ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2015 ਵਿੱਚ ਦਰਜ ਐਨਡੀਪੀਐਸ ਕੇਸ ਵਿੱਚ ਐਸਆਈਟੀ ਵੱਲੋਂ ਗ੍ਰਿਫ਼ਤਾਰ ਕੀਤੇ ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਦੀ ਰੈਗੂਲਰ ਜ਼ਮਾਨਤ ਦੀ ਮੰਗ ’ਤੇ ਪੰਜਾਬ ਸਰਕਾਰ ਨੂੰ 19 ਅਕਤੂਬਰ ਲਈ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ। ਅਦਾਲਤ ਨੇ ਸਰਕਾਰ ਨੂੰ ਅਗਲੀ ਸੁਣਵਾਈ ‘ਤੇ ਇਸ ਮਾਮਲੇ ‘ਚ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਸਨ। ਇਸ ਮਾਮਲੇ ‘ਚ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਵਿੱਚ ਸੁਣਵਾਈ ਹੋਵੇਗੀ ਅਤੇ ਪੰਜਾਬ ਸਰਕਾਰ ਰਿਪੋਰਟ ਦਾਖ਼ਲ ਕਰੇਗੀ।
ਪਟੀਸ਼ਨ ਦਾਇਰ ਕਰਦੇ ਹੋਏ ਖਹਿਰਾ ਨੇ ਕਿਹਾ ਕਿ ਇਸ ਮਾਮਲੇ ‘ਚ ਵੱਖ-ਵੱਖ ਪੱਧਰ ‘ਤੇ ਰਾਹਤ ਪ੍ਰਦਾਨ ਕੀਤੇ ਜਾਣ ਦੇ ਬਾਵਜੂਦ ਪੰਜਾਬ ਪੁਲਿਸ ਉਸ ਵਿਰੁੱਧ ਕਾਨੂੰਨ ਦੇ ਉਲਟ ਕਾਰਵਾਈ ਕਰ ਰਹੀ ਹੈ। ਖਹਿਰਾ ਦਾ ਕਹਿਣਾ ਹੈ ਕਿ ਉਨ੍ਹਾਂ ਖ਼ਿਲਾਫ਼ ਦਰਜ ਕੀਤਾ ਗਿਆ ਮਾਮਲਾ ਰਾਜਨੀਤੀ ਤੋਂ ਪ੍ਰੇਰਿਤ ਹੈ ਕਿਉਂਕਿ ਸੁਪਰੀਮ ਕੋਰਟ ਨੇ ਇਸ ਮਾਮਲੇ ‘ਤੇ ਪਹਿਲਾਂ ਹੀ ਰੋਕ ਲਗਾ ਦਿੱਤੀ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਹਾਈਕੋਰਟ (High Court) ਵਿੱਚ ਪਟੀਸ਼ਨ ਦਾਇਰ ਕਰਕੇ ਆਪਣੇ ਖ਼ਿਲਾਫ਼ ਕੀਤੀ ਗਈ ਕਾਰਵਾਈ ਅਤੇ ਗ੍ਰਿਫ਼ਤਾਰੀ ਨੂੰ ਚੁਣੌਤੀ ਦਿੱਤੀ ਹੈ।
----------- Advertisement -----------
ਸੁਖਪਾਲ ਖਹਿਰਾ ਮਾਮਲੇ ਦੀ ਚੰਡੀਗੜ੍ਹ ਹਾਈਕੋਰਟ ਵਿੱਚ ਸੁਣਵਾਈ ਅੱਜ, ਪੰਜਾਬ ਸਰਕਾਰ ਦਾਖ਼ਲ ਕਰੇਗੀ ਸਟੇਟਸ ਰਿਪੋਰਟ
Published on
----------- Advertisement -----------
----------- Advertisement -----------












