October 26, 2026, 11:37 pm
----------- Advertisement -----------
HomeNewsBreaking Newsਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ ਅੱਜ: ਫੁੱਲਾਂ ਨਾਲ ਸਜੇ ਟਰੱਕ 'ਚ ਕੱਢੀ...

ਸੁਰਿੰਦਰ ਛਿੰਦਾ ਦਾ ਅੰਤਿਮ ਸਸਕਾਰ ਅੱਜ: ਫੁੱਲਾਂ ਨਾਲ ਸਜੇ ਟਰੱਕ ‘ਚ ਕੱਢੀ ਜਾਵੇਗੀ ਆਖਰੀ ਯਾਤਰਾ

Published on

----------- Advertisement -----------

ਲੁਧਿਆਣਾ, 29 ਜੁਲਾਈ 2023 – ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਦਾ ਅੱਜ ਬਾਅਦ ਦੁਪਹਿਰ ਲੁਧਿਆਣਾ ਸ਼ਹਿਰ ਦੇ ਮਾਡਲ ਟਾਊਨ ਐਕਸਟੈਨਸ਼ਨ ਵਿਖੇ ਅੰਤਿਮ ਸਸਕਾਰ ਕੀਤਾ ਜਾਵੇਗਾ। ਛਿੰਦਾ ਦੀ ਅੰਤਿਮ ਯਾਤਰਾ ਲਈ ਉਨ੍ਹਾਂ ਦੇ ਪ੍ਰਸ਼ੰਸਕਾਂ ਵੱਲੋਂ ਟਰੱਕ ਨੂੰ ਫੁੱਲਾਂ ਨਾਲ ਸਜਾਇਆ ਗਿਆ ਹੈ। ਉਸ ਟਰੱਕ ਦੇ ਅੱਗੇ ਛਿੰਦੇ ਦੀ ਤਸਵੀਰ ਵੀ ਲਾਈ ਗਈ ਹੈ। ਛਿੰਦਾ ਦੇ ਸਮਰਥਕ ਉਨ੍ਹਾਂ ਨੂੰ ਖੁੱਲ੍ਹੇ ਟਰੱਕ ‘ਚ ਆਖਰੀ ਵਾਰ ਦੇਖ ਸਕਣਗੇ।

ਇਸ ਦੇ ਨਾਲ ਹੀ ਉਨ੍ਹਾਂ ਦੇ ਪ੍ਰਸ਼ੰਸਕ ਅਤੇ ਪੰਜਾਬੀ ਲੋਕ ਗਾਇਕ ਵੱਡੀ ਗਿਣਤੀ ‘ਚ ਅੰਤਿਮ ਸਸਕਾਰ ‘ਚ ਪਹੁੰਚਣਗੇ। ਛਿੰਦਾ ਨੇ 26 ਜੁਲਾਈ ਬੁੱਧਵਾਰ ਨੂੰ ਡੀਐਮਸੀ ਹਸਪਤਾਲ ਵਿੱਚ ਆਪਣੇ ਆਖਰੀ ਸਾਹ ਲਏ ਸੀ। ਛਿੰਦਾ ਦਾ ਬੇਟਾ ਸਿਮਰਨ ਅਤੇ ਬੇਟੀ ਵਿਦੇਸ਼ ਵਿਚ ਰਹਿੰਦੇ ਹਨ। ਜਿਸ ਕਾਰਨ ਉਨ੍ਹਾਂ ਦੀ ਮੌਤ ਦੇ 3 ਦਿਨ ਬਾਅਦ ਅੰਤਿਮ ਸਸਕਾਰ ਕੀਤਾ ਜਾ ਰਿਹਾ ਹੈ। ਛਿੰਦਾ ਦੀ ਮੌਤ ਤੋਂ ਬਾਅਦ ਪੰਜਾਬੀ ਲੋਕ ਗਾਇਕਾਂ ਵਿੱਚ ਸੋਗ ਦੀ ਲਹਿਰ ਹੈ।

ਪੰਜਾਬੀ ਫਿਲਮ ਇੰਡਸਟਰੀ ਦੇ ਇਸ ਮਹਾਨ ਕਲਾਕਾਰ ਦੇ ਦੇਹਾਂਤ ਤੋਂ ਬਾਅਦ ਬੁੱਧਵਾਰ ਤੋਂ ਹੀ ਉਨ੍ਹਾਂ ਦੇ ਘਰ ਸੋਗ ਦੀ ਲਹਿਰ ਦੌੜ ਗਈ ਹੈ। ਸਮਾਜਿਕ, ਰਾਜਨੀਤਕ, ਧਾਰਮਿਕ ਅਤੇ ਫਿਲਮੀ ਸਿਤਾਰਿਆਂ ਨੇ ਲੁਧਿਆਣਾ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

ਸੁਰਿੰਦਰ ਛਿੰਦਾ ਦੀ 26 ਜੁਲਾਈ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿੱਚ ਮੌਤ ਹੋ ਗਈ ਸੀ। ਕੁਝ ਦਿਨ ਪਹਿਲਾਂ ਉਨ੍ਹਾਂ ਨੇ ਇਕ ਨਿੱਜੀ ਹਸਪਤਾਲ ‘ਚ ਫੂਡ ਪਾਈਪ ਦਾ ਆਪਰੇਸ਼ਨ ਕਰਵਾਇਆ ਸੀ, ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵਧ ਗਈ ਸੀ। ਉਸ ਨੂੰ ਸਾਹ ਲੈਣ ਵਿੱਚ ਤਕਲੀਫ਼ ਹੋ ਰਹੀ ਸੀ।

ਛਿੰਦਾ ਲੁਧਿਆਣਾ ਦੇ ਦੀਪ ਹਸਪਤਾਲ ‘ਚ ਵੀ ਕਈ ਦਿਨਾਂ ਤੋਂ ਵੈਂਟੀਲੇਟਰ ‘ਤੇ ਰਹੇ। ਇਸ ਤੋਂ ਬਾਅਦ ਉਸ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਡੀ.ਐਮ.ਸੀ. ਵਿੱਚ ਵੀ ਕਈ ਦਿਨ ਇਲਾਜ ਚੱਲਿਆ। ਆਖਰ ਛਿੰਦਾ ਜ਼ਿੰਦਗੀ ਦੀ ਲੜਾਈ ਹਾਰ ਗਿਆ। ਛਿੰਦਾ ਆਪਣੇ ਪਿੱਛੇ ਪਤਨੀ ਜੋਗਿੰਦਰ ਕੌਰ ਅਤੇ ਪੁੱਤਰ ਮਨਿੰਦਰ ਛਿੰਦਾ, ਸਿਮਰਨ ਛਿੰਦਾ ਅਤੇ ਦੋ ਧੀਆਂ ਛੱਡ ਗਏ ਹਨ।

ਸੁਰਿੰਦਰ ਛਿੰਦਾ ਦਾ ਜਨਮ ਲੁਧਿਆਣਾ ਦੇ ਪਿੰਡ ਛੋਟੀ ਇਆਲੀ ਵਿੱਚ ਹੋਇਆ। ਉਸ ਨੂੰ ਆਪਣੇ ਪਿਤਾ ਬਚਨ ਰਾਮ ਅਤੇ ਮਾਤਾ ਵਿਦੇਵਤੀ ਤੋਂ ਸੰਗੀਤ ਵਿਰਾਸਤ ਵਿਚ ਮਿਲਿਆ ਸੀ, ਜਿਸ ਕਾਰਨ ਉਸ ਨੇ 4 ਸਾਲ ਦੀ ਉਮਰ ਵਿਚ ਸੰਗੀਤ ਸਿੱਖਣਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦਾ ਅਸਲੀ ਨਾਂ ਸੁਰਿੰਦਰ ਪਾਲ ਧੰਮੀ ਹੈ। ਛਿੰਦੇ ਨੂੰ ਉਸਤਾਦ ਮਿਸਤਰੀ ਬਚਨ ਰਾਮ ਨੇ ਗਾਉਣਾ ਸਿਖਾਇਆ ਸੀ।

ਛਿੰਦਾ ਨੇ ਮੁੱਢਲੀ ਸਿੱਖਿਆ ਪ੍ਰਾਇਮਰੀ ਸਕੂਲ ਹੱਟਾ ਸ਼ੇਰ ਜੰਗ ਸਰਕਾਰੀ ਸਕੂਲ ਤੋਂ ਪੂਰੀ ਕੀਤੀ। ਮੁੱਢਲੀ ਸਿੱਖਿਆ ਪੂਰੀ ਕਰਨ ਤੋਂ ਬਾਅਦ ਉਸ ਨੂੰ ਸਰਕਾਰੀ ਨੌਕਰੀ ਮਿਲ ਗਈ। ਮਲਟੀਪਰਪਜ਼ ਸਕੂਲ ਅਤੇ ਲੁਧਿਆਣਾ ਤੋਂ ਪ੍ਰਾਇਮਰੀ ਅਤੇ ਸੈਕੰਡਰੀ ਸਿੱਖਿਆ ਪ੍ਰਾਪਤ ਕੀਤੀ। ਆਪਣੀ ਸਕੂਲੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ, ਸੁਰਿੰਦਰ ਛਿੰਦਾ ਨੇ SIS ਲੁਧਿਆਣਾ ਵਿੱਚ ਦਾਖਲਾ ਲਿਆ ਅਤੇ ਛੋਟੇ ਇੰਜਨੀਅਰਿੰਗ ਵਿੱਚ ਮਕੈਨੀਕਲ ਕੋਰਸ ਕੀਤਾ।

ਗਾਇਕ ਬਣਨ ਤੋਂ ਪਹਿਲਾਂ ਉਹ ਸਰੂਪ ਮਕੈਨੀਕਲ ਵਰਕਸ ਲੁਧਿਆਣਾ ਵਿੱਚ ਕੰਮ ਕਰਦਾ ਸੀ, ਪਰ ਉਹ ਗਾਇਕ ਬਣਨਾ ਚਾਹੁੰਦਾ ਸੀ। ਇਸ ਲਈ ਉਸਨੇ ਨੌਕਰੀ ਛੱਡ ਦਿੱਤੀ ਅਤੇ ਇੱਕ ਪੇਸ਼ੇਵਰ ਗਾਇਕ ਬਣਨ ਦਾ ਫੈਸਲਾ ਕੀਤਾ। ਛਿੰਦੇ ਨੇ ਉਸਤਾਦ ਜਸਵੰਤ ਭਮਰਾ ਤੋਂ ਸੰਗੀਤ ਦੀ ਸਿੱਖਿਆ ਲਈ। ਭਮਰਾ ਉਦੋਂ ਨੈਸ਼ਨਲ ਕਾਲਜ ਵਿੱਚ ਸੰਗੀਤ ਦੇ ਪ੍ਰੋਫ਼ੈਸਰ ਸਨ। ਛਿੰਦਾ ਨੇ 165 ਤੋਂ ਵੱਧ ਗੀਤਾਂ ਦੀਆਂ ਕੈਸੇਟਾਂ ਰਿਲੀਜ਼ ਕੀਤੀਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...