October 14, 2026, 10:28 pm
----------- Advertisement -----------
HomeNewsBreaking Newsਸੁਖਪਾਲ ਖਹਿਰਾ ਨੇ ਪੁਲਿਸ ਖਿਲਾਫ਼ ਲਾਈ ਹਾਈਕੋਰਟ 'ਚ ਪਟੀਸ਼ਨ

ਸੁਖਪਾਲ ਖਹਿਰਾ ਨੇ ਪੁਲਿਸ ਖਿਲਾਫ਼ ਲਾਈ ਹਾਈਕੋਰਟ ‘ਚ ਪਟੀਸ਼ਨ

Published on

----------- Advertisement -----------

ਚੰਡੀਗੜ੍ਹ, 6 ਅਕਤੂਬਰ 2023 (ਬਲਜੀਤ ਮਰਵਾਹਾ) – ਸਾਲ 2015 ਦੇ ਇੱਕ ਮਾਮਲੇ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੋਇਆ ਹੈ। ਇਸ ਕੇਸ ਨੂੰ ਲੈ ਕੇ ਹੁਣ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਹਰਿਆਣਾ ਹਾਈ ਕੋਰਟ ਦਾ ਰੁਖ ਕੀਤਾ ਹੈ। ਸੁਖਪਾਲ ਸਿੰਘ ਖਹਿਰਾ ਨੇ ਵਕੀਲ ਦੇ ਰਹੀਂ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਆਪਣੀ ਗ੍ਰਿਫ਼ਤਾਰ ਨੂੰ ਗਲਤ ਕਰਾਰ ਦਿੰਦਿਆਂ ਮੰਗ ਕੀਤੀ ਹੈ ਕਿ ਉਹਨਾਂ ਖਿਲਾਫ਼ ਜੋ ਕਾਰਵਾਈ ਕੀਤੀ ਗਈ ਹੈ ਅਦਾਲਤ ਇਸ ਨੂੰ ਰੱਦ ਕਰੇ।

ਇਸ ਪਟੀਸ਼ਨ ‘ਚ ਸੁਖਪਾਲ ਸਿੰਘ ਖਹਿਰਾ ਨੇ ਸੁਪਰੀਮ ਕੋਰਟ ਦੇ ਪਿਛਲੇ ਫੈਸਲੇ ਦਾ ਵੀ ਜ਼ਿਕਰ ਕੀਤਾ ਹੈ। ਕਾਂਗਰਸੀ ਲੀਡਰ ਖਹਿਰਾ ਦਾ ਕਹਿਣ ਹੈ ਕਿ ਸਾਲ 2017 ਵਿੱਚ ਸੁਪਰੀਮ ਕੋਰਟ ਨੇ ਉਸ ਨੂੰ ਵਾਧੂ ਮੁਲਜ਼ਮ ਵਜੋਂ ਸੰਮਨ ਜਾਰੀ ਕਰਕੇ ਉਸ ਖ਼ਿਲਾਫ਼ ਹੇਠਲੀ ਅਦਾਲਤ ਦੀ ਕਾਰਵਾਈ ’ਤੇ ਰੋਕ ਲਾ ਦਿੱਤੀ ਸੀ।

ਖਹਿਰਾ ਖਿਲਾਫ਼ ਇਹ ਕੇਸ ਅਸਲਾ ਐਕਟ ਤੋਂ ਇਲਾਵਾ ਐਨਡੀਪੀਐਸ ਤਹਿਤ ਦਰਜ ਕੀਤਾ ਗਿਆ ਸੀ। ਖਹਿਰਾ ਨੇ ਆਪਣੀ ਮੰਗ ‘ਚ ਕਿਹਾ ਕਿ ਉਨ੍ਹਾਂ ਨੇ ਇੱਜ਼ਤ-ਮਾਣ ਦੀ ਜ਼ਿੰਦਗੀ ਬਤੀਤ ਕੀਤੀ ਹੈ। ਉਨ੍ਹਾਂ ਨੇ ਸਾਰੀ ਉਮਰ ਲੋਕ ਸੇਵਾ ਕੀਤੀ ਹੈ, ਪਰ ਉਨ੍ਹਾਂ ਨੂੰ ਸਪੱਸ਼ਟ ਤੌਰ ‘ਤੇ ਅਸਿੱਧੇ, ਸਿਆਸੀ ਤੌਰ ‘ਤੇ ਪ੍ਰੇਰਿਤ, ਬਦਨੀਤੀ, ਅਸੰਗਤ ਅਤੇ ਘਿਣਾਉਣੇ ਵਿਚਾਰਾਂ ਲਈ ਪਰੇਸ਼ਾਨ ਕੀਤਾ ਜਾ ਰਿਹਾ ਹੈ।

ਇਸ ਦੌਰਾਨ ਇਹ ਮਾਮਲਾ ਸੁਣਵਾਈ ਲਈ ਜੱਜ ਵਿਕਾਸ ਬਹਿਲ ਕੋਲ ਪਹੁੰਚਿਆ, ਪਰ ਉਨ੍ਹਾਂ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਕੇਸ ਨੂੰ ਵਾਪਸ ਚੀਫ਼ ਜਸਟਿਸ ਕੋਲ ਭੇਜ ਦਿੱਤਾ। ਜੱਜ ਬਹਿਲ ਨੇ ਕਿਹਾ ਕਿ ਇੱਕ ਵਕੀਲ ਵਜੋਂ ਉਹ ਇੱਕ ਅਜਿਹੇ ਕੇਸ ਵਿੱਚ ਪੇਸ਼ ਹੋਏ ਸਨ, ਜਿਸ ਵਿੱਚ ਵਿਧਾਇਕ ਖਹਿਰਾ ਜਵਾਬਦੇਹ ਸਨ।

ਖਹਿਰਾ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 2021 ਵਿੱਚ 2015 ਦੇ ਡਰੱਗਜ਼ ਕੇਸ ਨਾਲ ਜੁੜੇ ਮਨੀ ਲਾਂਡਰਿੰਗ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਸੀ। ਉਸ ਨੂੰ 2022 ਵਿੱਚ ਜ਼ਮਾਨਤ ਮਿਲ ਗਈ ਸੀ। ਖਹਿਰਾ ਦਾ ਦਾਅਵਾ ਹੈ ਕਿ ਫਰਵਰੀ 2023 ਵਿੱਚ, ਸੁਪਰੀਮ ਕੋਰਟ ਨੇ ਨਸ਼ਿਆਂ ਦੇ ਮਾਮਲੇ ਵਿੱਚ ਉਨ੍ਹਾਂ ਦੇ ਖਿਲਾਫ ਆਦੇਸ਼ ਨੂੰ ਰੱਦ ਕਰ ਦਿੱਤਾ। ਇਸ ਤੋਂ ਬਾਅਦ 28 ਸਤੰਬਰ ਨੂੰ ਪੰਜਾਬ ਪੁਲਸ ਨੇ ਉਸ ਨੂੰ ਚੰਡੀਗੜ੍ਹ ਸਥਿਤ ਉਸ ਦੀ ਰਿਹਾਇਸ਼ ਤੋਂ ਗ੍ਰਿਫਤਾਰ ਕਰ ਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...

ਪੰਜਾਬ ਅਤੇ ਹਰਿਆਣਾ ਦੇ ਪੈਟਰੋਲ ਪੰਪ ਮਾਲਕਾਂ ਦਾ ਐਲਾਨ: UPI ਰਾਹੀਂ ਭੁਗਤਾਨ ਬੰਦ ਕਰਨ ਦੀ ਚਿਤਾਵਨੀ

ਪੰਜਾਬ ਅਤੇ ਹਰਿਆਣਾ ਦੇ ਪੈਟਰੋਲੀਅਮ ਡੀਲਰਾਂ ਨੇ UPI ਉੱਤੇ ਲੱਗਣ ਵਾਲੇ MDR ਉੱਤੇ ਨਾਰਾਜ਼ਗੀ...

VVIP ਕਾਫ਼ਲੇ ‘ਚ ਤਾਇਨਾਤ ਪੰਜਾਬ ਪੁਲਿਸ ਦੇ ਕਾਂਸਟੇਬਲ ਨੂੰ BSF ਨੇ 15KG ਹੈਰੋਇਨ ਸਮੇਤ ਕੀਤਾ ਕਾਬੂ

ਚੰਡੀਗੜ੍ਹ- ਨਸ਼ਾ-ਵਿਰੋਧੀ ਮੁਹਿੰਮ ਬਾਰੇ ਪੰਜਾਬ ਸਰਕਾਰ ਅਤੇ ਪੁਲਿਸ ਦੇ ਦਾਅਵੇ ਖੋਖਲੇ ਸਾਬਤ ਹੋਏ ਹਨ। ਇੱਕ...

ਬਿਹਾਰ ‘ਚ ਵੱਡਾ ਹਾਦਸਾ, ਗੰਗਾ ਨਦੀ ‘ਚ ਕਿਸ਼ਤੀ ਡੁੱਬਣ ਨਾਲ 13 ਬੱਚਿਆਂ ਦੀ ਮੌਤ

ਬਿਹਾਰ ਦੇ ਵੈਸ਼ਾਲੀ ਜ਼ਿਲ੍ਹੇ ‘ਚ ਗੰਗਾ ਨਦੀ ‘ਚ ਹੋਏ ਕਿਸ਼ਤੀ ਹਾਦਸਾ ਵਾਪਰਿਆ ਹੈ। ਰਾਘੋਪੁਰ...

ਮੋਹਾਲੀ ਵਿੱਚ ‘ਆਪ’ ਆਗੂ ਦੇ ਘਰ ‘ਤੇ ਗੋਲੀਬਾਰੀ, 8 ਰਾਊਂਡ ਕੀਤੇ ਫਾਇਰ

ਮੋਹਾਲੀ ਵਿੱਚ ਸਾਬਕਾ ਕਾਂਗਰਸੀ ਕੌਂਸਲਰ ਅਤੇ ਆਮ ਆਦਮੀ ਪਾਰਟੀ (ਆਪ) ਦੀ ਆਗੂ ਨੀਤੂ ਚੌਧਰੀ...

ਝੋਟਾ ਕਤਲ ਮਾਮਲਾ: ਮੁਲਜ਼ਮ ਦੇ ਘਰ-ਮੈਡੀਕਲ ਸਟੋਰ ‘ਤੇ ਚੱਲਿਆ ਪੀਲਾ ਪੰਜਾ, ਦੁਕਾਨ ਬਾਹਰ ਸੁੱਟੇ ਸਾਮਾਨ ਨੂੰ ਲੋਕਾਂ ਨੇ ਲਗਾਈ ਅੱਗ

ਮਾਨਸਾ ਪ੍ਰਸ਼ਾਸਨ ਅਤੇ ਪੁਲਿਸ ਨੇ ਪਰਮਿੰਦਰ ਸਿੰਘ ਝੋਟਾ ਕਤਲ ਕਾਂਡ ਦੇ ਮੁੱਖ ਮੁਲਜ਼ਮ ਅਸ਼ਵਨੀ...

ਸਿਹਤ ਕ੍ਰਾਂਤੀ: ਪੰਜਾਬ ਵਾਸੀਆਂ ਨੂੰ ਮਿਲਣਗੇ 153 ਨਵੇਂ ‘ਆਮ ਆਦਮੀ ਕਲੀਨਿਕ’

ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਲਿਆਂਦੀ ਗਈ ਸਿਹਤ ਕ੍ਰਾਂਤੀ ਤਹਿਤ ਲਗਾਤਾਰ ਵੱਡੇ ਪੱਧਰ ਉੱਤੇ...

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...