June 10, 2026, 4:19 am
----------- Advertisement -----------
HomeNewsBreaking Newsਜਲੰਧਰ 'ਚ ਡੀਜ਼ਲ ਨਾਲ ਭਰਿਆ ਟੈਂਕਰ ਪਲਟਿਆ, ਹਾਈਵੇਅ 2 ਘੰਟੇ ਲਈ ਰਿਹਾ...

ਜਲੰਧਰ ‘ਚ ਡੀਜ਼ਲ ਨਾਲ ਭਰਿਆ ਟੈਂਕਰ ਪਲਟਿਆ, ਹਾਈਵੇਅ 2 ਘੰਟੇ ਲਈ ਰਿਹਾ ਬੰਦ

Published on

----------- Advertisement -----------

ਜਲੰਧਰ ‘ਚ ਸੂਰਿਆ ਇਨਕਲੇਵ ਕਾਲੋਨੀ ਦੇ ਸਾਹਮਣੇ ਹਾਈਵੇਅ ‘ਤੇ ਡੀਜ਼ਲ ਨਾਲ ਭਰਿਆ ਟੈਂਕਰ ਟਰੈਕਟਰ-ਟਰਾਲੀ ਨਾਲ ਟਕਰਾ ਕੇ ਪਲਟ ਗਿਆ। ਇਸ ਕਾਰਨ ਪੂਰੇ ਹਾਈਵੇ ‘ਤੇ ਤੇਲ ਫੈਲ ਗਿਆ। ਇਸ ਤੋਂ ਬਾਅਦ ਪੁਲਿਸ ਅਤੇ ਫਾਇਰ ਬ੍ਰਿਗੇਡ ਹਰਕਤ ‘ਚ ਆ ਗਈ। ਹਾਈਵੇਅ ਨੂੰ ਦੋਵੇਂ ਪਾਸੇ ਤੋਂ ਬੰਦ ਕਰ ਦਿੱਤਾ ਗਿਆ। ਇਸ ਕਾਰਨ ਜਲੰਧਰ ਅੰਮ੍ਰਿਤਸਰ ਹਾਈਵੇਅ ’ਤੇ ਲੰਮਾ ਜਾਮ ਲੱਗ ਗਿਆ। ਕਾਫੀ ਮੁਸ਼ੱਕਤ ਤੋਂ ਬਾਅਦ ਕਿਸੇ ਤਰ੍ਹਾਂ ਟੈਂਕਰ ਨੂੰ ਖੜ੍ਹਾ ਕਰਕੇ ਆਵਾਜਾਈ ਚਾਲੂ ਕਰਵਾਈ ਗਈ। 

ਮਿਲੀ ਜਾਣਕਾਰੀ ਅਨੁਸਾਰ ਘਟਨਾ ਸਮੇਂ ਟਰੈਕਟਰ ਟਰਾਲੀ ਆਨੰਦਪੁਰ ਸਾਹਿਬ ਤੋਂ ਹੋਲੇ ਮੁਹੱਲੇ ਨੂੰ ਜਾ ਰਹੀ ਸੀ। ਇਸੇ ਦੌਰਾਨ ਟੈਂਕਰ ਜਲੰਧਰ ਵੇਰਕਾ ਮਿਲਕ ਪਲਾਂਟ ਤੋਂ ਪੀਏਪੀ ਚੌਕ ਵੱਲ ਆ ਰਿਹਾ ਸੀ। ਟੈਂਕਰ ਵਿੱਚ 12 ਹਜ਼ਾਰ ਲੀਟਰ ਤੋਂ ਵੱਧ ਡੀਜ਼ਲ ਸੀ।ਹਾਦਸੇ ਤੋਂ ਤੁਰੰਤ ਬਾਅਦ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ ‘ਤੇ ਪਹੁੰਚ ਗਈਆਂ। ਕਰੀਬ 2 ਘੰਟੇ ਦੀ ਕੋਸ਼ਿਸ਼ ਤੋਂ ਬਾਅਦ ਹਾਈਵੇਅ ਨੂੰ ਸਾਫ਼ ਕੀਤਾ ਗਿਆ।

 ਦੱਸ ਦਈਏ ਕਿ ਹੋਲਾ ਮੁਹੱਲਾ ਮਨਾਉਣ ਲਈ ਆਨੰਦਪੁਰ ਸਾਹਿਬ ਜਾ ਰਹੇ ਟਰੈਕਟਰ ਟਰਾਲੀ ਵਿੱਚ ਕਈ ਲੋਕ ਸਵਾਰ ਸਨ। ਜਿਨ੍ਹਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਸਾਰਿਆਂ ਨੂੰ ਤੁਰੰਤ ਰਾਹਗੀਰਾਂ ਦੀ ਮਦਦ ਨਾਲ ਬਚਾਇਆ ਗਿਆ ਅਤੇ ਮੌਕੇ ‘ਤੇ ਪੱਟੀਆਂ ਵੀ ਲਗਾ ਦਿੱਤੀਆਂ ਗਈਆਂ। ਥਾਣਾ ਰਾਮਾਮੰਡੀ ਦੀ ਪੁਲਿਸ ਮਾਮਲੇ ਦੀ ਜਾਂਚ ਕਰਕੇ ਅਗਲੇਰੀ ਕਾਰਵਾਈ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...

ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰਹੀ ਹੈ ਈਡੀ ਪਾਰਟੀ- ਕੇਜਰੀਵਾਲ

*ਨਵੀਂ ਦਿੱਲੀ/ਪੰਜਾਬ, 09 ਜੂਨ , 2026*ਪੰਜਾਬ ਦੇ ਹਿੰਦੂ ਵਪਾਰੀਆਂ ਦੇ ਇੱਥੇ ਮੰਗਲਵਾਰ ਨੂੰ ਇੱਕ...

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...