September 18, 2026, 4:30 pm
----------- Advertisement -----------
HomeNewsBreaking Newsਅੰਮ੍ਰਿਤਪਾਲ ਸਿੰਘ ਨੂੰ ਰਾਹਤ, ਸੁਪਰੀਮ ਕੋਰਟ ਨੇ ਸੰਸਦੀ ਖਿਲਾਫ ਦਾਇਰ ਪਟੀਸ਼ਨ ਕੀਤੀ...

ਅੰਮ੍ਰਿਤਪਾਲ ਸਿੰਘ ਨੂੰ ਰਾਹਤ, ਸੁਪਰੀਮ ਕੋਰਟ ਨੇ ਸੰਸਦੀ ਖਿਲਾਫ ਦਾਇਰ ਪਟੀਸ਼ਨ ਕੀਤੀ ਖਾਰਜ

Published on

----------- Advertisement -----------

ਨਵੀਂ ਦਿੱਲੀ, 9 ਅਗਸਤ 2024 – ਸੁਪਰੀਮ ਕੋਰਟ ਨੇ ਸ਼ੁੱਕਰਵਾਰ ਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੇ ਲੋਕ ਸਭਾ ਮੈਂਬਰ ਚੁਣੇ ਜਾਣ ਖ਼ਿਲਾਫ਼ ਦਾਇਰ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ। ਇਹ ਪਟੀਸ਼ਨ ਜਸਟਿਸ ਬੀਆਰ ਗਵਈ ਅਤੇ ਕੇਵੀ ਵਿਸ਼ਵਨਾਥਨ ਦੀ ਬੈਂਚ ਅੱਗੇ ਦਾਇਰ ਕੀਤੀ ਗਈ ਸੀ।

ਪਟੀਸ਼ਨਕਰਤਾ ਨੇ ਦਾਅਵਾ ਕੀਤਾ ਕਿ ਸੰਵਿਧਾਨ ਦਾ ਆਰਟੀਕਲ 84 ਸੰਸਦ ਦੀ ਮੈਂਬਰਸ਼ਿਪ ਲਈ ਯੋਗਤਾਵਾਂ ਨਾਲ ਸੰਬੰਧਿਤ ਹੈ ਅਤੇ ਇਸ ਅਨੁਸਾਰ ਕੋਈ ਵੀ ਵਿਅਕਤੀ ਉਦੋਂ ਤੱਕ ਸੰਸਦ ਵਿੱਚ ਸੀਟ ਭਰਨ ਦੇ ਯੋਗ ਨਹੀਂ ਹੋਵੇਗਾ ਜਦੋਂ ਤੱਕ ਉਹ ਭਾਰਤ ਦਾ ਨਾਗਰਿਕ ਨਹੀਂ ਹੁੰਦਾ।

ਪਟੀਸ਼ਨਰ ਨੇ ਇਸ ਮਾਮਲੇ ਵਿੱਚ ਕਿਹਾ ਕਿ, ਅੰਮ੍ਰਿਤਪਾਲ ਸਿੰਘ ਨੇ ਕਿਹਾ ਸੀ ਕਿ ਉਹ ਭਾਰਤ ਦੇ ਸੰਵਿਧਾਨ ਪ੍ਰਤੀ ਵਫ਼ਾਦਾਰੀ ਨਹੀਂ ਰੱਖਦਾ। ਉਹ ਖਡੂਰ ਸਾਹਿਬ ਹਲਕੇ ਦਾ ਵੋਟਰ ਨਹੀਂ ਹੈ ਪਰ ਮੈਂ ਅੰਮ੍ਰਿਤਪਾਲ ਸਿੰਘ ਵੱਲੋਂ ਪਹਿਲਾਂ ਦਿੱਤੇ ਬਿਆਨਾਂ ਤੋਂ ਬਹੁਤ ਦੁਖੀ ਹਾਂ।

ਜਿਸ ‘ਤੇ ਬੈਂਚ ਨੇ ਕਿਹਾ ਕਿ ਇਹ ਸਬੂਤ ਦਾ ਮਾਮਲਾ ਹੈ। ਇਸ ਲਈ ਪ੍ਰਕਿਰਿਆਵਾਂ ਨਿਰਧਾਰਤ ਕੀਤੀਆਂ ਗਈਆਂ ਹਨ। ਲੋਕ ਨੁਮਾਇੰਦਗੀ ਕਾਨੂੰਨ ਵਿੱਚ ਇਸ ਸਬੰਧੀ ਵਿਵਸਥਾਵਾਂ ਹਨ। ਜਿਸ ਤੋਂ ਬਾਅਦ ਬੈਂਚ ਨੇ ਪਟੀਸ਼ਨ ‘ਤੇ ਵਿਚਾਰ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਪਟੀਸ਼ਨ ਨੂੰ ਵੀ ਖਾਰਜ ਕਰ ਦਿੱਤਾ ਗਿਆ।”

ਖਡੂਰ ਸਾਹਿਬ ਅੰਮ੍ਰਿਤਸਰ ਦਾ ਅੰਮ੍ਰਿਤਪਾਲ ਸਿੰਘ 2022 ਵਿੱਚ ਹੀ ਵਿਦੇਸ਼ ਤੋਂ ਵਾਪਸ ਆਇਆ ਸੀ। ਆਉਂਦਿਆਂ ਹੀ ਉਸ ਨੇ ਪੰਜਾਬ ਦੇ ਵਾਰਸ ਅਤੇ ਮੁਖੀ ਵਜੋਂ ਗੱਦੀ ਸੰਭਾਲ ਲਈ। ਇਸ ਦੇ ਨਾਲ ਹੀ ਉਹ ਆਪਣੇ ਦੇਸ਼ ਵਿਰੋਧੀ ਬਿਆਨ ਕਾਰਨ ਸੁਰਖੀਆਂ ‘ਚ ਆ ਗਏ ਸਨ। ਆਪਣੇ ਸਾਥੀ ਨੂੰ ਥਾਣੇ ਤੋਂ ਛੁਡਾਉਣ ਲਈ ਫਰਵਰੀ 2023 ਨੂੰ ਅੰਮ੍ਰਿਤਪਾਲ ਸਿੰਘ ਆਪਣੇ 400 ਤੋਂ ਵੱਧ ਸਮਰਥਕਾਂ ਅਤੇ ਗੁਰੂ ਗ੍ਰੰਥ ਸਾਹਿਬ ਦੇ ਨਾਲ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਪਹੁੰਚਿਆ ਅਤੇ ਥਾਣੇ ‘ਤੇ ਕਬਜ਼ਾ ਕਰ ਲਿਆ।

ਪੁਲੀਸ ਨੇ ਕਾਰਵਾਈ ਕਰਦਿਆਂ ਉਸ ਖ਼ਿਲਾਫ਼ ਕੌਮੀ ਸੁਰੱਖਿਆ ਐਕਟ (ਐਨਐਸਏ) ਤਹਿਤ ਕੇਸ ਦਰਜ ਕਰ ਲਿਆ ਹੈ। 23 ਅਪ੍ਰੈਲ ਨੂੰ ਅੰਮ੍ਰਿਤਪਾਲ ਸਿੰਘ ਨੂੰ ਗ੍ਰਿਫਤਾਰ ਕਰਕੇ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ। ਜੇਲ੍ਹ ਵਿੱਚ ਰਹਿੰਦਿਆਂ ਉਨ੍ਹਾਂ ਨੇ ਖਡੂਰ ਸਾਹਿਬ ਤੋਂ ਆਜ਼ਾਦ ਚੋਣ ਲੜੀ ਅਤੇ ਕਰੀਬ 1.97 ਲੱਖ ਵੋਟਾਂ ਨਾਲ ਜਿੱਤ ਪ੍ਰਾਪਤ ਕੀਤੀ।

ਦੱਸ ਦੇਈਏ ਕਿ 5 ਜੁਲਾਈ ਨੂੰ ਅੰਮ੍ਰਿਤਪਾਲ ਸਿੰਘ ਨੂੰ ਲੋਕ ਸਭਾ ਮੈਂਬਰ ਵਜੋਂ ਸਹੁੰ ਚੁੱਕਣ ਲਈ ਪੈਰੋਲ ਦਿੱਤੀ ਗਈ ਸੀ। ਅੰਮ੍ਰਿਤਪਾਲ ਸਿੰਘ ‘ਵਾਰਿਸ ਪੰਜਾਬ ਦੇ’ ਸੰਸਥਾ ਦੇ ਮੁਖੀ ਹਨ। ਉਹ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਦੇ ਤਹਿਤ ਕਥਿਤ ਅਪਰਾਧਾਂ ਲਈ ਅਸਾਮ ਦੇ ਡਿਬਰੂਗੜ੍ਹ ਜ਼ਿਲ੍ਹੇ ਦੀ ਇੱਕ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਪੰਜਾਬ ਵਿੱਚ 11 ਅਤੇ ਆਸਾਮ ਵਿੱਚ ਇੱਕ ਕੇਸ ਦਰਜ ਹੈ। ਅੰਮ੍ਰਿਤਪਾਲ ਸਿੰਘ ਜੇਲ੍ਹ ਵਿੱਚ ਰਹਿੰਦਿਆਂ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਵਜੋਂ ਲੋਕ ਸਭਾ ਚੋਣ ਜਿੱਤ ਚੁੱਕੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...

ਦਿੱਲੀ ਹਾਈ ਕੋਰਟ ਵੱਲੋਂ ਜਗਤਾਰ ਸਿੰਘ ਜੌਹਲ ਨੂੰ ਵੱਡੀ ਰਾਹਤ, UAPA ਦੇ 7 ਮਾਮਲਿਆਂ ‘ਚ ਮਿਲੀ ਜ਼ਮਾਨਤ

ਦਿੱਲੀ ਹਾਈ ਕੋਰਟ (Delhi High Court) ਨੇ ਸ਼ੁੱਕਰਵਾਰ ਨੂੰ ਬ੍ਰਿਟਿਸ਼ ਨਾਗਰਿਕ ਜਗਤਾਰ ਸਿੰਘ ਜੌਹਲ ਨੂੰ ਯੂਏਪੀਏ...

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...