September 18, 2026, 1:53 am
----------- Advertisement -----------
HomeNewsBreaking Newsਸੁਖਜਿੰਦਰ ਰੰਧਾਵਾ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

ਸੁਖਜਿੰਦਰ ਰੰਧਾਵਾ ਨੇ ਵਿਧਾਇਕ ਦੇ ਅਹੁਦੇ ਤੋਂ ਦਿੱਤਾ ਅਸਤੀਫਾ

Published on

----------- Advertisement -----------
  • ਗੁਰਦਾਸਪੁਰ ਤੋਂ ਭਾਜਪਾ ਦੇ ਦਿਨੇਸ਼ ਬੱਬੂ ਨੂੰ ਹਰਾ ਕੇ ਸੰਸਦ ਮੈਂਬਰ ਚੁਣੇ ਗਏ ਹਨ

ਗੁਰਦਾਸਪੁਰ, 14 ਜੂਨ 2024 – ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਡੇਰਾ ਬਾਬਾ ਨਾਨਕ ਸੀਟ ਤੋਂ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ।

ਉਹ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਚੋਣ ਜਿੱਤ ਕੇ ਸੰਸਦ ‘ਚ ਪੁੱਜੇ ਹਨ। ਉਨ੍ਹਾਂ ਨੇ ਚੋਣਾਂ ਵਿੱਚ ਭਾਜਪਾ ਦੇ ਦਿਨੇਸ਼ ਬੱਬੂ ਨੂੰ ਹਰਾਇਆ ਹੈ। ਉਨ੍ਹਾਂ ਨੂੰ 364043 ਵੋਟਾਂ ਮਿਲੀਆਂ ਹਨ। ਇਸ ਸਮੇਂ ਉਹ ਰਾਜਸਥਾਨ ਕਾਂਗਰਸ ਦੇ ਇੰਚਾਰਜ ਵੀ ਹਨ।

ਇਸ ਵਾਰ ਕੁੱਲ ਚਾਰ ਵਿਧਾਇਕਾਂ ਨੇ ਲੋਕ ਸਭਾ ਚੋਣ ਜਿੱਤੀ ਹੈ। ਇਨ੍ਹਾਂ ਵਿੱਚ ਕਾਂਗਰਸ ਦੇ ਡੇਰਾ ਬਾਬਾ ਨਾਨਕ ਤੋਂ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ, ਕਾਂਗਰਸ ਦੇ ਸੂਬਾ ਪ੍ਰਧਾਨ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ, ਬਰਨਾਲਾ ਤੋਂ ‘ਆਪ’ ਦੇ ਵਿਧਾਇਕ ਤੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਲ ਹੋਏ ਰਾਜ ਕੁਮਾਰ ਚੱਬੇਵਾਲ ਸ਼ਾਮਲ ਹਨ।

ਇਨ੍ਹਾਂ ਵਿੱਚੋਂ ਰਾਜ ਕੁਮਾਰ ਚੱਬੇਵਾਲ ਨੇ ਪਹਿਲਾਂ ਹੀ ਆਪਣਾ ਅਸਤੀਫਾ ਸਪੀਕਰ ਨੂੰ ਭੇਜ ਦਿੱਤਾ ਸੀ। ਜਦਕਿ ਹੁਣ ਸੁਖਜਿੰਦਰ ਸਿੰਘ ਰੰਧਾਵਾ ਨੇ ਆਪਣਾ ਅਸਤੀਫਾ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਬਾਕੀ ਦੋਵੇਂ ਵਿਧਾਇਕਾਂ ਨੂੰ ਵੀ ਅਸਤੀਫਾ ਦੇਣਾ ਪਵੇਗਾ। ਇਸ ਤੋਂ ਬਾਅਦ ਸਪੀਕਰ ਇਸ ਬਾਰੇ ਚੋਣ ਕਮਿਸ਼ਨ ਨੂੰ ਸੂਚਿਤ ਕਰਨਗੇ।

ਇਸ ਤੋਂ ਬਾਅਦ ਚੋਣ ਕਮਿਸ਼ਨ ਇਨ੍ਹਾਂ ਵਿਧਾਇਕਾਂ ਦੀਆਂ ਸੀਟਾਂ ‘ਤੇ ਉਪ ਚੋਣਾਂ ਕਰਵਾਉਣ ਬਾਰੇ ਫੈਸਲਾ ਲਵੇਗਾ। ਹਾਲਾਂਕਿ ਜਲੰਧਰ ਪੱਛਮੀ ਸੀਟ ਤੋਂ ਵਿਧਾਇਕ ਸ਼ੀਤਲ ਅੰਗੁਰਾਲ ਨੇ ਲੋਕ ਸਭਾ ਚੋਣਾਂ ਤੋਂ ਠੀਕ ਪਹਿਲਾਂ ਅਸਤੀਫਾ ਦੇ ਦਿੱਤਾ ਸੀ। ਜਿੱਥੇ ਹੁਣ ਚੋਣਾਂ ਹੋਣ ਜਾ ਰਹੀਆਂ ਹਨ।

ਕਾਨੂੰਨੀ ਮਾਹਿਰਾਂ ਮੁਤਾਬਕ ਸੰਸਦ ਮੈਂਬਰ ਚੁਣੇ ਗਏ ਸਾਰੇ ਆਗੂਆਂ ਨੂੰ 20 ਜੂਨ ਤੋਂ ਪਹਿਲਾਂ ਅਸਤੀਫ਼ਾ ਦੇਣਾ ਪਵੇਗਾ। ਕਿਉਂਕਿ ਦੋਵੇਂ ਅਹੁਦਿਆਂ ਨੂੰ ਇੱਕੋ ਸਮੇਂ ‘ਤੇ ਨਹੀਂ ਰੱਖਿਆ ਜਾ ਸਕਦਾ। ਜੇਕਰ ਵਿਧਾਇਕ ਨਿਰਧਾਰਿਤ ਸਮੇਂ ਅੰਦਰ ਅਸਤੀਫਾ ਨਹੀਂ ਦਿੰਦਾ ਹੈ ਤਾਂ ਚੋਣ ਕਮਿਸ਼ਨ ਵੱਲੋਂ ਉਸ ਦੀ ਲੋਕ ਸਭਾ ਸੀਟ ਖਾਲੀ ਮੰਨੀ ਜਾਵੇਗੀ। ਕਿਉਂਕਿ ਇਹ ਲੋਕ 4 ਜੂਨ 2024 ਨੂੰ ਚੋਣ ਜਿੱਤ ਗਏ ਸਨ। ਇਸ ਤੋਂ ਬਾਅਦ, ਸਾਰੇ ਲੋਕ ਸਭਾ ਸੰਸਦ ਮੈਂਬਰਾਂ ਦੀ ਚੋਣ ਨਾਲ ਸਬੰਧਤ ਨੋਟੀਫਿਕੇਸ਼ਨ 6 ਜੂਨ 2024 ਨੂੰ ਭਾਰਤ ਦੇ ਗਜ਼ਟ ਵਿੱਚ ਪ੍ਰਕਾਸ਼ਿਤ ਕੀਤਾ ਗਿਆ ਹੈ। ਅਸਤੀਫ਼ੇ ਦੀ ਪ੍ਰਕਿਰਿਆ ਉਸ ਨੋਟੀਫਿਕੇਸ਼ਨ ਦੇ 14 ਦਿਨਾਂ ਦੇ ਅੰਦਰ ਪੂਰੀ ਹੋਣੀ ਚਾਹੀਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...