ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨੇ 2 ਦਿਨ ਪਹਿਲਾਂ ਹੀ ਅਕਾਲੀ ਦਲ ਤੋਂ ਅਸਤੀਫਾ ਦਿੱਤਾ ਸੀ। ਉਹ ਚੰਡੀਗੜ੍ਹ ਵਿੱਚ ਭਾਜਪਾ ਪ੍ਰਧਾਨ ਸੁਨੀਲ ਜਾਖੜ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ।
ਇਸ ਮੌਕੇ ਭਾਜਪਾ ਲੁਧਿਆਣਾ ਦੇ ਪ੍ਰਧਾਨ ਰਜਨੀਸ਼ ਧੀਮਾਨ, ਲੱਕੀ ਚੋਪੜਾ, ਯੂਥ ਆਗੂ ਮਹੇਸ਼ ਸ਼ਰਮਾ, ਰੋਹਿਤ ਕੁਮਾਰ ਜੋਸ਼ੀ, ਰਾਜਦੀਪ ਸਿੰਘ, ਨਰਿੰਦਰਪਾਲ ਸਿੰਘ ਆਦਿ ਹਾਜ਼ਰ ਸਨ। ਉਹ ਮੂਲ ਰੂਪ ਤੋਂ ਜਲੰਧਰ ਦੇ ਰਹਿਣ ਵਾਲੇ ਸਨ।
ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਸੁਖਵਿੰਦਰਪਾਲ ਸਿੰਘ ਗਰਚਾ ਦੇ ਭਾਜਪਾ ‘ਚ ਸ਼ਾਮਿਲ ਹੋਣ ‘ਤੇ ਸਵਾਗਤ ਕੀਤਾ ਹੈ ਉਨ੍ਹਾਂ ਟਵੀਟ ਕੀਤਾ ਕਿ “ਪੰਜਾਬ ਅੰਦਰ ਭਾਜਪਾ ਦਾ ਵਧਦਾ ਪਰਿਵਾਰ; ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਕੌਮੀ ਮੀਤ ਪ੍ਰਧਾਨ ਸੁਖਵਿੰਦਰਪਾਲ ਸਿੰਘ ਗਰਚਾ ਵੱਲੋਂ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਿਲ ਹੋਣ ਤੇ ਬਹੁਤ ਬਹੁਤ ਸਵਾਗਤ”
ਸੁਖਵਿੰਦਰਪਾਲ ਸਿੰਘ ਗਰਚਾ ਦੇ ਅਕਾਲੀ ਭਾਜਪਾ ਗਠਜੋੜ ਸਰਕਾਰ ਦੇ ਸਮੇਂ ਤੋਂ ਹੀ ਭਾਜਪਾ ਲੀਡਰਸ਼ਿਪ ਨਾਲ ਚੰਗੇ ਦੋਸਤਾਨਾ ਸਬੰਧ ਰਹੇ ਹਨ। ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਉਹ ਭਾਜਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹਨ।
----------- Advertisement -----------
ਅਕਾਲੀ ਦਲ ਦੇ ਸੀਨੀਅਰ ਆਗੂ ਸੁਖਵਿੰਦਰਪਾਲ ਸਿੰਘ ਗਰਚਾ BJP ‘ਚ ਸ਼ਾਮਿਲ;ਸੁਨੀਲ ਜਾਖੜ ਨੇ ਕੀਤਾ ਸਵਾਗਤ
Published on
----------- Advertisement -----------
----------- Advertisement -----------












