September 8, 2026, 10:06 am
----------- Advertisement -----------
HomeNewsLatest Newsਸੁਖਦੇਵ ਸਿੰਘ ਢੀਂਡਸਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

ਸੁਖਦੇਵ ਸਿੰਘ ਢੀਂਡਸਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕਰਨਗੇ ਮੁਲਾਕਾਤ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ। ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਸਮੇਂ ਦੀ ਮੰਗ ਕੀਤੀ ਹੈ। ਸੂਤਰਾਂ ਮੁਤਾਬਕ ਸੁਖਦੇਵ ਸਿੰਘ ਢੀਂਡਸਾ ਅਮਿਤ ਸ਼ਾਹ ਨਾਲ ਚੰਡੀਗੜ੍ਹ ਸਮੇਤ ਸੂਬੇ ਦੇ ਹੋਰਨਾਂ ਬੁਨਿਆਦੀ ਮਸਲਿਆਂ ਦੇ ਹੱਲ ਲਈ ਗੱਲਬਾਤ ਕਰਨਗੇ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਖਦੇਵ ਸਿੰਘ ਢੀਂਡਸਾ ਨੇ ਦੱਸਿਆ ਕਿ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਕਾਫ਼ੀ ਸਾਕਾਰਤਮਕ ਰਹੇਗੀ ਅਤੇ ਉਹ ਅਮਿਤ ਸ਼ਾਹ ਨਾਲ ਪੰਜਾਬ ਨਾਲ ਸੰਬੰਧਿਤ ਹੋਰਨਾਂ ਮੁੱਦਿਆਂ ‘ਤੇ ਵੀ ਗੱਲਬਾਤ ਕਰਨਗੇ। ਢੀਂਡਸਾ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ ਅਤੇ ਉਹ ਪੰਜਾਬ ਨੂੰ ਮਿਲਣਾ ਚਾਹੀਦਾ ਹੈ।
ਦੱਸ ਦਈਏ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਕੁਝ ਦਿਨ ਪਹਿਲਾਂ ਚੰਡੀਗੜ੍ਹ ਆਏ ਸਨ। ਉਨ੍ਹਾਂ ਚੰਡੀਗੜ੍ਹ ‘ਚ ਕੰਮ ਕਰਦੇ ਮੁਲਾਜ਼ਮਾਂ ‘ਤੇ ਕੇਂਦਰੀ ਸੇਵਾ ਨਿਯਮਾਂ ਦਾ ਐਲਾਨ ਕੀਤਾ। ਜਿਸ ਦੀ ਅਗਲੇ ਦਿਨ ਨੋਟੀਫਿਕਸ਼ਨ ਜਾਰੀ ਕਰ ਦਿਤੀ ਗਈ ਸੀ। ਇਸ ਤੋਂ ਬਾਅਦ ਵਿਵਾਦ ਸ਼ੁਰੂ ਹੋ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...

ਸ਼ੱਕੀ ਡਰੋਨ ਦਿਖਣ ਤੋਂ ਬਾਅਦ 7 ਉਡਾਣਾਂ ਮੋੜੀਆਂ ਗਈਆਂ

ਸ੍ਰੀ ਗੁਰੂ ਰਾਮ ਦਾਸ ਜੀ ਕੌਮਾਂਤਰੀ ਹਵਾਈ ਅੱਡੇ ’ਤੇ ਐਤਵਾਰ ਰਾਤ ਨੂੰ ਸੰਚਾਲਨ ਖੇਤਰ...

ਦੋਹਤੇ ਨੇ ਪ੍ਰਾਪਰਟੀ ਖਾਤਰ ਨਾਨੀ ਨੂੰ ਉਤਾਰਿਆ ਮੌਤ ਦੇ ਘਾਟ, CCTV ਨੇ ਖੋਲ੍ਹਿਆ ਸਾਰਿਆ ਭੇਦ

ਜਗਰਾਓਂ ਦੇ ਪਿੰਡ ਅਮਰਗੜ੍ਹ ਕਲੇਰ ਤੋਂ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ...

ਅਮਰੀਕਾ ਦੇ ਮਿਆਮੀ ਏਅਰਪੋਰਟ ‘ਤੇ ਕਾਰਗੋ ਪਲੇਨ ਰਨਵੇ ਤੋਂ ਬਾਹਰ ਨਿਕਲ ਕੇ ਗੱਡੀਆਂ ਨਾਲ ਟਕਰਾਇਆ, ਹੋਈਆਂ 5 ਮੌਤਾਂ

ਅਮਰੀਕਾ ਦੇ ਮਿਆਮੀ ਇੰਟਰਨੈਸ਼ਨਲ ਏਅਰਪੋਰਟ ‘ਤੇ ਬੀਤੇ ਦਿਨੀਂ ਇਕ ਬੋਇੰਗ ਕਾਰਗੋ ਪਲੇਨ ਲੈਂਡਿੰਗ ਦੇ...

‘ਪੰਜਾਬ ‘ਚ ਮੰਡਰਾਇਆ ਬਿਜਲੀ ਸੰਕਟ, 4 ਦਿਨਾਂ ‘ਚ ਕੋਲਾ ਨਾ ਮਿਲਿਆ ਤਾਂ ਲੱਗਣਗੇ ਬਿਜਲੀ ਦੇ ਕੱਟ’

ਪੰਜਾਬ ਵਿਚ ਫਿਰ ਤੋਂ ਬਿਜਲੀ ਸੰਕਟ ਮੰਡਰਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਬਿਜਲੀ...

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਪੰਜਾਬ ਅਤੇ ਤਿੰਨ ਕਰੋੜ ਪੰਜਾਬੀਆਂ ਦੀ ਪਿੱਠ ਵਿੱਚ ਛੁਰਾ ਮਾਰ ਰਹੀ ਹੈ

ਚੰਡੀਗੜ੍ਹ, 6 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਨੇ ਅੱਜ...