September 8, 2026, 10:06 am
----------- Advertisement -----------
HomeNewsLatest Newsਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਿੱਧੂ ਮੂਸੇਵਾਲਾ...

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਸਿੱਧੂ ਮੂਸੇਵਾਲਾ ਦੇ ਨਵੇਂ ਆਏ ਗੀਤ ਦੀ ਕੀਤੀ ਹਮਾਇਤ

Published on

----------- Advertisement -----------

ਬੀਤੇ ਦਿਨੀਂ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਗੀਤ ‘ਐਸ ਵਾਈ ਐਲ” ਰਿਲੀਜ਼ ਹੋਇਆ। ਇਹ ਗੀਤ ਛੇ ਮਿੰਟਾਂ ਵਿੱਚ ਹੀ ਹਿੱਟ ਹੋ ਗਿਆ। ਇਸ ਗੀਤ ਨੂੰ ਦੋ ਘੰਟਿਆਂ ‘ਚ 22 ਲੱਖ ਲੋਕਾਂ ਨੇ ਦੇਖਿਆ। ਸਿੱਧੂ ਨੇ ਇਸ ਆਖਰੀ ਗੀਤ ਰਾਹੀਂ ਪੰਜਾਬ ਅਤੇ ਹਰਿਆਣਾ ਦਰਮਿਆਨ ਚੱਲ ਰਹੇ ਐਸਵਾਈਐਲ ਦੇ ਮੁੱਦੇ ਨੂੰ ਪੇਸ਼ ਕੀਤਾ ਹੈ। ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਮਰਹੂਮ ਪੰਜਾਬੀ ਗਾਈਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਨਵੇਂ ਆਏ ਗੀਤ ਐੱਸ ਵਾਈ ਐੱਲ ਦੀ ਹਮਾਇਤ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਥੇ ਇਸ ਗੀਤ ਰਾਹੀਂ ਸਿੱਧੂ ਮੂਸੇਵਾਲਾ ਵੱਲੋਂ ਪੰਜਾਬ ਦੀ ਸੱਚੀ ਤਸਵੀਰ ਪੇਸ਼ ਕੀਤੀ ਗਈ ਹੈ, ਉਥੇ ਹੀ ਪੰਜਾਬ ਦੇ ਹੱਕੀ ਮਸਲਿਆਂ ਨੂੰ ਇਕ ਵਾਰ ਫਿਰ ਉਜਾਗਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਹ ਗੀਤ ਕੋਈ ਗੀਤ ਨਹੀਂ ਸਗੋਂ ਪੰਜਾਬ ਦੀ ਦੁਖਦਾਈ ਹਕੀਕਤ ਹੈ ਕਿਉਂਕਿ ਇਹ ਦਰਿਆਈ ਪਾਣੀਆਂ ‘ਤੇ ਪੰਜਾਬ ਦੇ ਹੱਕ ਦੀ ਗੱਲ ਕਰਦਾ ਹੈ। ਇੰਨਾ ਹੀ ਨਹੀਂ, ਸਗੋਂ ਇਹ ਗੀਤ ਉਨ੍ਹਾਂ ਸਿੱਖ ਕੈਦੀਆਂ ਦੀ ਵੀ ਗੱਲ ਕਰਦਾ ਹੈ, ਜੋ ਅੱਜ ਵੀ ਸਜਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲਾਂ ਵਿੱਚ ਬੰਦ ਹਨ। ਢੀਂਡਸਾ ਨੇ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਇੰਨੀ ਛੋਟੀ ਉਮਰ ਵਿੱਚ ਆਪਣੇ ਗੀਤ ਰਾਹੀਂ ਇੱਕ ਵਾਰ ਫਿਰ ਧੁੰਮਾਂ ਪਾ ਦਿੱਤੀਆਂ ਹਨ ਅਤੇ ਕਈ ਸਮਾਜਿਕ ਅਤੇ ਰਾਜਨੀਤਿਕ ਮੁੱਦਿਆਂ ‘ਤੇ ਰੋਸ਼ਨੀ ਪਾਉਣ ਦੀ ਕੋਸ਼ਿਸ਼ ਕੀਤੀ ਹੈ।।

ਢੀਂਡਸਾ ਨੇ ਕਿਹਾ ਕਿ ਐੱਸ ਵਾਈ ਐੱਲ ਗੀਤ ਨੇ ਪਾਣੀ ਦੇ ਵਿਵਾਦ, ਅਣਵੰਡੇ ਪੰਜਾਬ, 1984 ਦੇ ਸਿੱਖ ਕਤਲੇਆਮ, ਸਿੱਖ ਕੈਦੀਆਂ ਅਤੇ ਕਿਸਾਨ ਅੰਦੋਲਨ ਵਿਚ ਪਾਏ ਗਏ ਪੰਜਾਬੀਆਂ ਦੇ ਵਡਮੁੱਲੇ ਯੋਗਦਾਨ ਨੂੰ ਬਹੁਤ ਹੀ ਸੁੱਚਜੇ ਢੰਗ ਨਾਲ ਉਜਾਗਰ ਕੀਤਾ ਹੈ। ਉਨ੍ਹਾਂ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਇਸ ਗੀਤ ਤੋਂ ਪ੍ਰੇਰਣਾ ਲੈਂਦਿਆਂ ਸਮੂਹ ਸਿਆਸੀ ਪਾਰਟੀਆਂ ਆਪਣੀਆਂ ਸਿਆਸੀ ਵਿਚਾਰਧਾਰਾਵਾਂ ਤੋਂ ਉੱਪਰ ਉੱਠ ਕੇ ਪੰਜਾਬ ਦੀ ਇਸ ਲੰਬੀ ਪਾਣੀ ਦੀ ਲੜਾਈ ਨੂੰ ਜਿੱਤਣ ਲਈ ਇੱਕਜੁੱਟ ਹੋ ਕੇ ਲੜਾਈ ਲੜਨਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...