September 8, 2026, 4:08 am
----------- Advertisement -----------
HomeNewsBreaking Newsਸੁਖਬੀਰ ਬਾਦਲ ਨੇ ਆਪ ਤਿਆਗ ਦੀ ਭਾਵਨਾ ਦਿਖਾਉਣ ਦੀ ਬਜਾਏ ਕੋਰ ਕਮੇਟੀ...

ਸੁਖਬੀਰ ਬਾਦਲ ਨੇ ਆਪ ਤਿਆਗ ਦੀ ਭਾਵਨਾ ਦਿਖਾਉਣ ਦੀ ਬਜਾਏ ਕੋਰ ਕਮੇਟੀ ਨੂੰ ਭੰਗ ਕਰਕੇ ਇੱਕ ਹੋਰ ਤਾਨਾਸ਼ਾਹੀ ਫਰਮਾਨ ਸੁਣਾਇਆ: ਗੁਰਪ੍ਰਤਾਪ ਸਿੰਘ ਵਡਾਲਾ

Published on

----------- Advertisement -----------

ਚੰਡੀਗੜ੍ਹ, 23 ਜੁਲਾਈ (ਬਲਜੀਤ ਮਰਵਾਹਾ) ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਕੋਰ ਕਮੇਟੀ ਭੰਗ ਕਰਨ ’ਤੇ ਤਿੱਖੀ ਪ੍ਰਤੀਕਿਰਿਆ ਕਰਦੇ ਹੋਏ ਅਕਾਲੀ ਸੁਧਾਰ ਲਹਿਰ ਦੇ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਤਿਆਗ ਦੀ ਭਾਵਨਾ ਦਿਖਾਉਣ ਬਜਾਏ ਕੋਰ ਕਮੇਟੀ ਭੰਗ ਕਰਕੇ ਇੱਕ ਹੋਰ ਤਾਨਾਸ਼ਾਹੀ ਫਰਮਾਨ ਸੁਣਾ ਦਿੱਤਾ ਹੈ। ਜੋ ਕਿ ਇੱਕ ਮੰਦਭਾਗਾ ਫੈਸਲਾ ਕਿਹਾ ਜਾ ਸਕਦਾ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਇਹ ਹੁੰਦਾ ਆਇਆ ਹੈ ਕਿ ਜਦੋਂ ਸਾਰਾ ਢਾਂਚਾ ਭੰਗ ਕੀਤਾ ਜਾਂਦਾ ਹੈ ਤਾਂ ਹੀ ਕੋਰ ਕਮੇਟੀ ਭੰਗ ਕੀਤੀ ਜਾਂਦੀ ਹੈ, ਪਰ ਹੁਣ ਨਵੀਂ ਰੀਤ ਹੀ ਪਾ ਦਿੱਤੀ ਕਿ ਗਈ ਕਿ ਸਿਰਫ ਕੋਰ ਕਮੇਟੀ ਭੰਗ ਕੀਤੀ ਗਈ। ਉਨ੍ਹਾਂ ਕਿਹਾ ਕਿ ਕੋਰ  ਕਮੇਟੀ ਦੇ ਜਿਆਦਾਤਰ ਮੈਂਬਰਾਂ ਵੱਲੋਂ ਵਰਤਮਾਨ ਸਮੇਂ ਪੈਦਾ ਹੋਏ ਹਲਾਤਾਂ ਦੇ ਮੁਤਾਬਕ ਤਬਦੀਲੀ ਦੀ ਮੰਗ ਕੀਤੀ ਜਾ ਰਹੀ ਸੀ। ਸੁਖਬੀਰ ਬਾਦਲ ਨੇ ਲੋਕਾਂ ਦੀਆਂ ਅਤੇ ਪਾਰਟੀ ਦੇ ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਕਰਦੇ ਹੋਏ ਝੂੰਦਾ ਕਮੇਟੀ ਦੀਆਂ ਰਿਪੋਰਟਾਂ ਨੂੰ ਤਾਂ ਕੀ ਲਾਗੂ ਕਰਨਾ ਸੀ, ਸਗੋਂ ਪਾਰਟੀ ਦੀ ਮਜਬੂਤੀ ਲਈ ਤਬਦੀਲੀ ਦੀ ਮੰਗ ਕਰਨ ਵਾਲੇ ਆਗੂਆਂ ਨੂੰ ਟੇਡੇ ਢੱਗ ਨਾਲ ਸਾਈਡ ਲਾਈਨ ਦੀ ਕਰਨ ਨਾਦਰਸ਼ਾਹੀ ਫਰਮਾਨ ਸੁਣਾ ਦਿੱਤੀ।

ਵਡਾਲਾ ਨੇ ਕਿਹਾ ਕਿ ਪਾਰਟੀ ਦੀ ਕੋਰ ਕਮੇਟੀ ਦੇ 8 ਮੈਂਬਰਾਂ ਵੱਲੋਂ ਤਬਦੀਲੀ ਦੀ ਮੰਗ ਕੀਤੀ ਗਈ ਸੀ, ਜਿਸ ਦਾ ਸੁਖਬੀਰ ਸਿੰਘ ਬਾਦਲ ਦੇ ਕੋਲ ਕੋਈ ਜਵਾਬ ਨਹੀਂ ਸੀ। ਇਸ ਲਈ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੀ ਪਰੰਪਰਾ ਅਤੇ ਸਾਰੇ ਨਿਯਮਾ ਨੂੰ ਦਰ ਕਿਨਾਰ ਕਰਕੇ ਆਪਣਾ ਤਾਨਾਸ਼ਾਹੀ ਫੈਸਲਾ ਲਾਗੂ ਕਰਨ ਲਈ ਕੋਰ ਕਮੇਟੀ ਹੀ ਭੰਗ ਕਰ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਸੁਧਾਰ ਲਹਿਰ ਸੁਖਬੀਰ ਸਿੰਘ ਬਾਦਲ ਇਸ ਫੈਸਲੇ ਦੀ ਨਿੰਦਾ ਕਰਦੀ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦੇ ਅਰਸ਼ ਤੋਂ ਫਰਸ ਤੱਕ ਪਹੁੰਚਣ ਦਾ ਕਾਰਨ ਵੀ ਸੁਖਬੀਰ ਸਿੰਘ ਬਾਦਲ ਦੇ ਤਾਨਾਸਾਹੀ ਫਰਮਾਨ ਹਨ। ਪਰ ਸੁਖਬੀਰ ਸਿੰਘ ਬਾਦਲ ਆਪਣੀ ਗਲਤੀ ਮੰਨ ਕੇ ਉਸ ਵਿਚ ਸੁਧਾਰ ਕਰਨ ਦੀ ਬਜਾਏ ਆਪਣੇ ਹੈਂਕੜਬਾਜੀ ਛੱਡਣ ਨੂੰ ਤਿਆਰ ਹੀ ਨਹੀਂ ਹਨ। ਉੱਨਾਂ ਕਿਹਾ ਸ: ਬਾਦਲ ਜੇਕਰ ਸੱਚ ਮੁੱਚ ਲੋਕਾਂ ਦੇ ਫ਼ਤਵੇ ਦਾ ਸਤਿਕਾਰ ਕਰਦੇ ਹਨ ਤਾਂ ਝੂੰਦਾ ਕਮੇਟੀ ਦੀ ਸਿਫਾਰਸ ਮੁਤਾਬਕ ਆਪਣਾ ਅਹੁੱਦਾ ਤਿਆਗਣ ਤਾਂ ਕਿ ਪਾਰਟੀ ਨੂੰ ਮਜ਼ਬੂਤ ਕੀਤਾ ਜਾ ਸਕੇ।


ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੀ ਕੌਰ ਕਮੇਟੀ ਨੂੰ ਭੰਗ ਕਰਨ ਦੇ ਫ਼ੈਸਲੇ ਨੂੰ ਸਹੀ ਕਦਮ ਦੱਸਦਿਆਂ ਪਾਰਟੀ ਦੇ ਜਨਰਲ ਸਕੱਤਰ ਅਤੇ ਬੁਲਾਰੇ ਕਰਨੈਲ ਸਿੰਘ ਪੀਰਮੁਹੰਮਦ ਨੇ ਇਕ ਅਜਿਹੀ ਕੌਰ ਕਮੇਟੀ ਦੀ ਲੋੜ ‘ਤੇ ਜ਼ੋਰ ਦਿੱਤਾ ਜਿਸ ਦਾ ਹਰੇਕ ਮੈਂਬਰ ਦੂਰਅੰਦੇਸ਼ੀ ਅਤੇ ਜਵਾਬਦੇਹੀ ਰੱਖਦਾ ਹੋਵੇ। ਇੱਕ ਕੌਰ ਕਮੇਟੀ ਕਿਉਂ ਹੈ ਜਿੱਥੇ ਮੀਟਿੰਗਾਂ ਦੌਰਾਨ ਸਰਬਸੰਮਤੀ ਨਾਲ ਫ਼ੈਸਲੇ ਲਏ ਜਾਂਦੇ ਹਨ, ਫ਼ਿਰ ਬਾਅਦ ਵਿੱਚ, ਉਹੀ ਆਗੂ ਮੀਡੀਆ ਵਿੱਚ ਆਪਣੀ ਜ਼ਿੰਮੇਵਾਰੀ ਤੋਂ ਮੁਕਤ ਹੋ ਜਾਂਦੇ ਹਨ? ਸੂਬੇ ਦੀ ਬਹਿਤਰੀ ਲਈ, ਇਹ ਲਾਜ਼ਮੀ ਹੈ ਕਿ ਪਾਰਟੀ ਦੀ ਫ਼ੈਸਲੇ ਲੈਣ ਵਾਲੀ ਕੌਰ ਕਮੇਟੀ ਵਿੱਚ ਅਗਾਂਹਵਧੂ ਸੋਚ ਵਾਲੇ ਵਿਅਕਤੀ ਸ਼ਾਮਲ ਹੋਣ ਤਾਂ ਜੋ ਪਾਰਟੀ ਨੂੰ ਤਰੱਕੀ ਅਤੇ ਸਫ਼ਲਤਾ ਵੱਲ ਲਿਜਾਇਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...