ਸੋਸ਼ਲ ਮੀਡੀਆ ‘ਤੇ ਇਕ ਨੌਜਵਾਨ ਦੀਆਂ ਉਂਗਲਾਂ ਵੱਢਣ ਦੀ ਵੀਡੀਓ ਵਾਇਰਲ ਹੋ ਰਹੀ ਹੈ। ਇਸ ਵੀਡੀਓ ‘ਚ 2 ਹਮਲਾਵਰ ਨਜ਼ਰ ਆ ਰਹੇ ਹਨ। ਜਿਸ ਵਿੱਚ ਇੱਕ ਨੇ ਨੌਜਵਾਨ ਨੂੰ ਫੜ ਲਿਆ ਹੈ, ਜਦਕਿ ਦੂਜੇ ਨੇ ਤਲਵਾਰ ਨਾਲ ਨੌਜਵਾਨ ਦੇ ਇੱਕ ਹੱਥ ਦੀਆਂ 4 ਉਂਗਲਾਂ ਵੱਢ ਦਿੱਤੀਆਂ ਹਨ। ਦੋਸ਼ੀਆਂ ਨੇ ਇਕ ਤੋਂ ਬਾਅਦ ਇਕ ਕਈ ਵਾਰ ਅਜਿਹਾ ਕੀਤਾ। ਇਸ ਦੌਰਾਨ ਦਰਦ ਨਾਲ ਕਰਾਹ ਰਹੇ ਨੌਜਵਾਨ ਨੇ ਆਪਣਾ ਹੱਥ ਪਿੱਛੇ ਖਿੱਚਣ ਦੀ ਕੋਸ਼ਿਸ਼ ਕੀਤੀ ਤਾਂ ਮੁਲਜ਼ਮਾਂ ਨੇ ਕਿਹਾ ਕਿ ਜੇਕਰ ਉਸ ਨੇ ਹੱਥ ਅੱਗੇ ਨਾ ਕੀਤਾ ਤਾਂ ਉਹ ਉਸ ਦੀ ਗਰਦਨ ਕੱਟ ਦੇਣਗੇ। ਇਸ ਵੀਡੀਓ ਨੂੰ ਪੰਜਾਬ ਦੇ ਕਾਂਗਰਸੀ ਆਗੂ ਅਤੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਵੀ ਆਪਣੇ ਟਵਿੱਟਰ ਅਕਾਊਂਟ ‘ਤੇ ਸ਼ੇਅਰ ਕੀਤਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਇਹ ਵੀਡੀਓ ਪੰਜਾਬ ਦੀ ਹੈ।
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕੀਤਾ ਕਿ ਉਹ ਇਸ ਵੀਡੀਓ ਨੂੰ ਸ਼ੇਅਰ ਕਰਦੇ ਹੋਏ ਝਿਜਕ ਰਹੇ ਹਨ। ਉਸ ਨੇ ਮੁਹਾਲੀ ਵਿੱਚ ਹੋਏ ਕਤਲ ਦਾ ਖ਼ਦਸ਼ਾ ਪ੍ਰਗਟਾਇਆ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਡੀਜੀਪੀ ਪੰਜਾਬ ਗੌਰਵ ਯਾਦਵ ਨੂੰ ਤੱਥਾਂ ਦੀ ਪੁਸ਼ਟੀ ਕਰਨ ਲਈ ਕਿਹਾ ਗਿਆ ਹੈ। ਖਹਿਰਾ ਨੇ ਕਿਹਾ ਕਿ ਅੱਤਿਆਚਾਰਾਂ ਦੀ ਇਹ ਲਗਾਤਾਰ ਤੀਜੀ ਵੀਡੀਓ ਹੈ।












