September 9, 2026, 6:20 pm
----------- Advertisement -----------
HomeNewsLatest Newsਤਰਨ ਤਾਰਨ: ਬੀਐੱਸਐੱਫ ਦੀ ਵੱਡੀ ਕਾਰਵਾਈ, ਖੇਤਾਂ ’ਚੋਂ ਪਾਕਿਸਤਾਨੀ ਡਰੋਨ ਅਤੇ 2...

ਤਰਨ ਤਾਰਨ: ਬੀਐੱਸਐੱਫ ਦੀ ਵੱਡੀ ਕਾਰਵਾਈ, ਖੇਤਾਂ ’ਚੋਂ ਪਾਕਿਸਤਾਨੀ ਡਰੋਨ ਅਤੇ 2 ਆਸਟ੍ਰੀਆ ਦੇ ਬਣੇ ਗਲਾਕ ਪਿਸਤੌਲ ਕੀਤੇ ਬਰਾਮਦ

Published on

----------- Advertisement -----------

ਸੀਮਾ ਸੁਰੱਖਿਆ ਬਲ (ਬੀ.ਐੱਸ.ਐੱਫ.) ਦੇ ਜਵਾਨਾਂ ਨੇ ਇਕ ਵਾਰ ਫਿਰ ਪਾਕਿਸਤਾਨੀ ਅੱਤਵਾਦੀਆਂ ਅਤੇ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਨਾਕਾਮ ਕਰ ਦਿੱਤਾ ਹੈ। ਬੀਐਸਐਫ ਦੇ ਜਵਾਨਾਂ ਨੇ ਡਰੋਨ ਰਾਹੀਂ ਭੇਜੇ ਗਏ ਹਥਿਆਰਾਂ ਦੀ ਖੇਪ ਜ਼ਬਤ ਕੀਤੀ ਹੈ। ਜਿਨ੍ਹਾਂ ‘ਚ ਆਸਟ੍ਰੀਆ ਦੇ ਬਣੇ ਗਲਾਕ ਪਿਸਤੌਲ ਵੀ ਸ਼ਾਮਿਲ ਹਨ। ਇਹ ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਹਥਿਆਰਾਂ ਦੀ ਵਰਤੋਂ ਅੱਤਵਾਦੀ ਅਤੇ ਗੈਂਗਸਟਰਾ ਦੁਆਰਾ ਟਾਰਗੇਟ ਕਿਲਿੰਗ ਲਈ ਕੀਤੀ ਜਾ ਸਕਦੀ ਸੀ।
ਬੀਐਸਐਫ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਇਹ ਬਰਾਮਦਗੀ ਤਰਨਤਾਰਨ ਅਧੀਨ ਪੈਂਦੇ ਪਿੰਡ ਖਾਲੜਾ ਤੋਂ ਕੀਤੀ ਗਈ ਹੈ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਜਵਾਨਾਂ ਨੇ ਰਾਤ ਵੇਲੇ ਡਰੋਨ ਦੀ ਹਰਕਤ ਦੇਖੀ ਸੀ। ਜਿਸ ਤੋਂ ਬਾਅਦ ਇਲਾਕੇ ‘ਚ ਤਲਾਸ਼ੀ ਮੁਹਿੰਮ ਚਲਾਈ ਗਈ।
ਜਵਾਨਾਂ ਨੇ ਪਹਿਲਾਂ ਖੇਤਰ ਵਿੱਚ ਇੱਕ ਛੋਟਾ ਕਵਾਡਕਾਪਟਰ DJI Mavic 3 ਡਰੋਨ ਬਰਾਮਦ ਕੀਤਾ। ਇਸ ਤੋਂ ਬਾਅਦ ਜਵਾਨਾਂ ਨੇ ਆਪਣੀ ਤਲਾਸ਼ੀ ਮੁਹਿੰਮ ਜਾਰੀ ਰੱਖੀ। ਤਲਾਸ਼ੀ ਦੌਰਾਨ ਜਵਾਨਾਂ ਨੂੰ ਇੱਕ ਪੀਲੇ ਰੰਗ ਦਾ ਪੈਕਟ ਮਿਲਿਆ। ਬੀਐਸਐਫ ਅਧਿਕਾਰੀਆਂ ਨੇ ਦੱਸਿਆ ਕਿ ਪੈਕਟ ਵਿੱਚ ਦੋ ਪਿਸਤੌਲ ਭੇਜੇ ਗਏ ਸਨ। ਇਹ ਆਸਟ੍ਰੀਆ ਦੀ ਬਣੀ ਅਤਿ-ਆਧੁਨਿਕ ਗਲੋਕ ਪਿਸਤੌਲ ਸੀ। ਇਸ ਦੇ ਨਾਲ ਹੀ ਮਾਹਿਰਾਂ ਦਾ ਕਹਿਣਾ ਹੈ ਕਿ ਇਸ ਤਰ੍ਹਾਂ ਦੇ ਪਿਸਤੌਲ ਦੀ ਵਰਤੋਂ ਟਾਰਗੇਟ ਕਿਲਿੰਗ ਲਈ ਕੀਤੀ ਜਾਂਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...