September 11, 2026, 11:30 am
----------- Advertisement -----------
HomeNewsLatest Newsਸ੍ਰੀ ਫਤਹਿਗੜ ਸਾਹਿਬ ਵਿਖੇ ਪਹਿਲੀ ਵਾਰ ਡਰੋਨਾਂ ਰਾਹੀਂ ਕੀਤੀ ਜਾਵੇਗੀ ਨਿਗਰਾਨੀ, ਸ਼ਰਧਾਲੂਆਂ...

ਸ੍ਰੀ ਫਤਹਿਗੜ ਸਾਹਿਬ ਵਿਖੇ ਪਹਿਲੀ ਵਾਰ ਡਰੋਨਾਂ ਰਾਹੀਂ ਕੀਤੀ ਜਾਵੇਗੀ ਨਿਗਰਾਨੀ, ਸ਼ਰਧਾਲੂਆਂ ਦੀ ਸਹਾਇਤਾ ਲਈ ਪੰਜ ਸਮਾਧਾਨ ਕੇਂਦਰ ਵੀ ਕੀਤੇ ਸਥਾਪਤ

Published on

----------- Advertisement -----------

ਚੰਡੀਗੜ/ਫਤਹਿਗੜ ਸਾਹਿਬ, 24 ਦਸੰਬਰ: ਸ਼ਹੀਦੀ ਜੋੜ ਮੇਲ ਤੋਂ ਪਹਿਲਾਂ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਗੁਰਦੁਆਰਾ ਸ੍ਰੀ ਫਤਹਿਗੜ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਜ਼ਿਲੇ ਵਿੱਚ ਹੋਣ ਵਾਲੇ ਸਮਾਗਮ ਨੂੰ ਸੁਚਾਰੂ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜਨ ਲਈ ਮੌਕੇ ’ਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜਾ ਲਿਆ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਅਤੇ ਬਾਬਾ ਫਤਹਿ ਸਿੰਘ ਦੀ ਸ਼ਹਾਦਤ ਨੂੰ ਸ਼ਰਧਾਂਜਲੀ ਭੇਂਟ ਕਰਨ ਲਈ ਤਿੰਨ ਰੋਜ਼ਾ ਸਾਲਾਨਾ ਸ਼ਹੀਦੀ ਜੋੜ ਮੇਲ 26 ਤੋਂ 28 ਦਸੰਬਰ , 2022 ਤੱਕ ਸ੍ਰੀ ਫਤਿਹਗੜ ਸਾਹਿਬ ਵਿਖੇ ਹੋਵੇਗਾ।

ਸ੍ਰੀ ਫਤਹਿਗੜ ਸਾਹਿਬ ਵਿਖੇ ਸ਼ਹੀਦੀ ਜੋੜ ਮੇਲ ਲਈ ਸੁਰੱਖਿਆ ਪ੍ਰਬੰਧਾਂ ਵਾਸਤੇ ਤਾਇਨਾਤ ਕੀਤੇ ਜਾ ਰਹੇ 3000 ਤੋਂ ਵੱਧ ਪੁਲਿਸ ਕਰਮੀਆਂ ਨੂੰ ਸੰਬੋਧਨ ਕਰਦਿਆਂ ਡੀਜੀਪੀ ਨੇ ਕਿਹਾ ਕਿ ਪਹਿਲੀ ਵਾਰ ਨਿਗਰਾਨੀ ਲਈ ਡਰੋਨ ਦੀ ਵਰਤੋਂ ਕੀਤੀ ਜਾਵੇਗੀ ਅਤੇ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਵਿਸ਼ੇਸ਼ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਡੀ.ਆਈ.ਜੀ ਰੂਪਨਗਰ ਰੇਂਜ ਗੁਰਪ੍ਰੀਤ ਸਿੰਘ ਭੁੱਲਰ ਅਤੇ ਸੀਨੀਅਰ ਪੁਲਿਸ ਕਪਤਾਨ ਫਤਿਹਗੜ ਸਾਹਿਬ ਰਵਜੋਤ ਕੌਰ ਗਰੇਵਾਲ ਨਾਲ ਸਾਰੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਂਦਿਆਂ ਡੀ.ਜੀ.ਪੀ ਗੌਰਵ ਯਾਦਵ ਨੇ ਦੱਸਿਆ ਕਿ ਦੇਸ਼ ਭਰ ਤੋਂ ਆਉਣ ਵਾਲੇ ਸ਼ਰਧਾਲੂਆਂ ਦੀ ਸਹਾਇਤਾ ਲਈ ਪੰਜ ਸਮਾਧਾਨ ਕੇਂਦਰ ਬਣਾਏ ਗਏ ਹਨ। ਇਸ ਤੋਂ ਇਲਾਵਾ ਇੱਕ ਆਧੁਨਿਕ ਕਮਾਂਡ ਸੈਂਟਰ ਵੀ ਸਥਾਪਤ ਕੀਤਾ ਗਿਆ ਹੈ। ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਦੇ ਹੋਏ ਡੀਜੀਪੀ ਗੌਰਵ ਯਾਦਵ ਨੇ ਸੂਬੇ ਦੀ ਸ਼ਾਂਤੀ ਅਤੇ ਭਾਈਚਾਰਕ ਸਾਂਝ ਦੀ ਅਰਦਾਸ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਪੁਲਿਸ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਬਣਾਉਣ ਲਈ ਵਚਨਬੱਧ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ‘ਚ ਪ੍ਰਾਪਰਟੀ ਕਿਰਾਏ ‘ਤੇ ਦੇਣ ਨੂੰ ਲੈ ਕੇ ਨਵੇਂ ਨਿਯਮ ਲਾਗੂ, ਐਗਰੀਮੈਂਟ ਦੀ ਜਾਣਕਾਰੀ ਦੇਣੀ ਲਾਜ਼ਮੀ

ਚੰਡੀਗੜ੍ਹ ਵਿੱਚ ਨਵੇਂ ਕਿਰਾਏਦਾਰੀ ਨਿਯਮ ਵੀਰਵਾਰ (10 ਸਤੰਬਰ) ਤੋਂ ਲਾਗੂ ਹੋ ਗਏ ਹਨ। ਚੰਡੀਗੜ੍ਹ...

ਬਹਿਬਲ ਕਲਾਂ ਮਾਮਲੇ ‘ਚ ਅੱਜ SIT ਸਾਹਮਣੇ ਪੇਸ਼ ਹੋਣਗੇ ਸੁਖਬੀਰ ਬਾਦਲ; ਚੰਡੀਗੜ੍ਹ ‘ਚ ਹੋਵੇਗੀ ਅਹਿਮ ਪੁੱਛ-ਗਿਛ

ਸਾਲ 2015 ਦੇ ਬਹੁ-ਚਰਚਿਤ ਬਹਿਬਲ ਕਲਾਂ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ...

ਜਾਤ-ਪਾਤ ‘ਤੇ ਆਧਾਰਿਤ ਵੋਟ ਰਾਜਨੀਤੀ ਦੂਜੇ ਰਾਜਾਂ ਵਿੱਚ ਚੱਲ ਸਕਦੀ ਹੈ, ਪਰ ਪੰਜਾਬ ਵਿੱਚ ਨਹੀਂ: ਬਲਤੇਜ ਪੰਨੂ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਪਿੰਡ ਤੂਰ ਬੰਜਾਰਾ ਦੇ ਲੋਕਾਂ ਨੇ ਅੱਜ ਪਿੰਡ ਪਹੁੰਚੇ ਭਾਜਪਾ...

ਲੋਕਾਂ ਨੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਭਾਜਪਾ ਦੀ ਮੌਕਾਪ੍ਰਸਤ ਰਾਜਨੀਤੀ ਦਾ ਕੀਤਾ ਪਰਦਾਫਾਸ਼: ਡਾ. ਬਲਬੀਰ ਸਿੰਘ

ਚੰਡੀਗੜ੍ਹ 10 ਸਤੰਬਰ:ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ 'ਤੇ ਪਹੁੰਚੇ ਭਾਜਪਾ...

ਭਾਜਪਾ ਆਗੂਆਂ ਨੂੰ ਲੋਕਾਂ ਦੇ ਗੁੱਸੇ ਦਾ ਕਰਨਾ ਪਿਆ ਸਾਹਮਣਾ, ਕਾਲੇ ਝੰਡੇ ਦਿਖਾ ਕੇ ਪਿੰਡ ਤੋਂ ਭਜਾਇਆ:ਧਾਲੀਵਾਲ

ਚੰਡੀਗੜ੍ਹ 10 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਸਿੰਘ...

ਪੰਜਾਬੀ ਗਾਇਕ Vadda Grewal ਨੂੰ ਵੱਡੀ ਰਾਹਤ, ਡਰੱਗਜ਼ ਮਾਮਲੇ ‘ਚ ਮੋਹਾਲੀ ਅਦਾਲਤ ਨੇ ਕੀਤਾ ਬਰੀ

ਮੋਹਾਲੀ ਦੀ ਇੱਕ ਵਿਸ਼ੇਸ਼ ਅਦਾਲਤ ਨੇ ਗਾਇਕ ਗੁਰਿੰਦਰਪਾਲ ਸਿੰਘ ਉਰਫ ਵੱਡਾ ਗਰੇਵਾਲ (ਵਾਸੀ ਕਾਮੋਮਾਜਰਾ...

ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਹੋਏ ਵਿਲੀਨ

 ਮਹਿੰਦਰ ਭਗਤ ਦੇ ਪਿਤਾ ਭਗਤ ਚੂੰਨੀ ਲਾਲ ਪੰਜ ਤੱਤਾਂ ਵਿਚ ਵਿਲੀਨ ਹੋ ਗਏ ਹਨ।...

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...