November 7, 2026, 6:25 am
----------- Advertisement -----------
HomeNewsLatest Newsਸੁਲਤਾਨਪੁਰ ਲੋਧੀ ਵਿਖੇ ਬਣ ਰਹੇ 'ਮੂਲ ਮੰਤਰ ਅਸਥਾਨ' 'ਚ ਵਾਪਰਿਆ ਮੰਦਭਾਗਾ ਹਾਦਸਾ

ਸੁਲਤਾਨਪੁਰ ਲੋਧੀ ਵਿਖੇ ਬਣ ਰਹੇ ‘ਮੂਲ ਮੰਤਰ ਅਸਥਾਨ’ ‘ਚ ਵਾਪਰਿਆ ਮੰਦਭਾਗਾ ਹਾਦਸਾ

Published on

----------- Advertisement -----------

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਦੇ ਇਤਿਹਾਸਿਕ ਗੁਰਦੁਆਰਾ ਸ਼੍ਰੀ ਸੰਤ ਘਾਟ ਸਾਹਿਬ ਨੇੜੇ ਵੇਈਂ ਨਦੀ ਦੇ ਕੰਢੇ ਤੇ ਉਸਾਰੇ ਜਾ ਰਹੇ “ਮੂਲ ਮੰਤਰ ਅਸਥਾਨ” ‘ਚ ਉਸ ਵੇਲੇ ਭਗਦੜ ਮਚ ਗਈ, ਜਦੋਂ ਉਕਤ ਇਮਾਰਤ ਨੂੰ ਰੰਗ ਕਰ ਰਹੇ ਇੱਕ ਪੇਂਟਰ ਦੀ ਚੌਥੀ ਮੰਜ਼ਿਲ ਤੋਂ ਡਿੱਗਣ ਕਾਰਨ ਦਰਦਨਾਕ ਮੌਤ ਹੋ ਗਈ ਹੈ। ਇਸ ਤੋਂ ਬਾਅਦ ਉੱਥੇ ਕੰਮ ਕਰ ਰਹੇ ਮਜ਼ਦੂਰਾਂ ਅਤੇ ਲੋਕਾਂ ਦੀ ਭਾਰੀ ਭੀੜ ਜਮ੍ਹਾਂ ਹੋ ਗਈ।
ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਕਿ ਮ੍ਰਿਤਕ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਜਾਂਦਾ, ਜਿੱਥੇ ਡਾਕਟਰਾਂ ਨੇ ਪੇਂਟਰ ਨੂੰ ਮ੍ਰਿਤਕ ਐਲਾਨ ਦਿੱਤਾ । ਮ੍ਰਿਤਕ ਮਜ਼ਦੂਰ ਦੀ ਸ਼ਨਾਖਤ ਸੁਖਵਿੰਦਰ ਸਿੰਘ (45) ਪੁੱਤਰ ਅਜੀਤ ਸਿੰਘ ਹਾਲ ਵਾਸੀ ਮਹੁੱਲਾ ਕਾਜ਼ੀ ਬਾਗ ਸੁਲਤਾਨਪੁਰ ਲੋਧੀ ਵਜੋਂ ਹੋਈ ਹੈ।
ਇਸ ਮੌਕੇ ਸਾਬਕਾ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਚੰਨਣ ਸਿੰਘ ਨੇ ਦੱਸਿਆ ਕਿ ਮੂਲ ਮੰਤਰ ਅਸਥਾਨ ਦੀ ਕਾਰ ਸੇਵਾ ਚੱਲ ਰਹੀ ਹੈ। ਜਿਸ ਦੇ ਸੰਦਰਭ ਵਿੱਚ ਇਮਾਰਤ ਨੂੰ ਰੰਗ ਰੋਗਨ ਕਰਨ ਦਾ ਕੰਮ ਚੱਲ ਰਿਹਾ ਹੈ। ਇਹ ਵਿਅਕਤੀ ਉੱਪਰ ਚੌਥੀ ਮੰਜ਼ਿਲ ਤੇ ਰੰਗ ਕਰ ਰਿਹਾ ਸੀ। ਦੱਸਿਆ ਜਾ ਰਿਹਾ ਹੈ ਕਿ ਇਸ ਦਾ ਪੈਰ ਤਿਲਕਣ ਨਾਲ ਹੇਠਾਂ ਡਿੱਗ ਪਿਆ ਅਤੇ ਇਸ ਨੂੰ ਆਸਪਾਸ ਦੇ ਮਜ਼ਦੂਰਾਂ ਅਤੇ ਵਿਅਕਤੀਆਂ ਵਲੋਂ ਉਸ ਨੂੰ ਜਖਮੀ ਹਾਲਤ ਵਿੱਚ ਸਥਾਨਕ ਸਿਵਲ ਹਸਪਤਾਲ ਵਿੱਚ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।
ਜ਼ਿਕਰਯੋਗ ਹੈ ਕਿ ਮ੍ਰਿਤਕ ਸੁਖਵਿੰਦਰ ਸਿੰਘ ਬੇਹਦ ਮਿਹਨਤ ਕਸ਼ ਵਿਅਕਤੀ ਸੀ ਅਤੇ ਪੇਂਟਰ ਦਾ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜਰ ਬਸਰ ਚਲਾਉਂਦਾ ਸੀ। ਉਹ ਆਪਣੇ ਪਿੱਛੇ ਇਕ ਚਾਰ ਸਾਲ ਦਾ ਬੇਟਾ ਅਤੇ ਪਤਨੀ ਛੱਡ ਗਿਆ। ਪਰਿਵਾਰ ਦਾ ਹੋਰ ਕੋਈ ਸਹਾਰਾ ਨਹੀਂ ਹੈ। ਮਾਮਲਾ ਐਸਜੀਪੀਸੀ ਪ੍ਰਧਾਨ ਦੇ ਧਿਆਨ ਵਿੱਚ ਆ ਚੁੱਕਾ ਹੈ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਮ੍ਰਿਤਕ ਨੌਜਵਾਨ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਤੇ ਨੌਕਰੀ ਦੇਣ ਬਾਬਤ ਵਿਚਾਰ ਕੀਤਾ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...

ਪੁੱਤ ਦੀ ਮੌਤ ਦਾ ਇਨਸਾਫ਼ ਮੰਗਦੀ ਮਾਂ ਬੋਲੀ- ਪੰਜਾਬ ‘ਚ ਨਸ਼ਾ ਬੰਦ ਹੋਵੇ

ਪਰਵਿੰਦਰ ਝੋਟਾ ਦਾ PGI ‘ਚ ਪੋਸਟਮਾਰਟਮ ਸ਼ੁਰੂ ਹੋ ਗਿਆ ਹੈ। ਕਾਗਜ਼ੀ ਕਾਰਵਾਈ ਤੋਂ ਬਾਅਦ...

ਫਰੀਦਕੋਟ: ਦਾਜ਼ ਲਈ ਲਾੜੇ ਨੇ ਤੋੜਿਆ ਵਿਆਹ, 10 ਲੱਖ ਨਕਦੀ ਤੇ 4 ਤੋਲੇ ਸੋਨੇ ਦੀ ਮੰਗ

ਫਰੀਦਕੋਟ ਵਿੱਚ ਲਾੜੇ ਨੂੰ ਲੋੜੀਂਦਾ ਦਾਜ ਨਾ ਮਿਲਣ ‘ਤੇ ਉਹ ਵਿਆਹ ਦੀ ਬਰਾਤ ਨਹੀਂ...

‘ਧਨਤੇਰਸ’ ਮੌਕੇ ਸੋਨੇ-ਚਾਂਦੀ ਦੇ ਵਧੇ ਭਾਅ, ਸੋਨਾ 2,507 ਰੁਪਏ ਹੋਇਆ ਮਹਿੰਗਾ

ਧਨਤੇਰਸ ‘ਤੇ ਸੋਨਾ-ਚਾਂਦੀ ਦੋਵੇਂ ਮਹਿੰਗੇ ਹੋ ਗਏ। ਇੰਡੀਆ ਬੁਲੀਅਨ ਐਂਡ ਜਵੈਲਰਸ ਐਸੋਸੀਏਸ਼ਨ ਮੁਤਾਬਕ 10...

  ED ਰੇਡ ਦੌਰਾਨ ਭਾਜਪਾ ਦੀ ਪੇਸ਼ਕਸ਼ ਠੁਕਰਾਈ: ਡਾ. ਅਮਨਦੀਪ ਕੌਰ

ਚੰਡੀਗੜ੍ਹ 5 ਨਵੰਬਰ:ਮੋਗਾ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਆਗਾਮੀ ਚੋਣਾਂ ਲਈ ਉਮੀਦਵਾਰ...

 8ਵੇਂ ਦਿਨ ਕੀਤਾ ਗਿਆ ਦਲਜੀਤ ਸਿੰਘ ਦਾ ਸਸਕਾਰ, ਭੈਣ ਨੇ ਦਿੱਤਾ ਅਰਥੀ ਨੂੰ ਮੋਢਾ

 ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਦਾ ਪੀਜੀਆਈ ਚੰਡੀਗੜ੍ਹ ਵਿਖੇ ਪੋਸਟਮਾਰਟਮ...