September 3, 2026, 2:00 am
----------- Advertisement -----------
HomeNewsBreaking Newsਲੁਧਿਆਣਾ 'ਚ ਨਕਲੀ ਲੇਬਲ ਵਾਲੀਆਂ ਟੀ-ਸ਼ਰਟਾਂ ਬਰਾਮਦ: ਮੁਲਜ਼ਮ ਗ੍ਰਿਫਤਾਰ, ਸ਼ਹਿਰ ਦੇ ਵੱਖ-ਵੱਖ...

ਲੁਧਿਆਣਾ ‘ਚ ਨਕਲੀ ਲੇਬਲ ਵਾਲੀਆਂ ਟੀ-ਸ਼ਰਟਾਂ ਬਰਾਮਦ: ਮੁਲਜ਼ਮ ਗ੍ਰਿਫਤਾਰ, ਸ਼ਹਿਰ ਦੇ ਵੱਖ-ਵੱਖ ਸ਼ੋਅਰੂਮਾਂ ‘ਚ ਕਰਦਾ ਸੀ ਸਪਲਾਈ

Published on

----------- Advertisement -----------

ਲੁਧਿਆਣਾ, 8 ਜੂਨ 2022 – ਪੰਜਾਬ ਦੇ ਲੁਧਿਆਣਾ ਸ਼ਹਿਰ ‘ਚ ਪੁਲਿਸ ਨੇ ਕੱਪੜਿਆਂ ‘ਤੇ ਨਕਲੀ ਲੇਬਲ ਲਗਾਉਣ ਵਾਲਿਆਂ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਵਿਅਕਤੀਆਂ ਖਿਲਾਫ ਕਾਪੀਰਾਈਟ ਐਕਟ ਤਹਿਤ ਮਾਮਲਾ ਦਰਜ ਕੀਤਾ ਜਾ ਰਿਹਾ ਹੈ। ਟੀ-ਸ਼ਰਟਾਂ ‘ਤੇ ਬ੍ਰਾਂਡੇਡ ਕੰਪਨੀਆਂ ਦੇ ਲੇਬਲ ਲਗਾਉਣ ਵਾਲੇ ਇਕ ਦੋਸ਼ੀ ਨੂੰ ਪੁਲਸ ਨੇ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਵੱਖ-ਵੱਖ ਸ਼ੋਅਰੂਮਾਂ ਵਿੱਚ ਜਾਅਲੀ ਲੇਬਲ ਲਗਾ ਕੇ ਸਾਮਾਨ ਸਪਲਾਈ ਕਰਦੇ ਸਨ।

ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ ਨਿਊ ਸ਼ਿਵਪੁਰੀ ਸੇਖੇਵਾਲ ਰੋਡ ‘ਤੇ ਬ੍ਰਾਂਡ ਬੇਸ ਦੀ ਫੈਕਟਰੀ ਚਲਾਉਂਦਾ ਹੈ। ਦੋਸ਼ੀ ਟਾਮੀ, ਹੈਲਫਾਈਟਰ, ਲੇਵਿਸ, ਯੂ.ਐੱਸ.ਪੀ.ਏ., ਸੀ.ਕੇ. ਬਾਸ, ਸੁਪਰ ਡਰਾਈ ਆਦਿ ਵੱਡੀਆਂ ਕੰਪਨੀਆਂ ਦੇ ਜਾਅਲੀ ਲੇਬਲ ਲਗਾ ਕੇ ਆਪਣੀ ਕੰਪਨੀ ਵਿਚ ਕਮੀਜ਼ਾਂ ਤਿਆਰ ਕਰਦਾ ਹੈ। ਮੁਲਜ਼ਮ ਸ਼ਹਿਰ ਦੇ ਬਾਹਰਲੇ ਸ਼ੋਅਰੂਮਾਂ ਵਿੱਚ ਜਾਅਲੀ ਬ੍ਰਾਂਡਾਂ ਨੂੰ ਅਸਲੀ ਦੱਸ ਕੇ ਵੇਚਦਾ ਹੈ। ਮੁਲਜ਼ਮ ਨੂੰ 750 ਨਕਲੀ ਲੇਬਲ ਵਾਲੀਆਂ ਟੀ-ਸ਼ਰਟਾਂ ਸਮੇਤ ਕਾਬੂ ਕੀਤਾ ਗਿਆ ਹੈ।

ਮੁਲਜ਼ਮ ਦੀ ਪਛਾਣ ਸਚਿਨ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਨਿਰਮਲ ਨਗਰ ਦੁੱਗਰੀ ਵਜੋਂ ਹੋਈ ਹੈ। ਪੁਲੀਸ ਨੇ ਹਰਮਿੰਦਰ ਸਿੰਘ ਵਾਸੀ ਲਾਜਪਤ ਨਗਰ ਦੀ ਸ਼ਿਕਾਇਤ ’ਤੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਜਾਣਕਾਰੀ ਦਿੰਦੇ ਹੋਏ ਐਸਆਈ ਰਜਿੰਦਰਪਾਲ ਸਿੰਘ ਨੇ ਦੱਸਿਆ ਕਿ ਜਦੋਂ ਪੁਲਿਸ ਨੂੰ ਕਥਿਤ ਦੋਸ਼ੀ ਦੀ ਸ਼ਿਕਾਇਤ ਮਿਲੀ ਤਾਂ ਤੁਰੰਤ ਦੋਸ਼ੀ ਦੀ ਫ਼ੈਕਟਰੀ ‘ਤੇ ਛਾਪਾ ਮਾਰਿਆ ਤਾਂ ਉਥੋਂ ਵੱਡੀ ਗਿਣਤੀ ‘ਚ ਨਕਲੀ ਲੇਬਲ ਵਾਲੀਆਂ ਟੀ-ਸ਼ਰਟਾਂ ਬਰਾਮਦ ਹੋਈਆਂ |

ਮੁਲਜ਼ਮ ਖ਼ਿਲਾਫ਼ ਕਾਪੀਰਾਈਟ ਐਕਟ ਤਹਿਤ ਥਾਣਾ ਦਰੇਸੀ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...