ਆਮ ਆਦਮੀ ਪਾਰਟੀ, ਕਾਂਗਰਸ, ਟੀ ਐਮ ਸੀ ਸਮੇਤ ਕਈ ਵਿਰੋਧੀ ਪਾਰਟੀਆਂ ਨੇ ਦੇਸ਼ ਦੀ ਨਵੀਂ ਸੰਸਦ ਭਵਨ ਦੇ ਉਦਘਾਟਨ ਸਮਾਰੋਹ ਦਾ ਬਾਈਕਾਟ ਕੀਤਾ ਹੈ। ਪਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਸੰਸਦ ਭਵਨ ਦੇ ਉਦਘਾਟਨੀ ਸਮਾਰੋਹ ਵਿੱਚ ਸ਼ਿਰਕਤ ਕਰਨਗੇ। ਇਹ ਜਾਣਕਾਰੀ ਅਕਾਲੀ ਆਗੂ ਤੇ ਬੁਲਾਰੇ ਡਾ: ਦਲਜੀਤ ਸਿੰਘ ਚੀਮਾ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਨਵੇਂ ਸੰਸਦ ਭਵਨ ਦਾ ਉਦਘਾਟਨ ਮਾਣ ਦਾ ਮੌਕਾ ਹੈ, ਇਸ ‘ਤੇ ਕੋਈ ਰਾਜਨੀਤੀ ਨਹੀਂ ਹੋਣੀ ਚਾਹੀਦੀ।
ਦੱਸ ਦਈਏ ਕਿ ਦੇਸ਼ ਦੇ ਸੰਸਦ ਭਵਨ ਦਾ ਉਦਘਾਟਨ ਰਾਸ਼ਟਰਪਤੀ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਕੀਤੇ ਜਾਣ ‘ਤੇ ਪੰਜਾਬ ਸਰਕਾਰ ਨੇ ਸਮਾਗਮ ਦਾ ਬਾਈਕਾਟ ਕੀਤਾ ਹੈ। ਇਸੇ ਆਧਾਰ ‘ਤੇ ਦਿੱਲੀ ਦੀ ‘ਆਪ’ ਸਰਕਾਰ ਸਮੇਤ ਕਈ ਪਾਰਟੀਆਂ ਨੇ ਵੀ ਇਸ ਸਮਾਗਮ ਦਾ ਬਾਈਕਾਟ ਕੀਤਾ ਹੈ। ਓਧਰ,ਅਕਾਲੀ ਆਗੂ ਡਾ: ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕਾਂਗਰਸ ਨੇ ਦੇਸ਼ ਵਿੱਚ ਐਮਰਜੈਂਸੀ ਲਗਾ ਕੇ ਲੋਕਾਂ ਦੀ ਆਵਾਜ਼ ਨੂੰ ਦਬਾਇਆ, ਉਨ੍ਹਾਂ ਦੇ ਹੱਕਾਂ ਨੂੰ ਕੁਚਲਿਆ। ਉਨ੍ਹਾਂ ਕਿਹਾ ਕਿ ਕਾਂਗਰਸ ਸਾਬਕਾ ਰਾਸ਼ਟਰਪਤੀ ਜ਼ੈਲ ਸਿੰਘ ਦਾ ਕਿੰਨਾ ਸਤਿਕਾਰ ਕਰਦੀ ਹੈ, ਇਹ ਵੀ ਸਭ ਨੂੰ ਪਤਾ ਹੈ।
----------- Advertisement -----------
ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ’ਚ ਸ਼ਾਮਲ ਹੋਣਗੇ ਸੁਖਬੀਰ ਸਿੰਘ ਬਾਦਲ
Published on
----------- Advertisement -----------
----------- Advertisement -----------












