ ਕਿਹਾ ਕਿ ਨਵਜੋਤ ਸਿੱਧੂ ਇੱਕ ਦਿਨ ਕਾਂਗਰਸ ਪਾਰਟੀ ਨੂੰ ਖ਼ਤਮ ਕਰ ਦੇਣਗੇ ਅਤੇ ਕਾਂਗਰਸ ਦੇ ਪੱਲੇ ਕੁਝ ਵੀ ਨਹੀਂ ਰਹੇਗਾ।

ਸੁਖਬੀਰ ਬਾਦਲ ਵਿਧਾਨ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਦੇ ਹੱਕ ‘ਚ ਰੱਖੀ ਚੋਣ ਪ੍ਰਚਾਰ ਰੈਲੀ ਨੂੰ ਸੰਬੋਧਨ ਕਰਨ ਲਈ ਪਹੁੰਚੇ ਹੋਏ ਸਨ। ਇਸ ਮੌਕੇ ਉਨ੍ਹਾਂ ਅਰਵਿੰਦ ਕੇਜਰੀਵਾਲ ਨੂੰ ਲੰਮੇ ਹੱਥੀਂ ਲੈਦਿਆਂ ਕਿਹਾ ਕਿ ਪੰਜਾਬ ਦੇ ਬਾਹਰ ਦੇ ਜੰਮਪਲ ਵਿਅਕਤੀ ਤੋਂ ਪੰਜਾਬ ਦੇ ਲੋਕ ਭਲਾਈ ਦੀ ਆਸ ਨਹੀਂ ਰੱਖ ਸਕਦੇ। ਇਸ ਲਈ ਸੂਬੇ ਦੇ ਲੋਕ ਕੇਜਰੀਵਾਲ ਨੂੰ ਮੂੰਹ ਨਹੀਂ ਲਗਾਉਣਗੇ। ਇਸ ਮੌਕੇ ਉਨ੍ਹਾਂ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਦੀ ਅਪੀਲ ਕੀਤੀ।

ਮੁੱਖ ਮੰਤਰੀ ਚੰਨੀ ਨੂੰ ਲੈ ਕੇ ਪੁੱਛੇ ਗਏ ਇਕ ਸਵਾਲ ਦਾ ਜਵਾਬ ਦਿੰਦੇ ਹੋਏ ਸੁਖਬੀਰ ਬਾਦਲ ਨੇ ਕਿਹਾ ਕਿ ਚਰਨਜੀਤ ਚੰਨੀ ਦੀ ਹੁਣ ਖੇਡ ਖ਼ਤਮ ਹੋ ਚੁੱਕੀ ਹੈ। ਇਸ ਵਾਰ ਦੀਆਂ ਚੋਣਾਂ ’ਚ ਮੁੱਖ ਮੰਤਰੀ ਚੰਨੀ ਨੂੰ ਆਪਣੀਆਂ ਦੋਵੇਂ ਸੀਟਾਂ ‘ਤੇ ਹਾਰ ਦਾ ਸਾਹਮਣਾ ਕਰਕੇ ਵੱਡੀ ਨਾਮੋਸ਼ੀ ਝੱਲਣੀ ਪਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...