October 15, 2026, 5:05 pm
----------- Advertisement -----------
HomeNewsLatest Newsਸੁਨੀਲ ਜਾਖੜ ਨੇ ਕੇਂਦਰ ਤੋਂ ਆਇਆ ਫੰਡ ਬਿਨਾਂ ਗਿਰਦਾਵਰੀ ਪੀੜਤ ਲੋਕਾਂ ਦੀ...

ਸੁਨੀਲ ਜਾਖੜ ਨੇ ਕੇਂਦਰ ਤੋਂ ਆਇਆ ਫੰਡ ਬਿਨਾਂ ਗਿਰਦਾਵਰੀ ਪੀੜਤ ਲੋਕਾਂ ਦੀ ਭਰਪਾਈ ਲਈ ਤੁਰੰਤ ਵੰਡਣ ਦੀ ਮੁੱਖ ਮੰਤਰੀ ਨੂੰ ਕੀਤੀ ਅਪੀਲ

Published on

----------- Advertisement -----------

ਚੰਡੀਗੜ੍ਹ 14 ਜੁਲਾਈ : ਸਮੇਂ ਸਿਰ ਚੇਤਾਵਨੀਆਂ ਦੇ ਬਾਵਜੂਦ ਹੜ੍ਹਾਂ ਦੀ ਗੰਭੀਰ ਸਥਿਤੀ ਨੂੰ ਲੈ ਕੇ ਨਿਰਾਸ਼ਾਜਨਕ ਜਵਾਬ ਦੇਣ ਲਈ ਭਗਵੰਤ ਮਾਨ ਸਰਕਾਰ ਦੀ ਆਲੋਚਨਾ ਕਰਦੇ ਹੋਏ, ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੂਬਾ ਸਰਕਾਰ ਨੂੰ ਨਿਸ਼ਾਨੇ ਤੇ ਲੈਂਦਿਆ ਕਿਹਾ ਕਿ ਸੱਤਾਧਾਰੀ ਧਿਰ ਡਰਾਮੇ ਕਰ ਰਹੇ ਹਨ, ਜਦਕਿ ਸੂਬੇ ਵਿੱਚ ਲੋਕ ਆਪਣੇ ਘਰ ਗੁਆਉਣ ਅਤੇ ਬਚਾਅ ਲਈ ਲੜ ਰਹੇ ਹਨ।

ਸੁਨੀਲ ਜਾਖੜ ਨੇ ਕਿਹਾ ਕਿ ਲੋਕਾਂ ਨੂੰ ਅੱਜ ਫੌਰੀ ਰਾਹਤ ਦੀ ਲੋੜ ਹੈ ਨਾ ਕਿ ‘ਆਪ’ ਆਗੂਆਂ ਦੇ ਫੋਟੋ ਸਟੰਟ ਦੀ ਜੋ ਕਿ ਔਨਲਾਈਨ ਸਰਗਰਮ ਰਹਿਣ ਦੇ ਸ਼ੌਕੀਨ ਹਨ। ਜਾਖੜ ਨੇ ਕਿਹਾ ਕਿ ਸੂਬਾ ਸਰਕਾਰ ਗਿਰਦਾਵਰੀ ਦੀ ਉਡੀਕ ਨਾ ਕਰੇ ਅਤੇ ਨੁਕਸਾਨ ਝੱਲਣ ਵਾਲੇ ਸਾਰੇ ਲੋਕਾਂ ਨੂੰ ਤੁਰੰਤ ਅੰਤਰਿਮ ਰਾਹਤ ਪ੍ਰਦਾਨ ਕਰੇ। ਜਾਖੜ ਨੇ ਮੁੱਖ ਮੰਤਰੀ ਨੂੰ ਸਰਹੱਦੀ ਖੇਤਰਾਂ ਦੇ ਕਿਸਾਨਾਂ ਜਿਨ੍ਹਾਂ ਕੋਲ ਗਿਰਦਾਵਰੀ ਦੇ ਦਸਤਾਵੇਜ਼ ਨਹੀਂ ਹਨ, ਉਨਾਂ ਨੂੰ ਵੀ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਯਕੀਨੀ ਬਣਾਉਣ ਦੀ ਅਪੀਲ ਕੀਤੀ।

ਸੁਨੀਲ ਜਾਖੜ ਨੇ ਸਥਿਤੀ ਦਾ ਜਾਇਜ਼ਾ ਲੈਣ ਅਤੇ ਜ਼ਮੀਨੀ ਪੱਧਰ ‘ਤੇ ਲੋਕਾਂ ਨਾਲ ਗੱਲਬਾਤ ਕਰਨ ਲਈ ਪਹਿਲਾਂ ਫਿਰੋਜ਼ਪੁਰ, ਜ਼ੀਰਾ ਅਤੇ ਸ਼ਾਹਕੋਟ ਖੇਤਰਾਂ ਦਾ ਦੌਰਾ ਕੀਤਾ ਅਤੇ ਕਿਸਾਨਾਂ ਨੂੰ ਭਰੋਸਾ ਦਿਵਾਇਆ ਕਿ ਉਹ ਸੂਬਾ ਸਰਕਾਰ ਨਾਲ ਪ੍ਰਭਾਵੀ ਅਤੇ ਸਮੇਂ ਸਿਰ ਮੁਆਵਜ਼ੇ ਲਈ ਆਪਣੀ ਲੜਾਈ ਲੜਨਗੇ ਤੇ ਸੁੱਤੀ ਪਈ ਸਰਕਾਰ ਨੂੰ ਜਗਾਉਣਗੇ। ਉਨਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਮੁੱਖ ਮੰਤਰੀ ਤੋਂ ਪੁੱਛ ਰਹੇ ਹਨ ਕਿ ਜਦੋਂ 4 ਜੁਲਾਈ ਨੂੰ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤੇ ਗਏ ਸਨ ਤਾਂ ਉਨ੍ਹਾਂ ਨੇ ਹੜ੍ਹ ਦੀਆਂ ਤਿਆਰੀਆਂ ਦਾ ਜਾਇਜ਼ਾ ਕਿਉਂ ਨਹੀਂ ਲਿਆ? 6 ਜੁਲਾਈ ਨੂੰ ਆਰੇਂਜ ਅਲਰਟ ਜਾਰੀ ਕੀਤਾ ਸੀ, ਪਰ ਮੁੱਖ ਮੰਤਰੀ ਦੂਜੇ ਰਾਜਾਂ ਦੇ ਦੌਰੇ ‘ਤੇ ਰੁੱਝੇ ਰਹੇI ਜਾਖੜ ਨੇ ਕਿਹਾ ਕਿ ਜੇਕਰ ਮੁੱਖ ਮੰਤਰੀ ਨੇ ਸਮੇਂ ਸਿਰ ਸਥਿਤੀ ਦਾ ਜਾਇਜ਼ਾ ਲਿਆ ਹੁੰਦਾ ਅਤੇ ਉਪਾਅ ਕਰਨ ਦੇ ਆਦੇਸ਼ ਦਿੱਤੇ ਹੁੰਦੇ ਤਾਂ ਅੱਜ ਸਥਿਤੀ ਇੰਨੀ ਚਿੰਤਾਜਨਕ ਨਾ ਹੁੰਦੀ।

ਸੁਨੀਲ ਜਾਖੜ ਨੇ ਕਿਹਾ ਕਿ ਇਸ ਸਾਲ ਡਰੇਨਾਂ ਦੀ ਸਫ਼ਾਈ ਨਾ ਹੋਣ ਕਾਰਨ ਸਥਿਤੀ ਵਿਗੜ ਗਈ ਹੈ। ਜਾਖੜ ਨੇ ਸਾਲਾਨਾ ਪ੍ਰਬੰਧ ਕਰਨ ਵਿੱਚ ਅਸਫਲ ਰਹਿਣ ਲਈ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕੀਤੀ, ਜਿਸ ਨੂੰ ਮੁੱਖ ਮੰਤਰੀ ਨੇ ਬਰਸਾਤ ਦਾ ਮੌਸਮ ਸ਼ੁਰੂ ਹੋਣ ਤੋਂ ਪਹਿਲਾਂ ਯਕੀਨੀ ਬਣਾਉਣਾ ਚਾਹੀਦਾ ਸੀ। ਸਾਰੇ ਪ੍ਰਭਾਵਿਤ ਲੋਕਾਂ ਨੂੰ ਹਰ ਤਰ੍ਹਾਂ ਦੀ ਮਦਦ ਅਤੇ ਸਮਰਥਨ ਦੇਣ ਲਈ ਭਾਜਪਾ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ, ਜਾਖੜ ਨੇ ਪੰਜਾਬੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਤੁਰੰਤ ਨਿਪਟਾਰੇ ਨੂੰ ਯਕੀਨੀ ਬਣਾਉਣ ਲਈ ਲੋੜੀਂਦੀਆਂ ਸ਼ਰਤਾਂ ਤੋਂ ਛੋਟ ਦੇ ਕੇ 218.40 ਕਰੋੜ ਰੁਪਏ ਸਮੇਂ ਸਿਰ ਜਾਰੀ ਕਰਨ ਲਈ ਪ੍ਰਧਾਨ ਮੰਤਰੀ ਮੋਦੀ ਦਾ ਧੰਨਵਾਦ ਕੀਤਾ।

ਇਸ ਮੌਕੇ ਜਾਖੜ ਦੇ ਨਾਲ ਰਾਣਾ ਗੁਰਮੀਤ ਸਿੰਘ ਸੋਢੀ, ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ, ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ, ਜ਼ਿਲ੍ਹਾ ਜਲੰਧਰ ਦਿਹਾਤੀ ਦੇ ਪ੍ਰਧਾਨ ਪੰਕਜ ਢੀਂਗਰਾ, ਸਾਬਕਾ ਵਿਧਾਇਕ ਤੇ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਇੰਦਰ ਇਕਬਾਲ ਅਟਵਾਲ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਆਪ’ ਨੇ ਦੀਪਕ ਬਾਲੀ ਨੂੰ ਦਿੱਤੀ ਅਹਿਮ ਜ਼ਿੰਮੇਵਾਰੀ

 ਆਮ ਆਦਮੀ ਪਾਰਟੀ ਨੇ ਜਲੰਧਰ ਕੈਂਟ ਦੇ ਹਲਕਾ ਇੰਚਾਰਜ ਨੂੰ ਬਦਲ ਦਿੱਤਾ ਹੈ ।...

 ਬਿਨਾਂ ਸੀਐੱਮ ਚਿਹਰੇ ਦੇ ਲੜੇਗੀ ਕਾਂਗਰਸ; ਪੰਜਾਬ ਵਿੱਚ 100 ਫੀਸਦੀ ਸਰਕਾਰ ਬਣਾਵਾਂਗੇ: ਪਾਇਲਟ

ਕਾਂਗਰਸ ਦੇ ਪੰਜਾਬ ਇੰਚਾਰਜ ਸਚਿਨ ਪਾਇਲਟ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਦੀ ਪਾਰਟੀ...

ਲੁਧਿਆਣਾ ‘ਚ ਨੌਜਵਾਨ ਨਾਲ ਵਾਪਰਿਆ ਭਾਣਾ, 11 ਹਾਜ਼ਾਰ ਵੋਲਟ ਦੀਆਂ ਤਾਰਾਂ ਦੀ ਲਪੇਟ ’ਚ ਆਉਣ ਕਾਰਨ ਹੋਈ ਮੌਤ

ਲੁਧਿਆਣਾ ਦੇ ਜਮਾਲਪੁਰ ਵਿੱਚ ਚੰਡੀਗੜ੍ਹ ਰੋਡ ‘ਤੇ ਇੱਕ ਦੁਖਦਾਈ ਘਟਨਾ ਵਾਪਰੀ, ਜਿੱਥੇ ਬਿਜਲੀ ਦਾ...

ਆਮਿਰ ਖਾਨ ਦੇ ਭਾਣਜੇ ਇਮਰਾਨ ਖਾਨ ਨੂੰ 28 ਅਕਤੂਬਰ ਤੱਕ ਭਾਰਤ ਛੱਡਣ ਦਾ ਨੋਟਿਸ

ਮੁੰਬਈ ਪੁਲਿਸ ਨੇ ਅਦਾਕਾਰ ਇਮਰਾਨ ਖਾਨ ਨੂੰ ਇੱਕ ਨੋਟਿਸ ਜਾਰੀ ਕਰਕੇ 28 ਅਕਤੂਬਰ ਤੱਕ...

  ਪੰਜਾਬ ਬੰਦ ਦਾ ਅਸਰ: ਲਾਡੋਵਾਲ ਟੋਲ ਪਲਾਜ਼ਾ ਕੀਤਾ ਫ੍ਰੀ, ਅਣਮਿੱਥੇ ਸਮੇਂ ਲਈ ਮੁਫ਼ਤ ਰੱਖਣ ਦਾ ਐਲਾਨ

ਪੰਜਾਬ ਬੰਦ ਦੀ ਕਾਲ ਦਾ ਅਸਰ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੇ ਦੇਖਣ ਨੂੰ...

ਫਿਲੌਰ ‘ਚ CM ਮਾਨ ਨੇ ਸੱਦੀ ਹਾਈ ਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆਂ ਦੇ SSP, DC, DSP ਤੇ SDM ਹੋਣਗੇ ਸ਼ਾਮਲ

CM ਭਗਵੰਤ ਮਾਨ ਨੇ ਭਲਕੇ ਹਾਈ ਲੈਵਲ ਮੀਟਿੰਗ ਸੱਦੀ ਹੈ। ਮੁੱਖ ਮੰਤਰੀ ਵੱਲੋਂ ਕੱਲ੍ਹ...

ਝੋਟਾ ਕਤਲ ਕਾਂਡ: ਮਾਨਸਾ ਦੀ ਮਹਿਲਾ SHO ਬੇਅੰਤ ਕੌਰ ਮੁਅੱਤਲ, DSP ਖਿਲਾਫ਼ ਵੀ ਐਕਸ਼ਨ ਦੀ ਤਿਆਰੀ

ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਜਨਤਕ ਰੋਸ...

ਪਰਵਿੰਦਰ ਝੋਟਾ ਕਤਲਕਾਂਡ ’ਚ ਪੁਲਿਸ ਦੀ ਵੱਡੀ ਕਾਰਵਾਈ, 2 ਹੋਰਾਂ ਦੇ ਨਾਮ ਆਏ ਸਾਹਮਣੇ

ਪਰਵਿੰਦਰ ਝੋਟਾ ਕਤਲਕਾਂਡ ਮਾਮਲਾ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆ ਰਹੀ ਹੈ। ਮਾਨਸਾ ‘ਚ...

. ਹੁਸ਼ਿਆਰਪੁਰ ਤੋਂ CM ਮਾਨ ਦਾ ਵੱਡਾ ਐਲਾਨ, ਪੰਜਾਬ ਵਿੱਚ 154 ਨਵੇਂ ਮੁਹੱਲਾ ਕਲੀਨਿਕ ਸ਼ੁਰੂ

  *ਹੁਸ਼ਿਆਰਪੁਰ, 14 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 154 ਨਵੇਂ ਆਮ ਆਦਮੀ...