June 11, 2026, 12:59 am
----------- Advertisement -----------
HomeNewsBreaking Newsਜਲੰਧਰ: ਕੋਰੀਅਰ ਰਾਹੀਂ ਵਿਦੇਸ਼ਾਂ 'ਚ ਨਸ਼ਿਆਂ ਦੀ ਸਪਲਾਈ, 3 ਨ.ਸ਼ਾ ਤਸ.ਕਰ ਕਾ.ਬੂ

ਜਲੰਧਰ: ਕੋਰੀਅਰ ਰਾਹੀਂ ਵਿਦੇਸ਼ਾਂ ‘ਚ ਨਸ਼ਿਆਂ ਦੀ ਸਪਲਾਈ, 3 ਨ.ਸ਼ਾ ਤਸ.ਕਰ ਕਾ.ਬੂ

Published on

----------- Advertisement -----------

ਜਲੰਧਰ ‘ਚ ਸਿਟੀ ਪੁਲਿਸ ਨੇ ਕੋਰੀਅਰ ਸਰਵਿਸ ਰਾਹੀਂ ਵਿਦੇਸ਼ਾਂ ‘ਚ ਨਸ਼ਾ ਸਪਲਾਈ ਕਰਨ ਵਾਲੇ 3 ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਇੱਕ ਕੋਰੀਅਰ ਬਰਾਮਦ ਕੀਤਾ ਹੈ, ਜਿਸ ਵਿੱਚ ਕਰੀਬ 5 ਕਿਲੋ ਅਫੀਮ ਬਰਾਮਦ ਹੋਈ ਹੈ। ਇਹ ਕਾਰਵਾਈ ਸੀਆਈਏ ਸਟਾਫ਼ ਜਲੰਧਰ ਸਿਟੀ ਦੇ ਇੰਚਾਰਜ ਸੁਰਿੰਦਰ ਸਿੰਘ ਕੰਬੋਜ ਦੀ ਦੇਖ-ਰੇਖ ਹੇਠ ਕੀਤੀ ਗਈ।

 ਜਾਣਕਾਰੀ ਦਿੰਦਿਆਂ ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਜਲੰਧਰ ਸਿਟੀ ਦੇ ਸੀਆਈਏ ਸਟਾਫ਼ ਦੀਆਂ ਟੀਮਾਂ ਨੇ ਉਕਤ ਕਾਰਵਾਈ ਕੀਤੀ ਹੈ। ਜਿਸ ਵਿੱਚ ਪੁਲਿਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫਾਸ਼ ਕੀਤਾ। ਡਰੱਗ ਕਾਰਟੈਲ ਨੂੰ ਯੂਕੇ, ਅਮਰੀਕਾ, ਕੈਨੇਡਾ ਅਤੇ ਆਸਟ੍ਰੇਲੀਆ ਵਿੱਚ ਬਹੁਤ ਸਾਰੇ ਨਸ਼ਾ ਤਸਕਰ ਚਲਾ ਰਹੇ ਸਨ। 

ਦੱਸ ਦਈਏ ਕਿ ਮੁਲਜ਼ਮ ਅੰਤਰਰਾਸ਼ਟਰੀ ਕੋਰੀਅਰ ਸੇਵਾਵਾਂ ਦੀ ਵਰਤੋਂ ਕਰਕੇ ਪੂਰੀ ਦੁਨੀਆ ਵਿੱਚ ਸਪਲਾਈ ਪਹੁੰਚਾਉਂਦੇ ਸਨ। ਹੁਣ ਤੱਕ ਦੀ ਜਾਂਚ ਵਿੱਚ ਉਕਤ ਮੁਲਜ਼ਮਾਂ ਦੀ ਭਾਲ ਲਈ ਜਲੰਧਰ ਅਤੇ ਹੋਰ ਜ਼ਿਲ੍ਹਿਆਂ ਤੋਂ ਕਈ ਕੋਰੀਅਰ ਸਰਵਿਸ ਚਲਾਉਣ ਵਾਲੀਆਂ ਕੰਪਨੀਆਂ ਨਿਕਲੀਆਂ ਹਨ। ਜਿਸ ਬਾਰੇ ਪੁਲਿਸ ਅੱਜ 2 ਵਜੇ ਖੁਲਾਸਾ ਕਰੇਗੀ। ਫਿਲਹਾਲ ਪੁਲਿਸ ਨੇ ਇੱਕ ਪਾਰਸਲ ਬਰਾਮਦ ਕਰ ਲਿਆ ਹੈ। ਜਿਸ ਨੂੰ ਜਲੰਧਰ ਦੀ ਕੋਰੀਅਰ ਕੰਪਨੀ ਰਾਹੀਂ ਕੈਨੇਡਾ ਦੇ ਐਲਬਰਟ ਸੂਬੇ ਵਿੱਚ ਭੇਜਿਆ ਜਾਣਾ ਸੀ।

ਪੁਲਿਸ ਨੇ ਇਸ ਮਾਮਲੇ ‘ਚ 3 ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ। ਜਿਸਦੇ ਖਿਲਾਫ ਥਾਣਾ ਜਲੰਧਰ ਵਿਖੇ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਿਸ ਜਲਦ ਹੀ ਦੋਸ਼ੀਆਂ ਨੂੰ ਅਦਾਲਤ ‘ਚ ਪੇਸ਼ ਕਰਕੇ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰੇਗੀ। ਮੁਲਜ਼ਮਾਂ ਦੇ ਬੈਕਵਰਡ ਅਤੇ ਫਾਰਵਰਡ ਲਿੰਕੇਜ ਨੂੰ ਲੈ ਕੇ ਜਾਂਚ ਜਾਰੀ ਹੈ। ਜਿਸ ਤੋਂ ਬਾਅਦ ਪੁਲਿਸ ਹੋਰ ਦੋਸ਼ੀਆਂ ਨੂੰ ਵੀ ਗ੍ਰਿਫਤਾਰ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...