ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਦੋ ਦਿਨ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਅੱਜ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਖਹਿਰਾ ਅੱਠ ਸਾਲ ਪੁਰਾਣੇ ਡਰੱਗ ਮਾਮਲੇ ‘ਚ 28 ਸਤੰਬਰ ਨੂੰ ਚੰਡੀਗੜ੍ਹ ਤੋਂ ਗ੍ਰਿਫਤਾਰ ਕੀਤੇ ਗਏ ਸਨ।
ਦੱਸ ਦਈਏ ਕਿ ਅਦਾਲਤੀ ਕੰਪਲੈਕਸ ‘ਚ ਸਵੇਰ ਤੋਂ ਹੀ ਵੱਡੀ ਗਿਣਤੀ ‘ਚ ਆਗੂ ਤੇ ਵਰਕਰ ਮੌਜੂਦ ਹਨ ਜਦੋਂਕਿ ਸੁਰੱਖਿਆ ਦੇ ਮੱਦੇਨਜ਼ਰ ਅਦਾਲਤੀ ਚਾਰਦੀਵਾਰੀ ਦੇ ਆਲੇ-ਦੁਆਲੇ ਵੱਡੀ ਗਿਣਤੀ ‘ਚ ਪੁਲਿਸ ਮੌਜੂਦ ਹੈ। ਪੁਲਿਸ ਸੁਖਪਾਲ ਸਿੰਘ ਖਹਿਰਾ ਨੂੰ ਕਿਸੇ ਵੀ ਸਮੇਂ ਅਦਾਲਤ ਵਿੱਚ ਪੇਸ਼ ਕਰ ਸਕਦੀ ਹੈ।











