July 25, 2026, 12:44 am
----------- Advertisement -----------
HomeNewsBreaking Newsਬੀ.ਪੀ.ਸੀ.ਐੱਲ ਲਾਲੜੂ ਡਿਪੂ ਤੋਂ ਸਪਲਾਈ ਸੇਵਾਵਾਂ ਮੁੜ ਬਹਾਲ

ਬੀ.ਪੀ.ਸੀ.ਐੱਲ ਲਾਲੜੂ ਡਿਪੂ ਤੋਂ ਸਪਲਾਈ ਸੇਵਾਵਾਂ ਮੁੜ ਬਹਾਲ

Published on

----------- Advertisement -----------

ਡੇਰਾਬੱਸੀ, 2 ਜਨਵਰੀ: (ਬਲਜੀਤ ਮਰਵਾਹਾ) – ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਦੇਰ ਸ਼ਾਮ ਭਾਰਤ ਪੈਟਰੋਲੀਅਮ ਕੰਪਨੀ ਲਿਮਟਿਡ ਦੇ ਲਾਲੜੂ ਪਲਾਂਟ ਤੋਂ ਤੇਲ ਅਤੇ ਰਸੋਈ ਗੈਸ ਦੀ ਸਪਲਾਈ ਦਾ ਕੰਮ ਮੁੜ ਸ਼ੁਰੂ ਕਰਨ ਦੇ ਯਤਨਾਂ ਨੂੰ  ਸਫ਼ਲਤਾ ਮਿਲ ਗਈ।

     ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਦੱਸਿਆ ਕਿ ਟੈਂਕਰ ਅਪਰੇਟਰਾਂ ਦੀ ਹੜਤਾਲ ਕਾਰਨ ਪੈਦਾ ਹੋਏ ਗਤੀਰੋਧ ਨੂੰ ਦੂਰ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਵੇਰ ਤੋਂ ਹੀ ਸਖ਼ਤ ਮਿਹਨਤ ਕੀਤੀ ਜਾ ਰਹੀ ਹੈ। ਐਸ.ਡੀ.ਐਮ ਡੇਰਾਬੱਸੀ, ਐਸ.ਪੀ (ਦਿਹਾਤੀ) ਮਨਪ੍ਰੀਤ ਸਿੰਘ ਅਤੇ ਏ.ਐਸ.ਪੀ ਡੇਰਾਬੱਸੀ ਦਰਪਣ ਆਹਲੂਵਾਲੀਆ ਸਰਗਰਮੀ ਨਾਲ ਟੈਂਕਰ ਅਪਰੇਟਰਾਂ ਨੂੰ ਜ਼ਿਲ੍ਹੇ ਵਿੱਚ ਕੰਮ ਸ਼ੁਰੂ ਕਰਨ ਲਈ ਮਨਾ ਰਹੇ ਸਨ। ਅੰਤ ਵਿੱਚ, ਉਨ੍ਹਾਂ (ਟੈਂਕਰ ਅਪਰੇਟਰਾਂ) ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਸਹਿਮਤੀ ਪ੍ਰਗਟਾਈ ਅਤੇ ਤੇਲ ਅਤੇ ਐਲਪੀਜੀ ਦੀ ਢੋਆ-ਢੁਆਈ ਲਈ ਸਹਿਮਤੀ ਦੇ ਦਿੱਤੀ।

      ਉਨ੍ਹਾਂ ਕਿਹਾ ਕਿ ਇਹ ਡਿਪੂ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਤੋਂ ਇਲਾਵਾ ਹਰਿਆਣਾ ਦੇ ਕੁਰੂਕਸ਼ੇਤਰ, ਹਿਸਾਰ ਅਤੇ ਰੋਹਤਕ ਜ਼ਿਲ੍ਹਿਆਂ ਨੂੰ ਸਪਲਾਈ ਕਰਦਾ ਹੈ।

     ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਵਾਸੀਆਂ ਨੂੰ ਤੇਲ ਅਤੇ ਰਸੋਈ ਗੈਸ ਦੀ ਕੋਈ ਕਮੀ ਨਾ ਆਉਣ ਦਾ ਭਰੋਸਾ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿੱਚ ਬਾਲਣ ਅਤੇ ਰਸੋਈ ਗੈਸ ਦੀ ਸਪਲਾਈ ਨੂੰ ਦਰੁਸਤ ਰੱਖਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਪੇਸ਼ ਨਾ ਆਵੇ।

     ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਜ਼ਰੂਰੀ ਵਸਤਾਂ ਦੇ ਗ਼ੈਰ ਜ਼ਰੂਰੀ ਭੰਡਾਰਣ ਦੇ ਪਿੱਛੇ ਨਾ ਭੱਜਣ ਦੀ ਅਪੀਲ ਕਰਦਿਆਂ ਕਿਹਾ ਕਿ ਇੱਕ ਜ਼ਿੰਮੇਵਾਰ ਨਾਗਰਿਕ ਹੋਣ ਦੇ ਨਾਤੇ ਸਾਨੂੰ ਪੈਟਰੋਲ ਪੰਪਾਂ ‘ਤੇ ਅਰਾਜਕਤਾ ਵਾਲੀ ਸਥਿਤੀ ਪੈਦਾ ਨਹੀਂ ਕਰਨੀ ਚਾਹੀਦੀ।

      ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼ਹਿਰ ਵਾਸੀਆਂ ਨੂੰ ਤੇਲ ਅਤੇ ਰਸੋਈ ਗੈਸ ਪ੍ਰਾਪਤ ਕਰਨ ਲਈ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

     ਉਨ੍ਹਾਂ ਅੱਗੇ ਕਿਹਾ ਕਿ ਦਵਾਈਆਂ ਅਤੇ ਦੁੱਧ ਵਰਗੀਆਂ ਹੋਰ ਜ਼ਰੂਰੀ ਸਪਲਾਈਆਂ ਨੂੰ ਵੀ ਰੁਕਣ ਨਹੀਂ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...

ਤਿੰਨ ਭੈਣਾਂ ਨੇ ਇੱਕੋ ਵਿਅਕਤੀ ਨਾਲ ਵਿਆਹ ਕਰਵਾਇਆ, ਪੁਲੀਸ ਵੱਲੋਂ ਪੁੱਛਗਿੱਛ ਸ਼ੁਰੂ

ਇੱਥੇ ਇੱਕ ਮੰਤਰੀ ਵਿੱਚ ਇੱਕ ਵਿਅਕਤੀ ਵੱਲੋਂ ਤਿੰਨ ਭੈਣਾਂ ਨਾਲ ਵਿਆਹ ਕਰਨ ਦੀਆਂ ਵੀਡੀਓਜ਼...

ਮੀਰੀ ਪੀਰੀ ਦਿਵਸ ਮੌਕੇ ਖਾਲਸਾ ਮਾਰਚ ਆਰੰਭ; ਜਥੇਦਾਰ ਵੱਲੋਂ ਬਾਹਰੀ ਤੇ ਅੰਦਰੂਨੀ ਹਮਲਿਆਂ ਵਿਰੁੱਧ ਇੱਕਜੁੱਟ ਹੋਣ ਦਾ ਸੁਨੇਹਾ

ਸ੍ਰੀ ਅਕਾਲ ਤਖ਼ਤ ਵਿਖੇ ਅੱਜ ਮੀਰੀ ਪੀਰੀ ਦਿਵਸ ਮਨਾਇਆ ਜਾ ਰਿਹਾ ਹੈ। ਇਸ ਮੌਕੇ ਅੱਜ...

ਦਿੱਲੀ ‘ਚ ਅਗਲੇ ਹੁਕਮਾਂ ਤੱਕ ਪੁਲਿਸ ਕਰਮਚਾਰੀਆਂ ਦੀਆਂ ਛੁੱਟੀਆਂ ਰੱਦ

 ਦਿੱਲੀ ਦੇ ਜੰਤਰ-ਮੰਤਰ ‘ਤੇ ਪਿਛਲੇ ਕਈ ਦਿਨਾਂ ਤੋਂ ਵਿਦਿਆਰਥੀਆਂ ਦਾ ਵਿਰੋਧ ਪ੍ਰਦਰਸ਼ਨ ਜਾਰੀ ਹੈ।...

ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ‘ਤੇ ਕੁੱਟਮਾਰ ਕਰਨ ਦੇ ਲੱਗੇ ਇਲਜ਼ਾਮ, ਪੁਲਿਸ ਨੇ ਮਾਮਲਾ ਕੀਤਾ ਦਰਜ

ਪੰਜਾਬੀ ਗਾਇਕ ਦਿਲਪ੍ਰੀਤ ਸਿੰਘ ਢਿੱਲੋਂ ਕਸੂਤੇ ਫਸੇ ਹਨ। ਉਨ੍ਹਾਂ ਖਿਲਾਫ ਮਾਰਕੁੱਟ, ਜ਼ਬਰਦਸਤੀ ਬੰਧਕ ਬਣਾਉਣ...

ਸੋਨਮ ਵਾਂਗਚੁਕ ਨੇ 27ਵੇਂ ਦਿਨ ਖਤਮ ਕੀਤੀ ਭੁੱਖ ਹੜਤਾਲ, ਜੇ.ਪੀ. ਨੱਡਾ ‘ਤੇ ਜਿਤੇਂਦਰ ਸਿੰਘ ਪਹੁੰਚੇ ਮੇਦਾਂਤਾ, ਪਿਲਾਇਆ ਜੂਸ

ਪੇਪਰ ਲੀਕ ਖਿਲਾਫ ਭੁੱਖ ਹੜਤਾਲ ‘ਤੇ ਬੈਠੇ ਸੋਨਮ ਵਾਂਗਚੁਕ ਨੇ 27ਵੇਂ ਦਿਨ ਭੁੱਖ ਹੜਤਾਲ...