September 21, 2026, 12:53 pm
----------- Advertisement -----------
HomeNewsBreaking News'ਤਾਰਕ-ਮਹਿਤਾ ਦਾ ਉਲਟਾ- ਚਸ਼ਮਾ' 'ਚ ਸਿੱਖ ਕਿਰਦਾਰ ਦੇ ਗਲੇ 'ਚ ਪਾਇਆ ਟਾਇਰ:...

‘ਤਾਰਕ-ਮਹਿਤਾ ਦਾ ਉਲਟਾ- ਚਸ਼ਮਾ’ ‘ਚ ਸਿੱਖ ਕਿਰਦਾਰ ਦੇ ਗਲੇ ‘ਚ ਪਾਇਆ ਟਾਇਰ: ਜਥੇਬੰਦੀਆਂ ਨੇ ਕਿਹਾ- ਸਿੱਖ ਵਿਰੋਧੀ ਦੰਗਿਆਂ ਨੂੰ ਯਾਦ ਕਰਵਾਉਣ ਦੀ ਕੋਸ਼ਿਸ਼

Published on

----------- Advertisement -----------
  • ਕਿਹਾ ਟਾਇਰ ਪਾਉਣ ਦਾ ਦ੍ਰਿਸ਼ ਦਿਖਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਪਹੁੰਚਾਈ ਠੇਸ,
  • ਸਿੱਖ ਜਥੇਬੰਦੀਆਂ ਨੇ ਕਿਹਾ ਨਾਟਕ ਦਾ ਕੀਤਾ ਜਾਵੇ ਬਾਈਕਾਟ,

ਮੁੰਬਈ, 13 ਅਕਤੂਬਰ 2023 – ਮਸ਼ਹੂਰ ਟੀਵੀ ਸੀਰੀਅਲ ਤਾਰਕ ਮਹਿਤਾ ਕਾ ਉਲਟਾ ਚਸ਼ਮਾ ਨੂੰ ਲੈ ਕੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਸੀਰੀਅਲ ਦੇ ਇੱਕ ਸੀਨ ‘ਚ ਇੱਕ ਸਿੱਖ ਦੇ ਗਲੇ ਵਿੱਚ ਟਾਇਰ ਪਾਉਂਦੇ ਦਿਖਾਇਆ ਗਿਆ ਹੈ। ਜਿਸ ‘ਤੇ ਸਿੱਖ ਜਥੇਬੰਦੀਆਂ ਨੇ ਸਖ਼ਤ ਇਤਰਾਜ਼ ਜਤਾਇਆ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਸੀਰੀਅਲ ‘ਚ ਇੱਕ ਸਿੱਖ ਵਿਅਕਤੀ ਦੇ ਗਲੇ ਵਿੱਚ ਟਾਇਰ ਪਾਏ ਜਾਣ ਦੇ ਸੀਨ ਨੂੰ ਫਿਲਮਾ ਕੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਯਾਦ ਦਿਵਾਉਣ ਦੀ ਕੋਸ਼ਿਸ਼ ਕੀਤੀ ਗਈ ਹੈ।

ਸਿੱਖ ਜਥੇਬੰਦੀਆਂ ਦਾ ਦੋਸ਼ ਹੈ ਕਿ ਇਹ ਸਭ ਕੁਝ ਜਾਣਬੁੱਝ ਕੇ ਅਤੇ ਸੋਚੀ ਸਮਝੀ ਚਾਲ ਦੇ ਹਿੱਸੇ ਵਜੋਂ ਕੀਤਾ ਜਾ ਰਿਹਾ ਹੈ। ਵੱਖ-ਵੱਖ ਸਿੱਖ ਜਥੇਬੰਦੀਆਂ ਇਸ ਨਾਟਕ ਦੀਆਂ ਕਲਿੱਪਾਂ ਸੋਸ਼ਲ ਮੀਡੀਆ ‘ਤੇ ਪੋਸਟ ਕਰਕੇ ਇਸ ਦਾ ਬਾਈਕਾਟ ਕਰਨ ਦੀ ਅਪੀਲ ਕਰ ਰਹੀਆਂ ਹਨ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਸਿੱਖਾਂ ਵਿਰੁੱਧ ਕੁਝ ਲੋਕ ਇਹ ਸਭ ਕੁਝ ਇੱਕ ਸਾਜ਼ਿਸ਼ ਦੇ ਹਿੱਸੇ ਵਜੋਂ ਕਰਵਾ ਰਹੇ ਹਨ। ਪਰ ਅਜਿਹੇ ਲੋਕਾਂ ਨੂੰ ਬਖਸ਼ਿਆ ਨਹੀਂ ਜਾਵੇਗਾ।

ਸਿੱਖ ਜਥੇਬੰਦੀਆਂ ਨੇ ਨਾਟਕ ਦੇ ਬਾਈਕਾਟ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ #boycott_tmkoc ਹੈਸ਼ਟੈਗ ਵੀ ਸ਼ੁਰੂ ਕਰ ਦਿੱਤਾ ਹੈ। ਜੋ ਕਿ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ ‘ਤੇ ਵਾਇਰਲ ਹੋ ਰਿਹਾ ਹੈ। ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ‘ਤਾਰਕ ਮਹਿਤਾ ਕਾ ਉਲਟਾ ਚਸ਼ਮਾ’ ਦੇ ਨਿਰਮਾਤਾ-ਨਿਰਦੇਸ਼ਕ ਨੇ ਡਰਾਮੇ ਵਿੱਚ ਇੱਕ ਸਿੱਖ ਵਿਅਕਤੀ ਦੇ ਗਲ ਵਿੱਚ ਟਾਇਰ ਪਾਉਣ ਦਾ ਦ੍ਰਿਸ਼ ਦਿਖਾ ਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਹ 1984 ਦੇ ਜ਼ਖਮ ਅਜੇ ਤੱਕ ਨਹੀਂ ਭੁੱਲੇ ਹਨ। ਉਨ੍ਹਾਂ ਕਿਹਾ ਕਿ ਉਹ ਕਾਨੂੰਨੀ ਕਾਰਵਾਈ ਕਰਨਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...

ਛੇ ਸੂਬਿਆਂ ਦੇ Kishau ਪ੍ਰਾਜੈਕਟ ’ਚ ਪੰਜਾਬ ਦਾ ਨਾਮ ਸ਼ਾਮਲ ਨਹੀਂ; ਪੰਜਾਬ ਵੱਲੋਂ ਸੁਪਰੀਮ ਕੋਰਟ ਜਾਣ ਦੀ ਤਿਆਰੀ

ਪੰਜਾਬ ਸਰਕਾਰ ਨੇ ਕਿਸ਼ਾਊ ਬਹੁ-ਮੰਤਵੀ ਪ੍ਰਾਜੈਕਟ ਖ਼ਿਲਾਫ਼ ਸੁਪਰੀਮ ਕੋਰਟ ’ਚ ਜਾਣ ਦੀ ਤਿਆਰੀ ਖਿੱਚ...

ਭਾਰਤ-ਪਾਕਿਸਤਾਨ ਦੀ ਸਿੱਖ ਸੰਗਤ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਛੇਤੀ ਖੋਲ੍ਹਣ ਲਈ ਅੱਜ ਜ਼ੀਰੋ ਲਾਈਨ ’ਤੇ ਹੋਵੇਗੀ ਅਰਦਾਸ

Change block type or style ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ,...

ਕਾਂਗਰਸੀ ਸਰਪੰਚ ਸਮੇਤ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਸ੍ਰੀ ਅਨੰਦਪੁਰ ਸਾਹਿਬ 20 ਸਤੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ...

 1.26 ਕਰੋੜ ਸਿਹਤ ਕਾਰਡਾਂ ਦੀ ਵੰਡ ਸ਼ੁਰੂ, 54 ਲੱਖ ਪਰਿਵਾਰਾਂ ਨੂੰ ਵੱਡੀ ਰਾਹਤ

*ਐਸ.ਏ.ਐਸ. ਨਗਰ (ਮੋਹਾਲੀ); 20 ਸਤੰਬਰ: *ਇਕ ਗੰਭੀਰ ਬਿਮਾਰੀ ਸਧਾਰਨ ਪਰਿਵਾਰ ਨੂੰ ਵਿੱਤੀ ਬੇਯਕੀਨੀ ਵੱਲ...

ਅੰਮ੍ਰਿਤਸਰ ‘ਚ ASI ਦਾ ਕਤਲ ਕਰਨ ਵਾਲਾ ਸ਼ੂਟਰ ਪੁਲਿਸ ਮੁਕਾਬਲੇ ‘ਚ ਢੇਰ, ਮੁਲਜ਼ਮ ਦੀਪਕ ਦੇ ਪਰਿਵਾਰ ਦਾ ਵੱਡਾ ਬਿਆਨ

ASI ਹਰਜੀਤ ਸਿੰਘ ਦਾ ਕਤਲ ਕਰਨ ਵਾਲੇ ਇਕ ਸ਼ੂਟਰ ਨੂੰ ਪੁਲਿਸ ਨੇ ਮੁਕਾਬਲੇ ਵਿਚ...

ਡੇਰਾ ਬਾਬਾ ਨਾਨਕ : ਕਾਂਗਰਸੀ ਸਰਪੰਚ ਨਵਦੀਪ ਸਿੰਘ ਦੇ ਛੋਟੇ ਭਰਾ ਦਾ ਕਤਲ, ਅਣਪਛਾਤਿਆਂ ਨੇ ਵਾਰਦਾਤ ਨੂੰ ਦਿੱਤਾ ਅੰਜਾਮ

ਪੁਲਿਸ ਥਾਣਾ ਡੇਰਾ ਬਾਬਾ ਨਾਨਕ ਅਧੀਨ ਪੈਂਦੇ ਪਿੰਡ ਪੱਡਾ ਦੇ ਮੌਜੂਦਾ ਕਾਂਗਰਸੀ ਸਰਪੰਚ ਨਵਦੀਪ...