October 12, 2026, 3:33 pm
----------- Advertisement -----------
HomeNewsBreaking Newsਅਟਾਰੀ ਸਰਹੱਦ 'ਤੇ ਲਹਿਰਾਇਆ ਜਾਵੇਗਾ ਸਭ ਤੋਂ ਉੱਚਾ ਤਿਰੰਗਾ: ਪਾਕਿਸਤਾਨੀ ਝੰਡੇ ਤੋਂ...

ਅਟਾਰੀ ਸਰਹੱਦ ‘ਤੇ ਲਹਿਰਾਇਆ ਜਾਵੇਗਾ ਸਭ ਤੋਂ ਉੱਚਾ ਤਿਰੰਗਾ: ਪਾਕਿਸਤਾਨੀ ਝੰਡੇ ਤੋਂ 18 ਫੁੱਟ ਉੱਚਾ ਕੀਤਾ ਗਿਆ ਪੋਲ

Published on

----------- Advertisement -----------
  • 90 ਕਿਲੋ ਵਜ਼ਨੀ ਭਾਰਤੀ ਝੰਡਾ ਲਹਿਰਾਏਗਾ

ਅਟਾਰੀ, 14 ਸਤੰਬਰ 2023 – ਹੁਣ ਹਰ ਭਾਰਤੀ ਜਲਦੀ ਹੀ ਅੰਮ੍ਰਿਤਸਰ ਦੇ ਅਟਾਰੀ ਬਾਰਡਰ ‘ਤੇ ਮਾਣ ਨਾਲ ਗਾ ਸਕੇਗਾ ਕੇ ‘ਝੰਡਾ ਉਂਚਾ ਰਹੇ ਹਮਾਰਾ’। ਭਾਰਤ ਨੇ ਅਟਾਰੀ ਸਰਹੱਦ ‘ਤੇ ਲਗਾਏ ਗਏ ਤਿਰੰਗੇ ਦੇ ਖੰਭੇ ਦੀ ਉਚਾਈ ਗੁਆਂਢੀ ਦੇਸ਼ ਪਾਕਿਸਤਾਨ ਨਾਲੋਂ 18 ਫੁੱਟ ਵਧਾ ਦਿੱਤੀ ਹੈ। ਮੌਜੂਦਾ ਸਮੇਂ ‘ਚ ਭਾਰਤੀ ਤਿਰੰਗੇ ਦੇ ਖੰਭੇ ਦੀ ਉਚਾਈ 360 ਫੁੱਟ ਸੀ, ਜਦਕਿ ਪਾਕਿਸਤਾਨ ਦੇ ਝੰਡੇ ਦੇ ਖੰਭੇ ਦੀ ਉਚਾਈ 400 ਫੁੱਟ ਰੱਖੀ ਗਈ ਹੈ।

ਹੁਣ ਗੋਲਡਨ ਗੇਟ ਦੇ ਸਾਹਮਣੇ ਭਾਰਤ ਦਾ 418 ਫੁੱਟ ਉੱਚਾ ਝੰਡਾ ਪੋਲ ਤਿਆਰ ਹੈ ਅਤੇ ਉਦਘਾਟਨ ਦੀ ਉਡੀਕ ਕਰ ਰਿਹਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਉਦਘਾਟਨ ਕੁਝ ਦਿਨਾਂ ਵਿੱਚ ਹੋਣਾ ਸੀ ਪਰ ਕੁਝ ਕਾਰਨਾਂ ਕਰਕੇ ਇਸ ਨੂੰ ਟਾਲ ਦਿੱਤਾ ਗਿਆ ਹੈ। ਪਰ ਜਲਦੀ ਹੀ ਇਸ 418 ਫੁੱਟ ਉੱਚੇ ਝੰਡੇ ਵਾਲੇ ਪੋਲ ‘ਤੇ ਭਾਰਤੀ ਤਿਰੰਗਾ ਲਹਿਰਾਉਂਦਾ ਨਜ਼ਰ ਆਵੇਗਾ।

ਇਹ ਫਲੈਗ ਪੋਲ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐਨਐਚਏਆਈ) ਵੱਲੋਂ 3.5 ਕਰੋੜ ਰੁਪਏ ਵਿੱਚ ਲਗਾਇਆ ਗਿਆ ਹੈ। ਇਹ ਫਲੈਗ ਪੋਲ ਗੋਲਡਨ ਗੇਟ ਦੇ ਬਿਲਕੁਲ ਸਾਹਮਣੇ 360 ਫੁੱਟ ਉੱਚੇ ਪੁਰਾਣੇ ਝੰਡੇ ਵਾਲੇ ਖੰਭੇ ਤੋਂ 100 ਮੀਟਰ ਦੀ ਦੂਰੀ ‘ਤੇ ਲਗਾਇਆ ਗਿਆ ਹੈ। ਜ਼ਮੀਨ ਤੋਂ 4 ਫੁੱਟ ਉੱਚਾ ਆਧਾਰ ਬਣਾਇਆ ਗਿਆ ਹੈ, ਜਿਸ ‘ਤੇ ਇਹ ਝੰਡੇ ਦਾ ਪੋਲ ਲਗਾਇਆ ਗਿਆ ਹੈ। ਇਸ ਦੇ ਨਾਲ ਹੀ 2017 ਵਿੱਚ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਵੱਲੋਂ ਪੁਰਾਣੇ ਝੰਡੇ ਵਾਲੇ ਪੋਲ ਨੂੰ ਵੀ ਬਣਾਇਆ ਗਿਆ ਸੀ।

ਭਾਰਤ ਨੇ 2017 ‘ਚ 360 ਫੁੱਟ ਉੱਚਾ ਪੋਲ ਲਗਾਉਣ ਤੋਂ ਬਾਅਦ ਉਸੇ ਸਾਲ ਪਾਕਿਸਤਾਨ ਨੇ ਆਪਣੀ ਸਰਹੱਦ ‘ਤੇ 400 ਫੁੱਟ ਉੱਚਾ ਪੋਲ ਲਗਾਇਆ ਸੀ। ਪਾਕਿਸਤਾਨ ਵੱਲੋਂ ਝੰਡਾ ਲਹਿਰਾਉਣ ਨੂੰ ਲੈ ਕੇ ਦੋਵਾਂ ਦੇਸ਼ਾਂ ਵਿਚਾਲੇ ਕਾਫੀ ਵਿਵਾਦ ਹੋਇਆ ਸੀ।

ਦੱਸਿਆ ਜਾਂਦਾ ਹੈ ਕਿ ਪਾਕਿਸਤਾਨੀ ਝੰਡੇ ਦੇ ਖੰਭੇ ‘ਤੇ ਕੈਮਰੇ ਲਗਾਏ ਗਏ ਹਨ, ਜਿਨ੍ਹਾਂ ‘ਤੇ ਪਾਕਿਸਤਾਨ ਭਾਰਤੀ ਸਰਹੱਦ ਦੇ ਅੰਦਰ ਕਈ ਕਿਲੋਮੀਟਰ ਤੱਕ ਨਜ਼ਰ ਰੱਖ ਸਕਦਾ ਹੈ। ਮੌਜੂਦਾ ਸਮੇਂ ‘ਚ NHAI ਨੇ ਨਵੇਂ ਝੰਡੇ ਦੇ ਖੰਭੇ ਦੇ ਉਦਘਾਟਨ ਲਈ ਲਗਭਗ ਪੰਜ ਰਾਸ਼ਟਰੀ ਝੰਡੇ ਰੱਖੇ ਹਨ। ਜਿਸ ਦੀ ਲੰਬਾਈ ਅਤੇ ਚੌੜਾਈ 120×80 ਫੁੱਟ ਹੈ। ਹਰ ਤਿਰੰਗੇ ਦਾ ਭਾਰ 90 ਕਿਲੋ ਹੈ।

ਹੁਣ ਤੱਕ ਕਰਨਾਟਕ ਦੇ ਬੇਲਗਾਮ ਵਿੱਚ ਦੇਸ਼ ਦਾ ਸਭ ਤੋਂ ਉੱਚਾ ਝੰਡਾ ਲਹਿਰਾਇਆ ਜਾ ਰਿਹਾ ਹੈ। ਜਿਸ ਦੀ ਉਚਾਈ 110 ਮੀਟਰ ਯਾਨੀ ਕਿ 360.8 ਫੁੱਟ ਹੈ, ਜੋ ਕਿ ਅਟਾਰੀ ਸਰਹੱਦ ‘ਤੇ ਹੁਣ ਤੱਕ ਲਹਿਰਾਏ ਗਏ ਤਿਰੰਗੇ ਤੋਂ ਮਹਿਜ਼ 8 ਫੁੱਟ ਜ਼ਿਆਦਾ ਹੈ। ਪਰ ਨਵੇਂ ਝੰਡੇ ਦੇ ਪੋਲ ਦੇ ਉਦਘਾਟਨ ਤੋਂ ਬਾਅਦ ਅਟਾਰੀ ਸਰਹੱਦ ‘ਤੇ ਸਭ ਤੋਂ ਉੱਚਾ ਤਿਰੰਗਾ ਲਹਿਰਾਇਆ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...

ਅੰਮ੍ਰਿਤਸਰ ਏਅਰਪੋਰਟ ਨੇੜੇ ਡਰੋਨ ਐਕਟੀਵਿਟੀ, 3 ਉਡਾਣਾਂ ਡਾਇਵਰਟ

ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਨੇੜੇ ਡਰੋਨ ਐਕਟੀਵਿਟੀ ਦੇਖੇ...

ਜਲੰਧਰ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਚੱਲੀਆਂ ਗੋਲੀਆਂ; ਮਹਿਲਾ ਦੀ ਮੌਤ, 2 ਜ਼ਖ਼ਮੀ

ਜਲੰਧਰ ਦੇ ਪਿੰਡ ਢੱਡਾ ‘ਚ ਬੱਚੇ ਦੇ ਜਨਮਦਿਨ ਦੀ ਪਾਰਟੀ ਦੌਰਾਨ ਗੋਲੀਆਂ ਚੱਲਣ ਦਾ...