ਗਣਤੰਤਰ ਦਿਵਸ ਪਰੇਡ ਲਈ ਪੰਜਾਬ ਸੂਬੇ ਦੀ ਝਾਕੀ ਨਾ ਸ਼ਾਮਿਲ ਕਰਨ ਦਾ ਮਾਮਲਾ ਵੱਧਦਾ ਜਾ ਰਿਹਾ ਹੈ। ਇਸ ਮਾਮਲੇ ਦੀ ਜਿਥੇ ਬੀਤੇ ਦਿਨੀਂ ਮੁੱਖ ਮੰਤਰੀ ਮਾਨ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਆਲੋਚਨਾ ਕੀਤੀ ਗਈ ਉਥੇ ਹੀ ਅੱਜ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਪ੍ਰਧਾਨ ਮੰਤਰੀ ਮੋਦੀ ਨੂੰ ਇਸ ਮਾਮਲੇ ‘ਚ ਦਖਲ ਦੇਣ ਦੀ ਮੰਗ ਕੀਤੀ ਹੈ।
ਉਨ੍ਹਾਂ ਟਵੀਟ ਕੀਤਾ ਕਿ “ਮੈਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੂੰ ਪੁਰਜ਼ੋਰ ਅਪੀਲ ਕਰਦਾ ਹਾਂ ਕਿ ਉਹ ਗਣੰਤਤਰ ਦਿਵਸ ਦੀ ਪਰੇਡ ‘ਚੋ ਪੰਜਾਬ ਦੀਆਂ ਝਾਕੀਆਂ ਨੂੰ ਬਾਹਰ ਕਰਕੇ ਸੂਬੇ ਦੇ ਮਾਣਮੱਤੇ, ਬਹਾਦਰ ਅਤੇ ਦੇਸ਼ਭਗਤ ਪੰਜਾਬੀਆਂ ਨਾਲ ਕੀਤੇ ਜਾ ਰਹੇ ਵਿਤਕਰੇ ਵਿਰੁੱਧ ਦਖ਼ਲ ਦੇਣ। ਕੋਈ ਵੀ ਕੌਮੀ ਸਮਾਗਮ ਸਾਡੇ ਮਹਾਨ ਗੁਰੂਸਾਹਿਬਾਨ, ਸਾਹਿਬਜ਼ਾਦਿਆਂ ਦੀ ਵਿਰਾਸਤ ਅਤੇ ਸਾਡੇ ਅਣਗਿਣਤ ਨਾਇਕਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸਰਦਾਰ ਕਰਤਾਰ ਸਿੰਘ ਸਰਾਭਾ, ਸਰਦਾਰ ਊਧਮ ਸਿੰਘ, ਲਾਲਾ ਲਾਜਪਤ ਰਾਏ ਜੀ ਦੀਆਂ ਸ਼ਹਾਦਤਾਂ ਨੂੰ ਉਜਾਗਰ ਕੀਤੇ ਬਗੈਰ ਕਿਵੇਂ ਸੰਪੂਰਨ ਮੰਨਿਆ ਜਾ ਸਕਦਾ ਹੈ?
ਸ਼ਹੀਦਾਂ ਦੀ ਧਰਤੀ ਨਾਲ ਅਜਿਹੀ ਬੇਇਨਸਾਫ਼ੀ ਕਰਨ ਵਾਲਿਆਂ ਨੂੰ ਜਲਦ ਪਛਾਣਿਆ ਜਾਵੇ ਅਤੇ ਉਨ੍ਹਾਂ ਦੀ ਜਵਾਬਦੇਹੀ ਤੈਅ ਕੀਤੀ ਜਾਵੇ।”
----------- Advertisement -----------
ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਟਵੀਟ ਕਰ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਇਹ ਅਪੀਲ
Published on
----------- Advertisement -----------
----------- Advertisement -----------












