ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅੱਜ ਸੋਮਵਾਰ ਨੂੰ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਪਹੁੰਚੇ। ਉਥੇ ਸੀਨੀਅਰ ਅਕਾਲੀ ਆਗੂ ਜਥੇਦਾਰ ਤੋਤਾ ਸਿੰਘ ਦੀ ਸਿਹਤ ਦਾ ਹਾਲ ਜਾਣਿਆ। ਡਾਕਟਰਾਂ ਨੇ ਦੱਸਿਆ ਕਿ ਜੱਥੇਦਾਰ ਤੋਤਾ ਸਿੰਘ ਸਿਹਤਯਾਬ ਹੋ ਰਹੇ ਹਨ।

ਸੁਖਬੀਰ ਸਿੰਘ ਬਾਦਲ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ “ਫ਼ੋਰਟਿਸ ਹਸਪਤਾਲ ਮੋਹਾਲੀ ਵਿਖੇ ਪਹੁੰਚ, ਸੀਨੀਅਰ ਅਕਾਲੀ ਆਗੂ ਜੱਥੇਦਾਰ ਤੋਤਾ ਸਿੰਘ ਦੀ ਸਿਹਤ ਦਾ ਹਾਲ ਜਾਣਿਆ। ਗੱਲਬਾਤ ਦੌਰਾਨ ਡਾਕਟਰਾਂ ਨੇ ਦੱਸਿਆ ਕਿ ਜੱਥੇਦਾਰ ਸਿਹਤਯਾਬ ਹੋ ਰਹੇ ਹਨ, ਅਤੇ ਉਨ੍ਹਾਂ ਨੇ ਖ਼ੁਦ ਵੀ ਕਿਹਾ ਕਿ ਉਹ ਪੂਰੀ ਚੜ੍ਹਦੀਕਲਾ ਵਿੱਚ ਹਨ।”












