July 1, 2026, 1:45 pm
----------- Advertisement -----------
HomeNewsPunjabਸੁਖਬੀਰ ਬਾਦਲ ਨੇ ਨਾਮਧਾਰੀ ਮੁਖੀ ਠਾਕੁਰ ਉਦੇ ਸਿੰਘ ਨਾਲ ਕੀਤੀ ਮੁਲਾਕਾਤ

ਸੁਖਬੀਰ ਬਾਦਲ ਨੇ ਨਾਮਧਾਰੀ ਮੁਖੀ ਠਾਕੁਰ ਉਦੇ ਸਿੰਘ ਨਾਲ ਕੀਤੀ ਮੁਲਾਕਾਤ

Published on

----------- Advertisement -----------

ਸ੍ਰੀ ਮਾਛੀਵਾੜਾ ਸਾਹਿਬ : ਸ੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਮਧਾਰੀ ਸੰਪਰਦਾ ਦਾ ਪ੍ਰਮੁੱਖ ਕੇਂਦਰ ਸ੍ਰੀ ਭੈਣੀ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਉਨ੍ਹਾਂ ਨਾਲ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਵੀ ਮੌਜੂਦ ਸਨ। ਸੁਖਬੀਰ ਸਿੰਘ ਬਾਦਲ ਨੇ ਇੱਥੇ ਨਾਮਧਾਰੀ ਮੁਖੀ ਸਤਿਗੁਰੂ ਉਦੇ ਸਿੰਘ ਨਾਲ ਮੁਲਾਕਾਤ ਕਰ ਉਨ੍ਹਾਂ ਤੋਂ ਆਸ਼ੀਰਵਾਦ ਲਿਆ। ਵਿਧਾਇਕ ਢਿੱਲੋਂ ਨੇ ਦੱਸਿਆ ਕਿ ਸੁਖਬੀਰ ਬਾਦਲ ਨੇ ਉਦੇ ਸਿੰਘ ਨਾਲ ਵੱਖ-ਵੱਖ ਮੁੱਦਿਆਂ ’ਤੇ ਵਿਚਾਰ ਵਟਾਂਦਰਾ ਕੀਤਾ। ਜ਼ਿਕਰਯੋਗ ਹੈ ਕਿ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਸਿਆਸੀ ਪਾਰਟੀਆਂ ਦੇ ਪ੍ਰਮੁੱਖ ਆਗੂਆਂ ਵਲੋਂ ਸ੍ਰੀ ਭੈਣੀ ਸਾਹਿਬ ਵਿਖੇ ਹਾਜ਼ਰੀ ਲਗਾਈ ਜਾਂਦੀ ਹੈ ਤਾਂ ਜੋ ਨਾਮਧਾਰੀ ਸੰਗਤ ਦਾ ਸਮਰਥਨ ਲਿਆ ਜਾ ਸਕੇ ਤੇ ਸ੍ਰੀ ਭੈਣੀ ਸਾਹਿਬ ਵਿਖੇ ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਦੇ ਹਲਕੇ ਅਧੀਨ ਪੈਂਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਤੇਜ਼ ਵਿਕਾਸ ਤੋਂ ਘਬਰਾਏ ਵਿਰੋਧੀ ਮੈਨੂੰ ਰੋਕਣ ਲਈ ਸਾਜ਼ਿਸ਼ਾਂ ਘੜ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬਰਨਾਲਾ; 30 ਜੂਨ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਔਰਤਾਂ ਲਈ...

ਮੰਡੀ ਗੋਬਿੰਦਗੜ੍ਹ ‘ਚ ਫੈਲੀ ਸਨਸਨੀ! ਦੀਵਾਨ ਬੈੱਡ ‘ਚ ਲੁਕਾ ਕੇ ਲਿਜਾਈ ਜਾ ਰਹੀ ਸੀ ਮਹਿਲਾ ਦੀ ਦੇਹ

ਮੰਡੀ ਗੋਬਿੰਦਗੜ੍ਹ ਦੀ ਗਊਸ਼ਾਲਾ ਰੋਡ ‘ਤੇ ਸੋਮਵਾਰ ਦੇਰ ਰਾਤ ਨੂੰ ਉਸ ਵੇਲੇ ਸਨਸਨੀ ਫੈਲ...

PU ਚੰਡੀਗੜ੍ਹ ‘ਚ ਬੁੱਧਵਾਰ ਰਹੇਗਾ ਵਾਹਨ-ਮੁਕਤ ਦਿਵਸ, ਮੁਫ਼ਤ ਸ਼ਟਲ ਬੱਸਾਂ ਤੇ ਈ-ਰਿਕਸ਼ਾ ਤੋਂ ਮਿਲੇਗੀ ਸੁਵਿਧਾ

ਚੰਡੀਗੜ੍ਹ ਸਥਿਤ ਪੰਜਾਬ ਯੂਨੀਵਰਸਿਟੀ ਕੈਂਪਸ ਨੂੰ ਪ੍ਰਦੂਸ਼ਣ ਮੁਕਤ ਬਣਾਉਣ ਅਤੇ ਈਂਧਨ ਬਚਾਉਣ ਲਈ ਪ੍ਰਸ਼ਾਸਨ...

220 ਫੁੱਟ ਡੂੰਘੇ ਬੋਰਵੈੱਲ ’ਚ ਡਿੱਗਿਆ ਬੱਚਾ, NDRF ਤੇ ਫ਼ੌਜ ਦੇ ਜਵਾਨਾਂ ਵੱਲੋਂ ਰਾਹਤ ਤੇ ਬਚਾਅ ਕਾਰਜ ਜਾਰੀ

ਹਰਿਆਣਾ ਦੇ ਅੰਬਾਲਾ ਸ਼ਹਿਰ ਦੇ ਨੇੜੇ ਧਨੌੜਾ ਪਿੰਡ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ...

ਪਾਕਿਸਤਾਨ ਵਿੱਚ 125 ਸਾਲ ਪੁਰਾਣਾ ਗੁਰਦੁਆਰਾ ਢਾਹਿਆ, ਗੁੰਬਦ ਢਾਹੁਣ ਮਗਰੋਂ ਸਿੱਖ ਵਿੱਚ ਭਾਰ ਰੋਸ

ਪਾਕਿਸਤਾਨ ਦੇ ਪੰਜਾਬ ਵਿੱਚ ਗੁਰਦੁਆਰਿਆਂ ਨੂੰ ਢਾਹੁਣ ਦਾ ਸਿਲਸਿਲਾ ਬੇਰੋਕ ਜਾਰੀ ਹੈ। ਪਿਛਲੇ ਸ਼ੁੱਕਰਵਾਰ...

ਯੂਰਪ ’ਚ ਤੋੜਿਆ ਗਰਮੀ ਨੇ ਰਿਕਾਰਡ-ਫਰਾਂਸ ’ਚ 1300 ਮੌਤਾਂ

ਯੂਰਪ ਇਸ ਸਮੇਂ ਰਿਕਾਰਡ ਤੋੜ ਗਰਮੀ ਦੀ ਮਾਰ ਝੱਲ ਰਿਹਾ ਹੈ। ਦੱਖਣ-ਪੱਛਮੀ ਯੂਰਪ ਤੋਂ...