July 27, 2026, 3:10 pm
----------- Advertisement -----------
HomeNewsLatest Newsਸੁਖਜਿੰਦਰ ਰੰਧਾਵਾ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਨੂੰਨ ਦੀ ਕੀਤੀ...

ਸੁਖਜਿੰਦਰ ਰੰਧਾਵਾ ਨੇ ਬੇਅਦਬੀ ਕਾਂਡ ਦੇ ਦੋਸ਼ੀਆਂ ਖ਼ਿਲਾਫ ਸਖ਼ਤ ਕਾਨੂੰਨ ਦੀ ਕੀਤੀ ਮੰਗ

Published on

----------- Advertisement -----------

ਚੰਡੀਗੜ੍ਹ: ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਭਾਜਪਾ ਅਤੇ ‘ਆਪ’ ਦੇ ਸੂਬਾ ਪ੍ਰਧਾਨਾਂ ਅਤੇ ਆਗੂਆਂ ਨੂੰ ਪਵਿੱਤਰ ਗ੍ਰੰਥਾਂ ਦੀ ਬੇਅਦਬੀਆਂ ਤੇ ਰੋਕ ਯਕੀਨੀ ਬਣਾਉਣ ਅਤੇ ਕੇਂਦਰ ਸਰਕਾਰ ‘ਤੇ ਦਬਾਅ ਪਾ ਕੇ ਸੂਬੇ ‘ਚ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਖਤਮ ਕਰਨ ਲਈ ਆਪਣੇ ਅਹੁਦੇ ਦੀ ਵਰਤੋਂ ਕਰਨ।

ਇੱਕ ਟਵੀਟ ਵਿੱਚ, ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ 2021 ਵਿੱਚ ਗ੍ਰਹਿ ਮੰਤਰਾਲੇ ਨੂੰ ਭੇਜੇ ਇੱਕ ਪੱਤਰ ਨੂੰ ਸਾਂਝਾ ਕਰਦੇ ਹੋਏ, ‘ਇੰਡੀਅਨ ਪੀਨਲ ਕੋਡ (ਪੰਜਾਬ ਸੋਧ) ਬਿੱਲ 2018, ਅਤੇ ਫੌਜਦਾਰੀ ਜਾਬਤਾ (ਪੰਜਾਬ ਸੋਧ) ਬਿੱਲ 2018 ਬਾਰੇ ਜ਼ਿਕਰ ਕੀਤਾ। ਉਹਨਾਂ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ, ਮੁੱਖ ਮੰਤਰੀ ਭਗਵੰਤ ਮਾਨ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਉਹ ਇਹ ਮੁੱਦਾ ਕੇਂਦਰ ਕੋਲ ਉਠਾਉਣ ਅਤੇ ਇਸ ਬਿੱਲ ਨੂੰ ਜਲਦੀ ਤੋਂ ਜਲਦੀ ਪਾਸ ਕਰਵਾਉਣ ਤਾਂ ਜੋ ਧਾਰਮਿਕ ਦੀਆਂ ਬੇਅਦਬੀਆਂ ਨੂੰ ਰੋਕਿਆ ਜਾ ਸਕੇ।

ਰੰਧਾਵਾ ਨੇ ਆਪਣੇ ਟਵੀਟ ਵਿੱਚ ਜ਼ਿਕਰ ਕੀਤਾ ਕਿ ਪੰਜਾਬ ਕਾਂਗਰਸ ਵੱਲੋਂ ਸੂਬੇ ਵਿੱਚ ਆਪਣੇ ਸ਼ਾਸਨ ਦੌਰਾਨ ਵਿਧਾਨ ਸਭਾ ਵਿੱਚ ਬਿੱਲ ਪਾਸ ਕੀਤੇ ਗਏ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਦੇ ਮਾਣਯੋਗ ਰਾਜਪਾਲ ਨੇ ਪਵਿੱਤਰ ਗ੍ਰੰਥਾਂ ਦੀ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਖ਼ਤਮ ਕਰਨ ਲਈ ਮੌਜੂਦਾ ਸਜ਼ਾ ਦੇ ਪ੍ਰਬੰਧਾਂ ਵਿੱਚ ਸੋਧਾਂ ਨੂੰ ਪਹਿਲਾਂ ਹੀ ਮਨਜ਼ੂਰੀ ਦੇ ਦਿੱਤੀ ਹੈ। ਰੰਧਾਵਾ ਨੇ ਸਾਬਕਾ ਕਾਂਗਰਸੀ ਆਗੂ ਕੈਪਟਨ ਅਮਰਿੰਦਰ ਸਿੰਘ ਨੂੰ ਯਾਦ ਦਿਵਾਉਂਦਿਆਂ ਕਿਹਾ ਕਿ ਜਦੋਂ ਉਹ ਮੁੱਖ ਮੰਤਰੀ ਸਨ ਤਾਂ ਇਹ ਮੁੱਦਾ ਉਠਾਇਆ ਗਿਆ ਸੀ ਅਤੇ ਬਿੱਲ ਪਾਸ ਕੀਤੇ ਗਏ ਸਨ, ਉਨ੍ਹਾਂ ਨੂੰ ਕਿਹਾ ਕਿ ਉਹ ਧਰਮ ਲਈ ਆਵਾਜ਼ ਉਠਾਉਣ ਅਤੇ ਇਨ੍ਹਾਂ ਬਿੱਲਾਂ ਨੂੰ ਪਾਸ ਕਰਵਾਉਣ ਲਈ ਹੁਣ ਅਵਾਜ਼ ਬੁਲੰਦ ਕਰਨ ਜੋ ਭਾਰਤ ਦੇ ਰਾਸ਼ਟਰਪਤੀ ਦੀ ਮਨਜ਼ੂਰੀ ਦੀ ਉਡੀਕ ਕਰ ਰਹੇ ਹਨ।

ਇਹ ਕਹਿੰਦਿਆਂ ਕਿ ਕਾਂਗਰਸ ਪਾਰਟੀ ਸੂਬੇ ਵਿੱਚ ਹਾਲ ਹੀ ਵਿੱਚ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹੈ, ਉਨ੍ਹਾਂ ਕਿਹਾ ਕਿ ਇਨ੍ਹਾਂ ਗ੍ਰੰਥਾਂ ਦੀ ਪਵਿੱਤਰਤਾ ਦੀ ਰਾਖੀ ਕਰਨਾ ਹਰੇਕ ਨਾਗਰਿਕ ਦਾ ਫਰਜ਼ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਕੋਸ਼ਿਸ਼ਾਂ ਨੂੰ ਠੱਲ੍ਹ ਪਾਉਣ ਲਈ ਅਤੇ ਇਸ ਖਤਰੇ ਨਾਲ ਲੜਨ ਲਈ ਸਮਾਜ ਵਿਰੋਧੀ ਅਨਸਰਾਂ ਨੂੰ ਕਾਨੂੰਨ ਦੇ ਕਟਹਿਰੇ ਵਿੱਚ ਲਿਆਉਣ ਲਈ ਸਖ਼ਤ ਕਾਨੂੰਨ ਲਾਗੂ ਕੀਤੇ ਜਾਣੇ ਚਾਹੀਦੇ ਹਨ। ਸੀਨੀਅਰ ਆਗੂ ਨੇ ਇਹ ਵੀ ਕਿਹਾ ਕਿ ਇਹ ਕੋਸ਼ਿਸ਼ਾਂ ਧਾਰਮਿਕ ਆਜ਼ਾਦੀ ਅਤੇ ਸਮਾਜ ਦੇ ਤਾਣੇ-ਬਾਣੇ ‘ਤੇ ਹਮਲਾ ਹੈ।

ਸਾਬਕਾ ਕਾਂਗਰਸੀ ਆਗੂਆਂ ਸੁਨੀਲ ਜਾਖੜ ਅਤੇ ਕੈਪਟਨ ਅਮਰਿੰਦਰ ਸਿੰਘ ਨੂੰ ਬੇਨਤੀ ਕਰਨ ਤੋਂ ਇਲਾਵਾ, ਰੰਧਾਵਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਮੁੱਦੇ ਨੂੰ ਉਠਾਉਣ ਲਈ ਆਪਣੇ ਅਹੁਦੇ ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਹ ਮਾਮਲਾ ਪੰਜਾਬ ਦੇ ਲੋਕਾਂ ਲਈ ਬਹੁਤ ਅਹਿਮ ਹੈ ਅਤੇ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉਠ ਕੇ ਬਿੱਲ ਪਾਸ ਕਰਵਾਉਣ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ ਕਿਉਂਕਿ ਅਸੀਂ ਹੋਰ ਇੰਤਜ਼ਾਰ ਨਹੀਂ ਕਰ ਸਕਦੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਸਟ੍ਰੇਲੀਆ ਵਿੱਚ H5N1 ਬਰਡ ਫਲੂ ਦੇ 7 ਨਵੇਂ ਸ਼ੱਕੀ ਮਾਮਲੇ ਆਏ ਸਾਹਮਣੇ 

ਦੱਖਣੀ ਆਸਟ੍ਰੇਲੀਆ (ਐਸਏ) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਘਾਤਕ H5N1 ਬਰਡ ਫਲੂ ਸਟ੍ਰੇਨ ਦੇ...

ਬਿਜਲੀ ਮੁਲਾਜ਼ਮਾਂ ਵੱਲੋਂ ਹੜਤਾਲ ਖ਼ਤਮ: 6 ਦਿਨਾਂ ਬਾਅਦ ਕੰਮ ’ਤੇ ਪਰਤੇ ਹਜ਼ਾਰਾਂ ਕਰਮਚਾਰੀ

ਲਗਾਤਾਰ ਛੇ ਦਿਨ ਸਮੂਹਿਕ ਛੁੱਟੀ ਲੈ ਕੇ ਹੜਤਾਲ ’ਤੇ ਰਹੇ ਪੰਜਾਬ ਦੇ ਹਜ਼ਾਰਾਂ ਬਿਜਲੀ...

ਵਾਲਮੀਕਿ ਭਾਈਚਾਰੇ ਦੇ ਸੱਦੇ ‘ਤੇ ਦੋਆਬਾ ‘ਚ ‘ਪੰਜਾਬ ਬੰਦ’ ਵਰਗਾ ਮਾਹੌਲ

ਵਾਲਮੀਕਿ ਭਾਈਚਾਰੇ ਵੱਲੋਂ ਦਿੱਤੇ ਗਏ ‘ਪੰਜਾਬ ਬੰਦ’ ਦੇ ਸੱਦੇ ਕਾਰਨ ਸੋਮਵਾਰ ਨੂੰ ਪੂਰੇ ਦੋਆਬਾ...

ਰੋਜ਼ੀ-ਰੋਟੀ ਕਮਾਉਣ ਦੁਬਈ ਗਏ ਪੰਜਾਬੀ ਵਿਅਕਤੀ ਦੀ ਮੌਤ, ਸੜਕੀ ਹਾਦਸੇ ‘ਚ ਰਾਜਬੀਰ ਸਿੰਘ ਦੀ ਗਈ ਜਾਨ

ਦੁਬਈ ‘ਚ 36 ਸਾਲ ਦੇ ਪੰਜਾਬੀ ਵਿਅਕਤੀ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ...

ਲੋਕ ਸਭਾ ’ਚ ਅੱਜ ਪੇਸ਼ ਹੋਵੇਗਾ ਪੇਪਰ ਲੀਕ ਨਾਲ ਸਬੰਧਿਤ ਬਿੱਲ, 2024 ‘ਚ ਬਣੇ ਕਾਨੂੰਨ ਵਿਚ ਹੋਣਗੇ ਬਦਲਾਅ

ਧਰਮਿੰਦਰ ਪ੍ਰਧਾਨ ਦੇ ਅਸਤੀਫੇ ਤੇ ਵਿਦਿਆਰਥੀ ਅੰਦੋਲਨ ਖਤਮ ਹੋਣ ਦੇ 2 ਦਿਨ ਬਾਅਦ ਅੱਜ...

ਜਦੋਂ ਪੂਰਾ ਪਰਿਵਾਰ ਇਕੱਠਾ ਖੜ੍ਹਾ ਹੋਵੇ ਤਾਂ ਨਸ਼ੇ ਤੋਂ ਮੁਕਤੀ ਸੰਭਵ ਹੈ; ਅੱਜ ਮੇਰੇ ਪਤੀ ਪੂਰੀ ਤਰ੍ਹਾਂ ਨਸ਼ਾ-ਮੁਕਤ ਹਨ: ਬਲਵਿੰਦਰ ਕੌਰ, ਮੋਗਾ

*ਚੰਡੀਗੜ੍ਹ, 26 ਜੁਲਾਈ 2026:* ਭਗਵੰਤ ਮਾਨ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਔਰਤਾਂ ਆਸ...

ਪੰਜਾਬ ਦਾ ਇਤਿਹਾਸ ਯੋਧਿਆਂ ਦੀ ਬਹਾਦਰੀ ਅਤੇ ਕੁਰਬਾਨੀਆਂ ਨਾਲ ਲਿਖਿਆ ਗਿਆ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 26 ਜੁਲਾਈ,2026*:ਕਾਰਗਿਲ ਵਿਜੈ ਦਿਵਸ ਦੇ ਮੌਕੇ 'ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ...